ਨਵੀਂ ਦਿੱਲੀ: ਕੇਂਦਰ ਸਰਕਾਰ (Central Government) ਨੇ 8 ਨਵੰਬਰ ਤੋਂ ਸਾਰੇ ਪੱਧਰ ਦੇ ਮੁਲਾਜ਼ਮਾਂ ਦੀ ਬਾਇਓਮੀਟ੍ਰਿਕ ਹਾਜ਼ਰੀ (BIOMETRIC ATTENDANCE) ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਪਰਸੋਨਲ ਮੰਤਰਾਲੇ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਮੰਤਰਾਲੇ ਨੇ ਕਿਹਾ ਹੈ ਕਿ ਇਹ ਯਕੀਨੀ ਬਣਾਉਣ ਲਈ ਵਿਭਾਗਾਂ ਦੇ ਮੁਖੀਆਂ ਦੀ ਜ਼ਿੰਮੇਵਾਰੀ ਹੋਵੇਗੀ ਕਿ ਸੈਨੀਟਾਈਜ਼ਰ (Sanitizer) ਲਾਜ਼ਮੀ ਤੌਰ 'ਤੇ ਬਾਇਓਮੀਟ੍ਰਿਕ ਮਸ਼ੀਨ (Biometric machines) ਦੇ ਨੇੜੇ ਰੱਖੇ ਜਾਣ ਅਤੇ ਸਾਰੇ ਕਰਮਚਾਰੀ ਹਾਜ਼ਰੀ ਲਗਾਉਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਆਪਣੇ ਹੱਥਾਂ ਦੀ ਸਫਾਈ ਕਰਨ। ਇਸ ਤੋਂ ਪਹਿਲਾਂ, ਕੋਰੋਨਾ ਵਾਇਰਸ ਮਹਾਮਾਰੀ ਦੇ ਪ੍ਰਕੋਪ ਦੇ ਕਾਰਨ, ਮੁਲਾਜ਼ਮਾਂ ਨੂੰ ਬਾਇਓਮੈਟ੍ਰਿਕ ਹਾਜ਼ਰੀ ਤੋਂ ਛੋਟ ਦਿੱਤੀ ਗਈ ਸੀ।
ਪ੍ਰਸੋਨਲ ਮੰਤਰਾਲੇ (Ministry of Personnel) ਨੇ ਕੇਂਦਰ ਸਰਕਾਰ ਦੇ ਸਾਰੇ ਮੰਤਰਾਲਿਆਂ ਅਤੇ ਵਿਭਾਗਾਂ ਨੂੰ ਹੁਕਮ ਜਾਰੀ ਕਰਕੇ ਕਿਹਾ ਹੈ ਕਿ ਹਾਜ਼ਰੀ ਲਗਾਉਂਦੇ ਸਮੇਂ ਸਾਰੇ ਕਰਮਚਾਰੀਆਂ ਵੱਲੋਂ ਛੇ ਫੁੱਟ ਦੀ ਸਰੀਰਕ ਦੂਰੀ ਬਣਾਈ ਰੱਖੀ ਜਾਵੇ। ਜੇਕਰ ਲੋੜ ਹੋਵੇ, ਤਾਂ ਭੀੜ-ਭੜੱਕੇ ਤੋਂ ਬਚਣ ਲਈ ਵਾਧੂ ਬਾਇਓਮੀਟ੍ਰਿਕ ਹਾਜ਼ਰੀ ਮਸ਼ੀਨਾਂ ਲਗਾਈਆਂ ਜਾ ਸਕਦੀਆਂ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਾਰੇ ਮੁਲਾਜ਼ਮਾਂ ਨੂੰ ਹਰ ਸਮੇਂ ਮਾਸਕ ਪਹਿਨਣੇ ਹੋਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜਿੱਥੋਂ ਤੱਕ ਹੋ ਸਕੇ, ਮੀਟਿੰਗਾਂ ਵੀਡੀਓ ਕਾਨਫਰੰਸ ਰਾਹੀਂ ਕੀਤੀਆਂ ਜਾਣ ਅਤੇ ਜਦੋਂ ਤੱਕ ਜਨਤਕ ਹਿੱਤ ਵਿੱਚ ਜ਼ਰੂਰੀ ਨਾ ਹੋਵੇ, ਮੁਲਾਕਾਤੀਆਂ ਨਾਲ ਮੀਟਿੰਗਾਂ ਤੋਂ ਬਚਿਆ ਜਾਵੇ। ਪਰਸੋਨਲ ਮੰਤਰਾਲੇ ਨੇ ਕਿਹਾ ਕਿ ਸਾਰੇ ਅਧਿਕਾਰੀ ਅਤੇ ਕਰਮਚਾਰੀ ਦਫਤਰ ਵਿਚ ਹਰ ਸਮੇਂ ਕੋਵਿਡ ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨਗੇ।
ਇਹ ਵੀ ਪੜ੍ਹੋ: ਰਾਕੇਸ਼ ਟਿਕੈਤ 2 ਦਿਨਾਂ ਦੇ ਦੌਰੇ 'ਤੇ ਲਲਿਤਪੁਰ ਪਹੁੰਚੇ