ETV Bharat / city

ਚੰਡੀਗੜ੍ਹ ਪੁਲਿਸ ਨੇ ਜ਼ਾਅਲੀ ਸਬ ਇੰਸਪੈਕਟਰ ਤੇ ਮਹਿਲਾ ਕਾਂਸਟੇਬਲ ਨੂੰ ਕੀਤਾ ਕਾਬੂ

ਚੰਡੀਗੜ੍ਹ ਪੁਲਿਸ ਵਲੋਂ ਜ਼ਾਅਲੀ ਸਬ ਇੰਸਪੈਕਟਰ ਅਤੇ ਮਹਿਲਾ ਕਾਂਸਟੇਬਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਦੋਵੇਂ ਮੁਲਜ਼ਮ ਲੋਕਾਂ ਨਾਲ ਠੱਗੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ।

ਚੰਡੀਗੜ੍ਹ ਪੁਲਿਸ ਨੇ ਜ਼ਾਅਲੀ ਸਬ-ਇੰਸਪੈਕਟਰ ਤੇ ਮਹਿਲਾ ਕਾਂਸਟੇਬਲ ਨੂੰ ਕੀਤਾ ਕਾਬੂ

author img

By

Published : Apr 23, 2022, 11:17 AM IST

ਚੰਡੀਗੜ੍ਹ: ਯੂਟੀ ਪੁਲਿਸ ਦੇ ਜ਼ਿਲ੍ਹਾ ਕ੍ਰਾਈਮ ਸੈੱਲ ਨੇ ਫਰਜ਼ੀ ਸਬ ਇੰਸਪੈਕਟਰ ਅਤੇ ਮਹਿਲਾ ਕਾਂਸਟੇਬਲ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਸ ਦੀ ਪਛਾਣ 24 ਸਾਲਾ ਤੇਜੇਂਦਰ ਸਿੰਘ ਵਾਸੀ ਅੰਬਾਲਾ ਜ਼ਿਲ੍ਹਾ ਹਰਿਆਣਾ ਵਜੋਂ ਹੋਈ ਹੈ। ਜਦੋਂਕਿ ਮੁਲਜ਼ਮ ਔਰਤ ਦੀ ਪਛਾਣ ਡੇਰਾਬੱਸੀ ਦੀ ਰਹਿਣ ਵਾਲੀ 25 ਸਾਲਾ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਚੰਡੀਗੜ੍ਹ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਕਰਾਈਮ ਸੈੱਲ ਦੇ ਏ.ਐਸ.ਆਈ ਰਾਹੁਲ ਭਾਰਦਵਾਜ ਆਪਣੀ ਟੀਮ ਸਮੇਤ ਥਾਣਾ 49 ਦੇ ਏਰੀਏ ਅਧੀਨ ਆਉਂਦੇ ਇਲਾਕੇ 'ਚ ਗਸ਼ਤ ਕਰ ਰਹੇ ਸਨ। ਗਸ਼ਤ ਦੌਰਾਨ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਚੰਡੀਗੜ੍ਹ ਨੰਬਰ ਦੀ ਟੋਇਟਾ ਕੋਰੋਲਾ ਗੱਡੀ ਵਿੱਚ ਦੋ ਸ਼ੱਕੀ ਵਿਅਕਤੀ ਪੁਲੀਸ ਦੀ ਵਰਦੀ ਵਿੱਚ ਹਨ।

chd policeਚੰਡੀਗੜ੍ਹ ਪੁਲਿਸ ਨੇ ਜ਼ਾਅਲੀ ਸਬ-ਇੰਸਪੈਕਟਰ ਤੇ ਮਹਿਲਾ ਕਾਂਸਟੇਬਲ ਨੂੰ ਕੀਤਾ ਕਾਬੂ

ਇਸ ਮਾਮਲੇ ਨੂੰ ਲੈ ਕੇ ਪੁਲਿਸ ਨੇ ਤੁਰੰਤ ਸੈਕਟਰ 49 ਦੇ ਗੁਰਦੁਆਰਾ ਸਾਹਿਬ ਨਜ਼ਦੀਕ ਨਾਕਾ ਲਗਾ ਕੇ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਇੱਕ ਟੋਇਟਾ ਕੋਰੋਲਾ ਗੱਡੀ ਆ ਗਈ। ਜਿਸ ਵਿੱਚ ਡਰਾਈਵਰ ਨੇ ਚੰਡੀਗੜ੍ਹ ਪੁਲਿਸ ਦੇ ਸਬ ਇੰਸਪੈਕਟਰ ਦੀ ਵਰਦੀ ਪਾਈ ਹੋਈ ਸੀ ਜਦੋਂਕਿ ਮਹਿਲਾ ਕਾਂਸਟੇਬਲ ਨੇ ਉਸ ਦੇ ਨਾਲ ਵਾਲੀ ਸੀਟ ’ਤੇ ਵਰਦੀ ਪਾਈ ਹੋਈ ਸੀ।

ਇਸ ਮੌਕੇ ਪੁੱਛਗਿਛ ਦੌਰਾਨ ਮੁਲਜ਼ਮਾਂ ਨੇ ਆਪਣੇ ਆਪ ਨੂੰ ਚੰਡੀਗੜ੍ਹ ਪੁਲਿਸ ਦੇ ਮੁਲਾਜ਼ਮ ਦੱਸਿਆ। ਦੋਵੇਂ ਮੁਲਜ਼ਮਾਂ ਨੇ ਆਪਣੇ ਪਛਾਣ ਪੱਤਰ ਵੀ ਦਿਖਾਏ। ਇਸ ਸਬੰਧੀ ਜਦੋਂ ਜਾਂਚ ਕੀਤੀ ਗਈ ਤਾਂ ਉਪਰੋਕਤ ਮੁਲਜ਼ਮਾਂ ਦਾ ਸ਼ਨਾਖਤੀ ਕਾਰਡ ਚੰਡੀਗੜ੍ਹ ਪੁਲਿਸ ਦੇ ਸ਼ਨਾਖਤੀ ਕਾਰਡ ਦੇ ਮੁਕਾਬਲੇ ਜਾਅਲੀ ਪਾਇਆ ਗਿਆ।

ਇਸ ਤੋਂ ਬਾਅਦ ਜਦੋਂ ਉਨ੍ਹਾਂ ਦੋਵਾਂ ਮੁਲਜ਼ਮਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਚੰਡੀਗੜ੍ਹ ਪੁਲਿਸ ਦੇ ਫਰਜ਼ੀ ਪਛਾਣ ਪੱਤਰਾਂ ਤੋਂ ਇਲਾਵਾ 5 ਹੋਰ ਪੁਲਿਸ ਮੁਲਾਜ਼ਮਾਂ ਦੇ ਪਛਾਣ ਪੱਤਰ ਬਰਾਮਦ ਹੋਏ ਹਨ। ਜਿਸ ਦੀ ਪੁਲਿਸ ਜਾਂਚ ਕਰ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਕੋਲੋਂ ਹੋਰ ਜ਼ਰੂਰੀ ਦਸਤਾਵੇਜ਼ ਵੀ ਬਰਾਮਦ ਹੋਏ ਹਨ। ਇਸ ਤੋਂ ਬਾਅਦ ਪੁਲਿਸ ਵਲੋਂ ਉਨ੍ਹਾਂ ਨੂੰ ਹਿਰਾਸਤ 'ਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਅਧਿਕਾਰੀ ਦੇ ਬਿਆਨ ਮੁਤਾਬਿਕ ਉਕਤ ਕਾਬੂ ਕੀਤੇ ਮੁਲਜ਼ਮ ਚੰਡੀਗੜ੍ਹ ਪੁਲਿਸ ਵਿੱਚ ਭਰਤੀ ਕਰਵਾਉਣ ਦੇ ਨਾਂ 'ਤੇ ਲੋਕਾਂ ਤੋਂ ਦੋ ਲੱਖ, ਚਾਰ ਲੱਖ ਅਤੇ 5 ਲੱਖ ਰੁਪਏ ਵੀ ਲੈਂਦੇ ਸਨ। ਪੁਲਿਸ ਨੂੰ ਇਨ੍ਹਾਂ ਕੋਲੋਂ ਚੰਡੀਗੜ੍ਹ ਪੁਲਿਸ ਦੇ ਫਰਜ਼ੀ ਆਈਕਾਰਡ, ਚੰਡੀਗੜ੍ਹ ਪੁਲੀਸ ਦੇ ਲੈਟਰ ਪੈਡ ਮਿਲੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਲੋਕਾਂ ਨੂੰ ਜਾਅਲੀ ਨਿਯੁਕਤੀ ਪੱਤਰ ਵੀ ਦਿੰਦੇ ਸਨ।

ਇਹ ਵੀ ਪੜ੍ਹੋ: ਜੰਮੂ 'ਚ ਅੱਤਵਾਦੀਆਂ ਵੱਲੋਂ CISF ਦੀ ਬੱਸ 'ਤੇ ਹੋਏ ਹਮਲੇ ਦੀ CCTV ਫੁਟੇਜ ਆਈ ਸਾਹਮਣੇ

ETV Bharat Logo

Copyright © 2024 Ushodaya Enterprises Pvt. Ltd., All Rights Reserved.