ਚੰਡੀਗੜ੍ਹ: ਸਿਟੀ ਬਿਊਟੀਫੁੱਲ ਵਿੱਚ ਹੋਲੀ ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਮਨਾਈ ਗਈ। ਲੋਕਾਂ ਨੇ ਆਪਣੇ ਘਰ ਰਹਿ ਕੇ ਹੀ ਹੋਲੀ ਮਨਾਈ। ਲੋਕਾਂ ਨੇ ਨਾਲ ਹੀ ਕਿਸਾਨਾਂ ਦਾ ਸਮਰਥਨ ਵੀ ਕਰਦੇ ਹੋਏ ਮੰਗ ਕੀਤੀ ਕਿ ਕੇਂਦਰ ਸਰਕਾਰ ਛੇਤੀ ਤੋਂ ਛੇਤੀ ਖੇਤੀ ਕਾਨੂੰਨਾਂ ਨੂੰ ਰੱਦ ਕਰੇ।
ਹੋਲੀ ਲੋਕਾਂ ਵੱਲੋਂ ਬਿਨਾਂ ਕੈਮੀਕਲ ਵਾਲੇ ਰੰਗਾਂ ਨਾਲ ਖੇਡੀ ਗਈ। ਲੋਕਾਂ ਦਾ ਕਹਿਣਾ ਸੀ ਕਿ ਕੋਰੋਨਾ ਦਾ ਕਹਿਰ ਲਗਾਤਾਰ ਵਧ ਰਿਹਾ ਹੈ, ਇਸ ਲਈ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਇਸ ਤਿਉਹਾਰ ਨੂੰ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮਨਾਈਏ। ਲੋਕਾਂ ਵੱਲੋਂ ਇਸ ਮੌਕੇ ਖ਼ਾਸ ਤੌਰ 'ਤੇ ਸੈਨੀਟਾਈਜ਼ਰ ਦੀ ਵਰਤੋਂ ਕੀਤੀ ਜਾ ਰਹੀ ਸੀ ਅਤੇ ਸਮਾਜਿਕ ਦੂਰੀ ਦਾ ਵੀ ਖ਼ਾਸ ਖਿਆਲ ਰੱਖਿਆ ਗਿਆ।
ਸ਼ਹਿਰ ਵਾਸੀਆਂ ਨੇ ਕਿਹਾ ਕਿ ਇਸ ਵਾਰ ਹੋਲੀ ਵੱਖਰੀ ਜ਼ਰੂਰ ਹੈ ਕਿਉਂਕਿ ਉਹ ਦੂਸਰਿਆਂ ਦੇ ਘਰ ਜਾ ਕੇ ਹੋਲੀ ਨਹੀਂ ਮਨਾ ਰਹੇ, ਜੋ ਕਿ ਕੋਰੋਨਾ ਵਾਇਰਸ ਦੇ ਚਲਦਿਆਂ ਸਾਡੇ ਲਈ ਜ਼ਰੂਰੀ ਵੀ ਹੈ।
ਲੋਕਾਂ ਨੇ ਹੋਲੀ ਦੇ ਨਾਲ ਕਿਸਾਨਾਂ ਦੇ ਸੰਘਰਸ਼ ਦਾ ਵੀ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਦਾ ਉਹ ਪਹਿਲੇ ਦਿਨੋ ਹੀ ਸਮਰਥਨ ਕਰ ਰਹੇ ਹਨ ਅਤੇ ਸਰਕਾਰ ਤੋਂ ਮੰਗ ਕਰਦੇ ਹਨ ਕਿ ਕਿਸਾਨਾਂ ਦੀਆਂ ਮੰਗਾਂ ਮੰਨਦੇ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ।
ਦੱਸ ਦੇਈਏ ਇਸ ਵਾਰੀ ਕੋਵਿਡ 19 ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੁੱਝ ਹਦਾਇਤਾਂ ਜਾਰੀ ਕੀਤੀਆਂ ਗਈਆਂ, ਜਿਸ ਵਿੱਚ ਜਨਤਕ ਥਾਂਵਾਂ 'ਤੇ ਹੋਲੀ ਮਨਾਉਣ 'ਤੇ ਪਾਬੰਦੀ ਸੀ।