ਚੰਡੀਗੜ/ਐਸ.ਏ.ਐਸ.ਨਗਰ: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਇੱਥੇ ਦੱਸਿਆ ਕਿ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਵਿੱਚ ਚੌਥੀ ਗ੍ਰਿਫ਼ਤਾਰੀ ਕਰਦੇ ਹੋਏ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਤਾਇਨਾਤ ਇੱਕ ਫੌਜੀ ਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜਮ ਦੀ ਪਛਾਣ ਸੰਜੀਵ ਸਿੰਘ ਵਜੋਂ ਹੋਈ ਹੈ, ਜਿਸ ’ਤੇ ਮੁਲਜਮ ਵਿਦਿਆਰਥਣ ਨੂੰ ਬਲੈਕਮੇਲ ਕਰਨ ਦਾ ਸ਼ੱਕ ਹੈ।
ਇਹ ਕਾਰਵਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਲਈ , ਏਡੀਜੀਪੀ ਕਮਿਊਨਿਟੀ ਅਫੇਅਰਜ ਡਿਵੀਜਨ ਅਤੇ ਮਹਿਲਾ ਮਾਮਲਿਆਂ ਬਾਰੇ ਗੁਰਪ੍ਰੀਤ ਕੌਰ ਦਿਓ ਦੀ ਸਮੁੱਚੀ ਨਿਗਰਾਨੀ ਹੇਠ ਤਿੰਨ ਮੈਂਬਰੀ ਆਲ ਵੂਮੈਨ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਦੇ ਗਠਨ ਦੇ ਹੁਕਮ ਦਿੱਤੇ ਜਾਣ ਤੋਂ ਕੁਝ ਦਿਨ ਬਾਅਦ ਸਾਹਮਣੇ ਆਈ ਹੈ।
-
Crucial breakthrough in the #ChandigarhUniversity case with the assistance of the #Army, #Assam & #Arunachal Police.
— DGP Punjab Police (@DGPPunjabPolice) September 24, 2022 " class="align-text-top noRightClick twitterSection" data="
Accused army personnel Sanjeev Singh arrested from Sela Pass, Arunachal Pradesh. Transit remand obtained from Ld CJM Bomdilla for production before Mohali court. pic.twitter.com/eNhNq9W11R
">Crucial breakthrough in the #ChandigarhUniversity case with the assistance of the #Army, #Assam & #Arunachal Police.
— DGP Punjab Police (@DGPPunjabPolice) September 24, 2022
Accused army personnel Sanjeev Singh arrested from Sela Pass, Arunachal Pradesh. Transit remand obtained from Ld CJM Bomdilla for production before Mohali court. pic.twitter.com/eNhNq9W11RCrucial breakthrough in the #ChandigarhUniversity case with the assistance of the #Army, #Assam & #Arunachal Police.
— DGP Punjab Police (@DGPPunjabPolice) September 24, 2022
Accused army personnel Sanjeev Singh arrested from Sela Pass, Arunachal Pradesh. Transit remand obtained from Ld CJM Bomdilla for production before Mohali court. pic.twitter.com/eNhNq9W11R
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੋਰੈਂਸਿਕ ਅਤੇ ਡਿਜੀਟਲ ਸਬੂਤਾਂ ਦੇ ਆਧਾਰ ‘ਤੇ ਐਸ.ਏ.ਐਸ.ਨਗਰ ਤੋਂ ਪੁਲਿਸ ਟੀਮ ਨੂੰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਅਰੁਣਾਚਲ ਪ੍ਰਦੇਸ਼ ਰਵਾਨਾ ਕੀਤਾ ਗਿਆ ਸੀ।
ਉਨਾਂ ਦੱਸਿਆ ਕਿ ਮੁਲਜ਼ਮ ਫੌਜੀ ਜਵਾਨ ਨੂੰ ਅਰੁਣਾਚਲ ਪ੍ਰਦੇਸ਼ ਪੁਲਿਸ, ਅਸਾਮ ਪੁਲਿਸ ਅਤੇ ਅਰੁਣਾਚਲ ਪ੍ਰਦੇਸ਼ ਦੇ ਆਰਮੀ ਅਧਿਕਾਰੀਆਂ ਦੇ ਸਹਿਯੋਗ ਨਾਲ ਅਰੁਣਾਚਲ ਪ੍ਰਦੇਸ਼ ਦੇ ਸੇਲਾ ਪਾਸ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਐਸ.ਏ.ਐਸ.ਨਗਰ ਪੁਲਿਸ ਨੇ ਮੁਲਜਮ ਨੂੰ ਐਸ.ਏ.ਐਸ ਨਗਰ ਦੇ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਨ ਲਈ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਬੋਮਡੀਲਾ ਦੀ ਅਦਾਲਤ ਤੋਂ ਦੋ ਦਿਨ ਦਾ ਟਰਾਂਜਜਿਟ ਰਿਮਾਂਡ ਵੀ ਹਾਸਲ ਕਰ ਲਿਆ ਹੈ।
ਐਸ.ਏ.ਐਸ.ਨਗਰ ਪੁਲਿਸ ਨੇ ਪਹਿਲਾਂ ਹੀ ਵਿਦਿਆਰਥਣ ਸਣੇ ਤਿੰਨ ਅਤੇ ਹਿਮਾਚਲ ਪ੍ਰਦੇਸ਼ ਤੋਂ ਦੋ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨਾਂ ਦੇ ਕਬਜੇ ਵਿੱਚੋਂ ਕੁਝ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤੇ ਗਏ ਹਨ।
ਜਿਕਰਯੋਗ ਹੈ ਕਿ ਐਸ.ਪੀ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਰੁਪਿੰਦਰ ਕੌਰ ਭੱਟੀ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਦੋ ਮੈਂਬਰਾਂ ਡੀ.ਐਸ.ਪੀ. ਖਰੜ-1 ਰੁਪਿੰਦਰ ਕੌਰ ਅਤੇ ਡੀਐਸਪੀ ਏਜੀਟੀਐਫ ਦੀਪਿਕਾ ਸਿੰਘ ਦੇ ਸਹਿਯੋਗ ਨਾਲ ਮਾਮਲੇ ਦੀ ਤੇਜੀ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਪੰਜਾਬ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨਸਾਫ ਹੋਵੇਗਾ।
ਦੱਸਣਯੋਗ ਹੈ ਕਿ ਐਫਆਈਆਰ ਨੰਬਰ 194 ਮਿਤੀ 18.09.20 22 ਨੂੰ ਆਈਪੀਸੀ ਦੀ ਧਾਰਾ 354 ਸੀ ਅਤੇ ਆਈ.ਟੀ ਐਕਟ ਦੀ ਧਾਰਾ 66 ਈ ਦੇ ਤਹਿਤ ਥਾਣਾ ਸਦਰ ਖਰੜ, ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ: NIA ਨੇ ਗੈਂਗਸਟਰ ਕੌਸ਼ਲ ਅਤੇ ਭੂਪੀ ਰਾਣਾ ਸਮੇਤ ਨੀਰਜ ਬਵਾਨਾ ਨੂੰ ਕੀਤਾ ਗ੍ਰਿਫਤਾਰ