ਚੰਡੀਗੜ੍ਹ ‘ਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਵਧਦੇ ਜਾ ਰਹੇ ਹਨ। ਇਸ ਦੌਰਾਨ ਲਗਾਤਾਰ ਆਕਸੀਜਨ ਦੀ ਵੀ ਕਮੀ ਆ ਰਹੀ ਹੈ। ਪ੍ਰਸ਼ਾਸਨ ਦੇ ਵਲੋਂ ਆਕਸੀਜਨ ਦੀ ਕਮੀ ਨੂੰ ਦੂਰ ਕਰਨ ਦੇ ਲਈ 24 ਘੰਟਿਆਂ ਦੇ ਲਈ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ।ਚੰਡੀਗੜ੍ਹ ਦੇ ਸਿਹਤ ਵਿਭਾਗ ਦੇ ਵਲੋਂ ਹੈਲਪਲਾਈਨ ਨੰਬਰ 0172-2752063 ਜਾਰੀ ਕੀਤਾ ਗਿਆ ਹੈ। ਇਸ ਨੰਬਰ ‘ਤੇ ਕਿਸੇ ਵੀ ਸਮੇਂ ਫੋਨ ਕਰਕੇ ਆਕਸੀਜਨ ਦੀ ਮੰਗ ਕੀਤੀ ਜਾ ਸਕਦੀ ਹੈ।
ਦੱਸ ਦੇਈਏ ਕਿ ਇਸ ਹੈਲਪਲਾਈਨ ਨੰਬਰ ਦੀ ਸ਼ੁਰੂਆਤ ਸੈਕਟਰ 16 ਦੇ ਹਸਪਤਾਲ ਵਿਚ ਕੀਤੀ ਗਈ ਹੈ ਤਾਂ ਜੋ ਕੋਰੋਨਾ ਦੇ ਮਰੀਜ਼ਾਂ ਦੇ ਘਰ ਘਰ ਆਕਸੀਜਨ ਪਹੁੰਚਾਈ ਜਾ ਸਕੇ। ਜੇਕਰ ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੀ ਗੱਲ ਕਰੀਏ ਤਾਂ ਮੰਗਲਵਾਰ ਨੂੰ ਚੰਡੀਗੜ੍ਹ ਵਿਚ 780 ਨਵੇਂ ਕੋਰੋਨਾ ਪਾਜ਼ੀਟਿਵ ਮਰੀਜ਼ ਪਾਏ ਗਏ ਹਨ ਜਦੋਂ ਕਿ ਕੋਰੋਨਾ ਕਾਰਨ 11 ਮਰੀਜ਼ਾਂ ਦੀ ਮੌਤ ਹੋ ਗਈ। ਇਨਾਂ ਮੌਤਾਂ ਤੋਂ ਬਾਅਦ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 518 ਹੋ ਗਈ ਹੈ। ਇਸ ਤੋਂ ਇਲਾਵਾ 542 ਮਰੀਜ਼ਾਂ ਨੂੰ ਇਲਾਜ਼ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦਿੱਤੀ ਗਈ। ਚੰਡੀਗੜ੍ਹ ਵਿਚ ਸਰਗਰਮ ਮਰੀਜ਼ਾਂ ਦੀ ਕੁੱਲ ਗਿਣਤੀ 8142 ਹੋ ਗਈ ਹੈ।
ਇਹ ਵੀ ਪੜ੍ਹੋ:DGP ਦਿਨਕਰ ਗੁਪਤਾ ਦੀ ਸਖ਼ਤ ਚਿਤਾਵਨੀ, ਘਰ ਤੋਂ ਬਾਹਰ ਨਿਕਲੇ ਤਾਂ ਜਾਓਗੇ ਓਪਨ ਜੇਲ੍ਹ !