ਚੰਡੀਗੜ੍ਹ: ਆਮ ਆਦਮੀ ਪਾਰਟੀ (Aam Aadmi Party) ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਅਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ (GURMEET SINGH MEET HAHER) ਨੇ ਕਿਹਾ ਕਿ ਨਵੇਂ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੇ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਕਾਂਗਰਸ ਸਰਕਾਰ ’ਤੇ ਲਾਏ ਦੋਸ਼ਾਂ ਉਤੇ ਜਨਤਕ ਮੋਹਰ ਲਾ ਦਿੱਤੀ ਹੈ ਕਿ ਸੂਬੇ ’ਚ ਟਰਾਂਸਪੋਰਟ ਮਾਫ਼ੀਆ ਪਿਛਲੀ ਬਾਦਲ ਸਰਕਾਰ ਵਾਂਗ ਹੀ ਚੱਲ ਰਿਹਾ ਹੈ। ਮੀਤ ਹੇਅਰ (MEET HAHER) ਨੇ ਰਾਜਾ ਵੜਿੰਗ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਕੋਲੋਂ ਪੁੱਛਿਆ ਕਿ ਉਹ (ਕਾਂਗਰਸ ਸਰਕਾਰ) ਦੱਸਣ ਕਿ ਪਿਛਲੇ 15 ਸਾਲਾਂ ਤੋਂ ਟਰਾਂਸਪੋਰਟ ਮਾਫ਼ੀਆ ਚਲਾ ਰਹੇ ਮੰਤਰੀਆਂ, ਅਫ਼ਸਰਾਂ ਅਤੇ ਹੋਰ ਹਿੱਸੇਦਾਰ ਸਿਆਸਤਦਾਨਾਂ ਵਿਰੁੱਧ ਕਦੋਂ ਅਤੇ ਕੀ ਕਾਰਵਾਈ ਕੀਤੀ ਜਾ ਰਹੀ ਹੈ?
ਇਹ ਵੀ ਪੜੋ: ਹਰੀਸ਼ ਰਾਵਤ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸੁਣਾਈਆਂ ਖਰੀਆਂ-ਖਰੀਆਂ
ਮੀਤ ਹੇਅਰ (MEET HAHER) ਨੇ ਸੂਬੇ ਦੇ ਸਰਗਰਮ ਟਰਾਂਸਪੋਰਟ ਮਾਫ਼ੀਆ ਬਾਰੇ ਰਾਜਾ ਵੜਿੰਗ ਦੇ ਇਕਬਾਲੀਆ ਬਿਆਨ ਦਾ ਸਖ਼ਤ ਨੋਟਿਸ ਲਿਆ। ਮੀਤ ਹੇਅਰ (MEET HAHER) ਮੁਤਾਬਿਕ, ‘‘ਰਾਜਾ ਵੜਿੰਗ ਵੱਲੋਂ ਜਨਤਕ ਤੌਰ ’ਤੇ ਇਹ ਕਹਿਣਾ ਕਿ ਰਾਜਾ ਵੜਿੰਗ (Amarinder Singh Raja Waring) 15 ਦਿਨਾਂ ਦੇ ਅੰਦਰ- ਅੰਦਰ ਟਰਾਂਸਪੋਰਟ ਮਾਫ਼ੀਆ ਖ਼ਤਮ ਕਰ ਦੇਵੇਗਾ, ਅਸਲ ਵਿੱਚ ਸਪੱਸ਼ਟ ਕਬੂਲਨਾਮਾ ਹੈ ਕਿ ਕਾਂਗਰਸ ਦੇ ਰਾਜ ਦੌਰਾਨ ਵੀ ਪੰਜਾਬ ’ਚ ਟਰਾਂਸਪੋਰਟ ਮਾਫ਼ੀਆ ਧੜੱਲੇ ਨਾਲ ਜਾਰੀ ਹੈ।’’
ਮੀਤ ਹੇਅਰ (MEET HAHER) ਨੇ ਕਿਹਾ ਕਿ ਰਾਜਾ ਵੜਿੰਗ ਦੀ ਟਿੱਪਣੀ ਨੇ ਸਾਬਤ ਕਰ ਦਿੱਤਾ ਹੈ ਕਿ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਮੌਜੂਦਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾਂ ਵੀ ਟਰਾਂਸਪੋਰਟ ਮਾਫ਼ੀਆ ਦਾ ਹਿੱਸਾ ਸੀ, ਜਿਸ ਕਰਕੇ ਕਾਂਗਰਸ ਦੀ ਸਰਕਾਰ ਵੀ ਟਰਾਂਸਪੋਰਟ ਮਾਫ਼ੀਆ ਨੂੰ ਨੱਥ ਨਹੀਂ ਪਾ ਸਕੀ। ਮੀਤ ਹੇਅਰ ਨੇ ਕਿਹਾ ਕਿ ਬੇਸ਼ੱਕ ਰਜ਼ੀਆ ਸੁਲਤਾਨਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਦੇ ਹੱਕ ’ਚ ਬਤੌਰ ਕੈਬਨਿਟ ਮੰਤਰੀ ਤੋਂ ਅਸਤੀਫ਼ਾ ਦੇ ਦਿੱਤਾ (ਜਿਸ ਨੂੰ ਅਜੇ ਤੱਕ ਪ੍ਰਵਾਨ ਨਹੀਂ ਕੀਤਾ ਗਿਆ), ਪ੍ਰੰਤੂ ਸਵਾਲ ਇਹ ਹੈ ਕਿ ਟਰਾਂਸਪੋਰਟ ਮਾਫ਼ੀਆ ਦੀ ਭਾਗੀਦਾਰ ਰਹੀ ਰਜ਼ੀਆ ਸੁਲਤਾਨਾ ਨੂੰ ਦੁਬਾਰਾ ਫਿਰ ਕੈਬਨਿਟ ’ਚ ਕਿਸ ਆਧਾਰ ’ਤੇ ਸ਼ਾਮਲ ਕੀਤਾ ਗਿਆ?
ਮੀਤ ਹੇਅਰ (MEET HAHER) ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਘੇਰਦਿਆਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਰੇਤ ਅਤੇ ਹੋਰ ਮਾਫ਼ੀਆ ਨੂੰ ਹੱਥ ਜੋੜ ਕੇ ਬੇਨਤੀਆਂ ਕਰ ਰਹੇ ਹਨ ਕਿ ਉਸ (ਮੁੱਖ ਮੰਤਰੀ) ਨੂੰ ਮਿਲਣ ਦੀ ਕੋਸ਼ਿਸ਼ ਨਾ ਕਰਨ, ਦੂਜੇ ਪਾਸੇ ਰਾਣਾ ਗੁਰਜੀਤ ਸਿੰਘ ਅਤੇ ਰਜ਼ੀਆ ਸੁਲਤਾਨਾ ਵਰਗੇ ਰੇਤ ਅਤੇ ਟਰਾਂਸਪੋਰਟ ਮਾਫ਼ੀਆ ਦੇ ਨੁਮਾਇੰਦਿਆਂ ਨੂੰ ਕੈਬਨਿਟ ’ਚ ਨਾਲ ਬੈਠਾ ਰੱਖਿਆ ਹੈ। ਇਸ ਕਰਕੇ ਕਾਂਗਰਸ ਕੋਲੋਂ ਮਾਫ਼ੀਆ ਰਾਜ ਦੇ ਖ਼ਾਤਮੇ ਦੀ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ।
ਇਹ ਵੀ ਪੜੋ: ਪ੍ਰਧਾਨਮੰਤਰੀ ਨੇ ਸਵੱਛ ਭਾਰਤ 2.0 ਕੀਤਾ ਲਾਂਚ
ਮੀਤ ਹੇਅਰ (MEET HAHER) ਨੇ ਕਿਹਾ ਕਾਂਗਰਸ ਅਤੇ ਕੁਰੱਪਸ਼ਨ (ਭ੍ਰਿਸ਼ਟਾਚਾਰ) ਇੱਕੋ ਸਿੱਕੇ ਦੇ 2 ਪਹਿਲੂ ਹਨ। ਇਸ ਲਈ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਨੂੰ ਖ਼ਤਮ ਕਰਨ ਲਈ ਕਾਂਗਰਸ ਨੂੰ ਵੀ ਉਸੇ ਤਰ੍ਹਾਂ ਸੱਤਾ ਤੋਂ ਲਾਂਭੇ ਕਰਨਾ ਪਵੇਗਾ, ਜਿਵੇਂ 2017 ’ਚ ਬਾਦਲਾਂ ਨੂੰ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਿਰਫ਼ ਆਮ ਆਦਮੀ ਪਾਰਟੀ ਹੀ ਮਾਫ਼ੀਆ ਰਾਜ ਅਤੇ ਭ੍ਰਿਸ਼ਟਾਚਾਰ ਤੋਂ ਨਿਜਾਤ ਦਿਵਾ ਸਕਦੀ ਹੈ।