ਚੰਡੀਗੜ੍ਹ: ਪੰਜਾਬ ਸਰਕਾਰ ਦਾ ਵਿਸ਼ੇਸ਼ ਇਜਲਾਸ 16 ਜਨਵਰੀ ਤੋਂ ਸ਼ੁਰੂ ਹੋਣ ਜਾ ਰਿਹਾ ਹੈ। 2 ਦਿਨਾਂ ਦੇ ਇਸ ਇਜਲਾਸ 'ਤੇ ਸਨੌਰ ਤੋਂ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਈ ਸਵਾਲ ਚੁੱਕੇ ਹਨ। ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਵੱਲੋਂ ਕੋਈ ਇਜਲਾਸ ਰੱਖਿਆ ਗਿਆ ਹੈ ਉਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਨੂੰ ਇਸ ਇਜਲਾਸ ਦੇ ਬਾਰੇ ਮੀਡੀਆ ਤੋਂ ਹੀ ਪਤਾ ਚਲਿਆ ਹੈ।
ਇਸ ਮੌਕੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਵਿਨ੍ਹਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਬਿਜਲੀ ਮੰਹਿਗੀ ਹੋ ਰਹੀ ਹੈ ਤੇ ਸਰਕਾਰ ਆਮ ਲੋਕਾਂ ਦੇ ਸਿਰ ਬਿਜਲੀ ਦਾ ਸਾਰਾ ਖਰਚ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਕੈਟਪਨ ਸਰਕਾਰ ਦੇ ਨਾਂਅ ਇੱਕ ਹੋਰ ਘਪਲਾ ਜੁੜ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੋਲ਼ੇ ਦਾ ਵੱਡਾ ਘਪਲਾ ਕੀਤਾ ਹੈ। ਚੰਦੂਮਾਜਰਾ ਨੇ ਕਿਹਾ ਕਿ ਇਸ ਘਪਲੇ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੀ ਪਾਰਟੀ ਦਾ ਇੱਕ ਵਫ਼ਦ ਰਾਜਪਾਲ ਵੀ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰਨ ਲਈ ਪੁੱਜਿਆ।
ਇਸ ਵਫ਼ਦ ਨੇ ਰਾਜਪਾਲ ਤੋਂ ਕੋਇਲਾ ਘਪਲੇ ਦੀ ਜਾਂਚ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਚੰਦੂਮਾਜਰਾ ਨੇ ਕੈਪਟਨ ਸਰਕਾਰ 'ਤੇ ਕਿਸਾਨ ਕਰਜ਼, ਬੇਰੁਜਗਾਰ ਅਧਿਆਪਕ, ਭੂਜਲ ਯੋਜਨਾ ਸਣੇ ਕਈ ਵੱਡੇ-ਵੱਡੇ ਮੁੱਦਿਆ ਨੂੰ ਲੈ ਕੇ ਸਵਾਲ ਚੁੱਕੇ ਹਨ।