ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਵਧਦੇ ਫੈਲਾਅ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਮੁਕੰਮਲ ਤਾਲਾਬੰਦੀ ਕਰ ਦਿੱਤਾ ਹੈ ਜਿਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਨਾਕਾਬੰਦੀ ਕੀਤੀ ਗਈ ਹੈ ਪਰ ਸਥਾਨਕ ਲੋਕ ਇਸ ਦੀ ਪਾਲਣਾ ਕਰਦੇ ਨਜ਼ਰ ਨਹੀਂ ਆਏ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਇਸ ਕਰਫਿਊ ਦੌਰਾਨ ਉਨ੍ਹਾਂ ਲੋਕਾਂ ਨੂੰ ਹੀ ਜਾਣ ਦਿੱਤਾ ਜਾਦਾ ਸੀ ਜਿਨ੍ਹਾਂ ਨੂੰ ਕੋਈ ਜ਼ਰੂਰੀ ਕੰਮ ਹੈ। ਉਨ੍ਹਾਂ ਨੇ ਦਸਿਆ ਕਿ ਨਵਾਂਗਰਾਓਂ ਦੇ ਵਿੱਚ ਜ਼ਿਆਦਾ ਪੀਜੀਆਈ ਹਸਪਤਾਲ ਦੇ ਡਾਕਟਰ ਰਹਿੰਦੇ ਹਨ। ਉਨ੍ਹਾਂ ਦਾ ਆਈਡੀਕਾਰਡ ਦੇਖ ਕੇ ਬਾਹਰ ਜਾਣ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ:ਬਰਨਾਲਾ 'ਚ 3 ਹੋਰ ਸ਼ੱਕੀ ਮਰੀਜ਼ ਆਏ ਸਾਹਮਣੇ
ਉਨ੍ਹਾਂ ਨੇ ਕਿਹਾ ਕਿ ਸ਼ਰਾਰਤੀ ਅਨਸਰ ਇਸ ਕਰਫ਼ਿਊ ਨੂੰ ਭੰਗ ਕਰਨ ਲੱਗੇ ਹੋਏ ਹਨ ਜੋ ਕਿ ਇਸ ਤੋਂ ਬਾਜ਼ ਨਹੀਂ ਆ ਰਹੇ। ਉਨ੍ਹਾਂ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਰੋਕਣ ਲਈ ਸਖ਼ਤ ਇੰਤਜ਼ਾਮ ਕੀਤੇ ਜਾ ਰਹੇ ਹਨ।