ਚੰਡੀਗੜ੍ਹ: ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਮੋਹੀ ਨੇ ਅੱਜ 14 ਅਕਤੂਬਰ ਨੂੰ ਲੁਧਿਆਣਾ ਜ਼ਿਲ੍ਹੇ ਦੀ ਸਾਹਨੇਵਾਲ ਦਾਣਾ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਮੰਡੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ 'ਤੇ ਅਮਨਦੀਪ ਮੋਹੀ ਨੇ ਕਿਹਾ ਕਿ ਕਿਸਾਨ ਸਾਡੇ ਅੰਨਦਾਤਾ ਹਨ ਅਤੇ ਉਹ ਖੁਦ ਕਿਸਾਨ ਪਰਿਵਾਰ ਤੋਂ ਆਉਂਦੇ ਹਨ। ਉਹਨਾਂ ਨੂੰ ਪਤਾ ਹੈ ਕਿ ਪਹਿਲਾਂ ਕਿਸਾਨਾਂ ਨੂੰ ਬਹੁਤ ਤੰਗੀ ਪ੍ਰੇਸ਼ਾਨੀ ਦਾ ਸਾਹਮਣਾ ਕਰਨ ਪੈਂਦਾ ਸੀ, ਪਰ ਹੁਣ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦੀ ਦਿਸ਼ਾ ਨਿਰਦੇਸ਼ਾਂ ਹੇਠ ਅਸੀਂ ਕਿਸੇ ਵੀ ਕਿਸਾਨ ਭਰਾ ਨੂੰ ਕਿਸੇ ਵੀ ਤਰ੍ਹਾਂ ਦੀ ਤੰਗੀ ਪ੍ਰੇਸ਼ਾਨੀ ਨਹੀਂ ਹੋਣ ਦੇਵਾਂਗੇ।
ਇਸੇ ਦੌਰਾਨ ਅਮਨਦੀਪ ਮੋਹੀ ਨੇ ਕਿਹਾ ਮੇਰੀ ਮੰਡੀ ਦੇ ਸਾਰੇ ਅਧਿਕਾਰੀਆਂ ਨਾਲ ਗੱਲਬਾਤ ਹੋਈ ਹੈ, ਉਨ੍ਹਾਂ ਨੂੰ ਸਾਰੇ ਦਿਸ਼ਾ ਨਿਰਦੇਸ਼ ਦੇ ਦਿੱਤੇ ਗਏ ਹਨ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਅਤੇ ਉਨ੍ਹਾਂ ਦਾ ਸਹੀ ਮੁੱਲ ਮਿਲਣ ਵਿੱਚ ਕੋਈ ਅਣਗੌਲੀ ਨਹੀਂ ਹੋਣੀ ਚਾਹੀਦੀ ਹੈ। ਮੈਂ ਕਿਸਾਨ ਭਰਾਵਾਂ ਨੂੰ ਇਸ ਚੀਜ਼ ਦੀ ਗਰੰਟੀ ਦਿੰਦਾ ਹਾਂ ਕਿ ਉਨ੍ਹਾਂ ਦੀ ਸਾਰੀ ਫ਼ਸਲ ਦੀ ਖਰੀਦ ਸਰਕਾਰ ਕਰੇਗੀ। ਇਸਦੇ ਨਾਲ ਹੀ ਮੰਡੀ ਵਿੱਚ ਕਿਸਾਨ ਭਰਾਵਾਂ ਦੇ ਆਰਾਮ ਅਤੇ ਹੋਰਨਾਂ ਸੁਵਿਧਾਵਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।"
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਇਮਾਨਦਾਰ ਸਰਕਾਰ ਹੈ ਅਤੇ ਉਸ ਦਾ ਮੁਖੀ ਸਭ ਤੋਂ ਕੱਟੜ ਇਮਾਨਦਾਰ ਵਿਅਕਤੀ ਹੈ। ਇਸ ਕਰਕੇ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਰ ਕਿਸਾਨ ਨੂੰ ਉਨ੍ਹਾਂ ਦਾ ਬਣਦਾ ਹੱਕ ਜ਼ਰੂਰ ਮਿਲੇਗਾ।
ਇਹ ਵੀ ਪੜ੍ਹੋ: ਬਹਿਬਲ ਕਲਾਂ ਇਨਸਾਫ ਮੋਰਚੇ ਵਿੱਚ ਪਹਿਲੀ ਵਾਰ ਗਰਜੇ ਕੁੰਵਰ ਵਿਜੇ ਪ੍ਰਤਾਪ, ਕਿਹਾ ਇਨਸਾਫ ਲਈ ਖੁਦ ਤਕੜੇ ਹੋਕੇ ਲੜਨ ਦੀ ਲੋੜ