ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਵੇਖਦਿਆਂ ਹੋਇਆ ਚੰਡੀਗੜ੍ਹ ਪ੍ਰਸ਼ਾਸਨ ਨੇ ਸਥਾਨਕ ਸਕੂਲਾਂ ਨੂੰ 31 ਮਾਰਚ ਬੰਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੀ ਸਕੂਲਾਂ ਨੂੰ 31 ਮਾਰਚ ਤੱਕ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ।
ਇਸ ਤੋਂ ਇਲਾਵਾ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਵੀ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਆਂਗਣਵਾੜਈ ਕੇਂਦਰਾਂ ਦੇ ਬੱਚਿਆਂ ਲਈ 31 ਮਾਰਚ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ।
ਕੋਰੋਨਾ ਵਾਇਰਸ ਸਬੰਧਤ ਕਿਸੇ ਵੀ ਜਾਣਕਾਰੀ ਦੇ ਲਈ ਜਾਂ ਫਿਰ ਐਂਬੂਲੈਂਸ ਦੇ ਲਈ ਹੈਲਪਲਾਇਨ (9779558282) ਨੰਬਰ ਵੀ ਜਾਰੀ ਕੀਤਾ ਹੈ। ਇਸ ਨੰਬਰ ਤੇ ਕੋਰੋਨਾ ਵਾਇਰਸ ਸਬੰਧਤ ਸਵਾਲਾਂ ਬਾਰੇ ਰਾਬਤਾ ਕਾਇਮ ਕੀਤਾ ਜਾ ਸਕਦਾ ਹੈ।
ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਨੇ ਪੰਜਾਬ ਅਤੇ ਹਰਿਆਣਾ ਦੇ ਸਿਹਤ ਸਕੱਤਰਾਂ ਅਤੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਅਤੇ ਡਾਕਟਰਾਂ ਨਾਲ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਮੀਟਿੰਗ ਕੀਤੀ।