ਚੰਡੀਗੜ੍ਹ: ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਲਗਾਤਾਰ ਲੋਕਾਂ ਵਿੱਚ ਦਹਿਸ਼ਤ ਬਣਾ ਰਹੀ ਹੈ। ਇਸ ਦੇ ਚੱਲਦੇ ਸਰਕਾਰਾਂ ਵੱਲੋਂ ਵੀ ਬਣਦੇ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਵਿੱਚ ਕੋਰੋਨਾ ਨਾਲ ਇੱਕ ਅਤੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਸ ਕਰਕੇ ਸੂਬਾ ਸਰਕਾਰ ਪੂਰੀ ਚੌਕਸੀ ਵਰਤ ਰਹੀ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀ ਚੌਕਸੀ ਵਰਤਦਿਆਂ ਵਾਇਰਸ ਨਾਲ ਪੀੜਤ ਲੋਕਾਂ ਦੇ ਘਰਾਂ ਦੇ ਬਾਹਰ ਸਾਈਨ ਬੋਰਡ ਲਗਾ ਦਿੱਤੇ ਹਨ ਤਾਂ ਜੋ ਇਸ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ।
ਦੱਸ ਦਈਏ ਕਿ ਸ਼ਹਿਰ ਵਿੱਚ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਸ ਕਰਕੇ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਧਾਰਾ 144 ਵੀ ਲਗਾ ਦਿੱਤੀ ਗਈ ਹੈ। ਐਤਵਾਰ ਨੂੰ ਯੂਕੇ ਤੋਂ ਆਈ ਇੱਕ ਕੁੜੀ, ਉਸ ਦੀ ਮਾਂ, ਭਰਾ ਅਤੇ ਨੌਕਰਾਨੀ ਦਾ ਕੋਰੋਨਾ ਵਾਇਰਸ ਪਾਜ਼ੀਟਿਵ ਆਇਆ ਹੈ। ਕੁੜੀ ਦੇ ਪਿਤਾ ਅਤੇ ਡਰਾਈਵਰ ਦਾ ਫਿਲਹਾਰ ਟੈਸਟ ਨੈਗੇਟਿਵ ਆਇਆ ਹੈ ਅਤੇ ਡਰਾਈਵਰ ਦੇ ਸੈਂਪਲ ਦੋਬਾਰਾ ਟੈਸਟ ਲਈ ਭੇਜੇ ਗਏ ਹਨ।
ਇਹ ਵੀ ਪੜ੍ਹੋ: ਕੋਵਿਡ-19: ਵੀਡੀਓ ਕਾਨਫਰੰਸਿੰਗ ’ਚ ਕੈਪਟਨ ਦੀ PM ਤੋਂ ਵਿੱਤੀ ਪੈਕੇਜ, ਟੈਸਟ ਦੀ ਮੰਗ
ਜਾਣਕਾਰੀ ਲਈ ਦੱਸ ਦਈਏ ਕਿ ਭਾਰਤ ਵਿੱਚ ਵੀ ਕੋਰੋਨਾ ਦੇ ਪਾਜ਼ੀਟਿਵ ਮਾਮਲੇ ਲਗਾਤਾਰ ਵਧ ਰਹੇ ਹਨ। ਹੁਣ ਤੱਕ ਭਾਰਤ ਵਿੱਚ ਇਸ ਨਾਲ 4 ਮੌਤਾਂ ਹੋ ਚੁੱਕੀਆਂ ਹਨ ਅਤੇ 249 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ