ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲੇਬਰ ਸੈੱਲ ਕਮੇਟੀ ਅਤੇ ਵਪਾਰ ਮੰਡਲ ਵੱਲੋਂ ਸ਼ਨਿੱਚਰਵਾਰ ਨੂੰ ਪੁਲਿਸ ਕਰਮਚਾਰੀਆਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਵੰਡੇ ਗਏ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਨਾਗਰਿਕਾਂ ਨੂੰ ਜਾਗਰੂਕ ਕਰਨ ਵਿੱਚ ਪੁਲਿਸ ਕਰਮਚਾਰੀਆਂ ਦਾ ਅਹਿਮ ਰੋਲ ਹੈ।
ਚੰਡੀਗੜ੍ਹ ਵਪਾਰ ਮੰਡਲ ਦੇ ਚੇਅਰਮੈਨ ਰਵਿੰਦਰ ਸਿੰਘ ਬਿੱਲਾ ਨੇ ਦੱਸਿਆ ਕਿ ਮੌਜੂਦਾ ਸਮੇਂ ਦੇ ਵਿੱਚ ਕੋਰੋਨਾ ਵਾਇਰਸ ਇੱਕ ਗੰਭੀਰ ਬਿਮਾਰੀ ਬਣ ਗਿਆ ਹੈ ਅਤੇ ਪੁਲਿਸ ਮੁਲਾਜ਼ਮ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਚੌਵੀ ਘੰਟੇ ਆਪਣੀ ਡਿਊਟੀ ਨਿਭਾ ਰਹੇ ਹਨ, ਇਸ ਕਰਕੇ ਉਨ੍ਹਾਂ ਦੀ ਸੁਰੱਖਿਆ ਦੇ ਲਈ ਪੁਲਿਸ ਮੁਲਾਜ਼ਮਾਂ ਨੂੰ ਸੈਨੇਟਾਈਜ਼ਰ ਅਤੇ ਮਾਸਕ ਵੰਡੇ ਗਏ ਤਾਂ ਜੋ ਉਹ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ।
ਉੱਥੇ ਮੌਜੂਦ ਡਾਕਟਰ ਨੇ ਲੋਕਾਂ ਨੂੰ ਭੀੜ-ਭਾੜ ਤੋਂ ਦੂਰ ਰੱਖਣ ਦੀ ਅਪੀਲ ਕੀਤੀ ਅਤੇ ਕੋਰੋਨਾ ਨੂੰ ਲੈ ਕੇ ਜਿਹੜੀਆਂ ਵੀ ਅਫਵਾਹਾਂ ਫੈਲਾਈ ਜਾ ਰਹੀਆਂ ਹਨ, ਉਨ੍ਹਾਂ ਤੋਂ ਦੂਰ ਰਹਿਣ ਲਈ ਵੀ ਕਿਹਾ।
ਇਹ ਵੀ ਪੜੋ: ਕੋਰੋਨਾ ਵਾਇਰਸ ਦਾ ਖੌਫ਼, ਰਾਸ਼ਟਰਪਤੀ ਰਾਮਨਾਥ ਕੋਵਿੰਦ ਕਰਵਾਉਣਗੇ ਮੈਡੀਕਲ ਚੈਕਅਪ
ਉੱਥੇ ਡੀਐੱਸਪੀ ਜਸਵਿੰਦਰ ਸਿੰਘ ਨੇ ਵਪਾਰ ਮੰਡਲ ਤੇ ਲੇਬਰ ਸੈੱਲ ਵੱਲੋਂ ਕੀਤੇ ਗਏ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਪੁਲਿਸ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਜਾਗਰੂਕ ਕਰਨ ਦੇ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ।