ETV Bharat / city

ਮਜ਼ਦੂਰਾਂ ਲਈ ਸਰਕਾਰ ਵੱਲੋਂ ਦੀਵਾਲੀ ਤੋਹਫ਼ਾ, ਮਿਲੇਗਾ ਇਹ...

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਓਸੀਡਬਲਿਊ ਵੈਲਫੇਅਰ ਬੋਰਡ ਨਾਲ ਰਜਿਸਟਰਡ ਉਸਾਰੀ ਮਜਦੂਰਾਂ ਨੂੰ 3100 ਰੁਪਏ ਦੀ ਗਰਾਂਟ (Construction labour to get 3100 rupees grant) ਦੇਣ ਦਾ ਐਲਾਨ ਕੀਤਾ ਹੈ। ਸਰਪੰਚਾਂ ਅਤੇ ਕੌਂਸਲਰਾਂ ਨੂੰ ਬੋਰਡ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਮਜਦੂਰਾਂ ਨੂੰ ਦਿਵਾਉਣ (Sarpanches and councilors asked to get labour benefited from this scheme) ਲਈ ਬੋਰਡ ਨਾਲ ਰਜਿਸਟਰਡ ਵੱਧ ਤੋਂ ਵੱਧ ਨਿਰਮਾਣ ਮਜ਼ਦੂਰਾਂ (Labour registered with BOCW can get benefit) ਨੂੰ ਤੱਕ ਪਹੁੰਚਾਉਣ ਲਈ ਕਿਹਾ ਗਿਆ ਹੈ।

ਬੀਓਸੀਡਬਲਿਊ ਬੋਰਡ ਨਾਲ ਜੁੜੇ ਉਸਾਰੀ ਮਜਦੂਰਾਂ ਨੂੰ ਮਿਲਣਗੇ 3100 ਰੁਪਏ

author img

By

Published : Nov 3, 2021, 1:43 PM IST

Updated : Nov 3, 2021, 2:12 PM IST

ਚੰਡੀਗੜ੍ਹ: ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਉਸਾਰੀ ਕਿਰਤੀਆਂ ਦੀ ਰੋਜ਼ੀ-ਰੋਟੀ ਦੇ ਨੁਕਸਾਨ ਕਾਰਨ ਪੈਦਾ ਹੋਏ ਹਾਲਾਤ ‘ਚੋਂ ਕੱਢਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੁੱਧਵਾਰ ਨੂੰ 10 ਕਰੋੜ ਰੁਪਏ ਦੀ ਅੰਤਰਮ ਵਿੱਤੀ ਰਾਹਤ ਦੀ ਇੱਕ ਹੋਰ ਕਿਸ਼ਤ ਦਾ ਐਲਾਨ ਕੀਤਾ ਹੈ। ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ (BOCW) ਵੈਲਫੇਅਰ ਬੋਰਡ ਨਾਲ ਰਜਿਸਟਰਡ ਸਾਰੇ ਉਸਾਰੀ ਕਾਮਿਆਂ ਲਈ 3100 ਹਰੇਕ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ।

ਦੀਵਾਲੀ ਦੀ ਪੂਰਵ ਸੰਧਿਆ 'ਤੇ ਇਹ ਐਲਾਨ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ, "ਰੋਸ਼ਨੀ ਦੇ ਤਿਉਹਾਰ 'ਤੇ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ 3100 ਰੁਪਏ ਦੀ ਵਿੱਤੀ ਗ੍ਰਾਂਟ ਇੱਕ ਸ਼ਗਨ ਹੈ।" (CM termed this grant a shagun to labour on Diwali)

ਮਜ਼ਦੂਰਾਂ ਲਈ ਸਰਕਾਰ ਵੱਲੋਂ ਦੀਵਾਲੀ ਤੋਹਫ਼ਾ, ਮਿਲੇਗਾ ਇਹ...

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਉਕਤ ਰਾਸ਼ੀ ਉਸਾਰੀ ਕਿਰਤੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ (Grant will be transfered directly to bank account)। ਬੋਰਡ ਕੋਲ ਰਾਜ ਭਰ ਵਿੱਚ ਲਗਭਗ 3.17 ਲੱਖ ਰਜਿਸਟਰਡ ਉਸਾਰੀ ਕਾਮੇ ਹਨ ਅਤੇ ਇਸ ਵੰਡ 'ਤੇ 1000 ਕਰੋੜ ਰੁਪਏ ਖਰਚ ਹੋਣ ਦੀ ਸੰਭਾਵਨਾ ਹੈ। ਇਸ ਗਿਣਤੀ 'ਤੇ 90-100 ਕਰੋੜ ਦਾ ਖਰਚ ਹੈ।

ਮੁੱਖ ਮੰਤਰੀ ਚੰਨੀ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਸਰਪੰਚਾਂ ਅਤੇ ਕੌਂਸਲਰਾਂ ਨੂੰ ਵੱਧ ਤੋਂ ਵੱਧ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਵੀ ਕਿਹਾ ਤਾਂ ਜੋ ਬੋਰਡ ਵੱਲੋਂ ਸਮੇਂ-ਸਮੇਂ 'ਤੇ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾ ਸਕੇ।

ਮੁੱਖ ਮੰਤਰੀ ਚੰਨੀ, ਜੋ ਬੋਰਡ ਦੇ ਚੇਅਰਮੈਨ ਵੀ ਹਨ, ਨੇ ਦੱਸਿਆ ਕਿ ਉਕਤ ਵਿੱਤੀ ਸਹਾਇਤਾ ਵਧਾਈ ਜਾ ਰਹੀ ਹੈ ਕਿਉਂਕਿ ਕੋਵਿਡ ਮਹਾਂਮਾਰੀ ਕਾਰਨ ਇਨ੍ਹਾਂ ਉਸਾਰੀ ਕਿਰਤੀਆਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋਈ ਹੈ।

ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਦੇ ਯੋਗ ਅਤੇ ਕਮਜ਼ੋਰ ਵਰਗਾਂ ਦੀ ਮਦਦ ਕਰਨ ਲਈ ਵਚਨਬੱਧ ਹੈ, ਜਿਨ੍ਹਾਂ ਕੋਲ ਆਪਣਾ ਪਾਲਣ-ਪੋਸ਼ਣ ਕਰਨ ਦੇ ਸਾਧਨ ਨਹੀਂ ਹਨ।

ਇਸ ਦੌਰਾਨ ਕਿਰਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਭਾਵੇਂ ਸਥਿਤੀ ਹੌਲੀ-ਹੌਲੀ ਸਥਿਰ ਹੋ ਰਹੀ ਹੈ ਅਤੇ ਸੁਧਾਰ ਹੋ ਰਿਹਾ ਹੈ, ਪਰ ਅਜੇ ਵੀ ਜ਼ਿਆਦਾਤਰ ਥਾਵਾਂ 'ਤੇ ਚੱਲ ਰਹੇ ਨਿਰਮਾਣ ਪ੍ਰਾਜੈਕਟਾਂ ਦੀ ਪ੍ਰਗਤੀ ਮੱਠੀ ਰਫ਼ਤਾਰ ਨਾਲ ਚੱਲ ਰਹੀ ਹੈ ਅਤੇ ਅਜੇ ਵੀ ਜ਼ੋਰ ਫੜਨਾ ਬਾਕੀ ਹੈ।

ਇਹ ਵੀ ਪੜ੍ਹੋ:13 ਨਵੰਬਰ ਨੂੰ ਮਿਲਣਗੇ ਰਾਸ਼ਟਰੀ ਖੇਡ ਪੁਰਸਕਾਰ, ਹਾਕੀ ਕਪਤਾਨ ਮਨਪ੍ਰੀਤ ਸਮੇਤ ਇਹਨਾਂ ਖਿਡਾਰੀਆਂ ਦੇ ਨਾਂ ਸ਼ਾਮਲ

Last Updated : Nov 3, 2021, 2:12 PM IST

For All Latest Updates

TAGGED:

news 1
ETV Bharat Logo

Copyright © 2024 Ushodaya Enterprises Pvt. Ltd., All Rights Reserved.