ETV Bharat / city

ਕਿਸਾਨਾਂ ਦੇ ਹੱਕ 'ਚ ਮੁੱਖ ਮੰਤਰੀ ਚੰਨੀ ਦਾ ਵੱਡਾ ਸਟੈਂਡ

author img

By

Published : Oct 2, 2021, 2:18 PM IST

Updated : Oct 2, 2021, 3:05 PM IST

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਆਰਪੀਐਫ ਨੂੰ ਇੱਕ ਪੱਤਰ ਭੇਜ ਕੇ ਕਿਸਾਨਾਂ ‘ਤੇ ਅੰਦੋਲਨ ਦੌਰਾਨ ਦਰਜ ਕੀਤੇ ਪਰਚੇ ਵਾਪਸ ਕਰਨ ਲਈ ਕਿਹਾ ਹੈ। ਅਜਿਹਾ ਕਰਕੇ ਸੀਐਮ ਚੰਨੀ ਨੇ ਗੇਂਦ ਕੇਂਦਰ ਸਰਕਾਰ ਦੇ ਪਾਲੇ ਵਿੱਚ ਸੁੱਟ ਦਿੱਤੀ ਹੈ। ਕਿਸਾਨਾਂ (Farmers) ਦੇ ਮਸਲੇ ‘ਤੇ ਹੀ ਚੰਨੀ ਬੀਤੇ ਦਿਨ ਪੀਐਮ ਮੋਦੀ (PM Modi) ਨਾਲ ਮੁਲਾਕਾਤ ਕਰਕੇ ਆਏ ਹਨ।

ਕਿਸਾਨਾਂ ਦੇ ਪਰਚੇ ਰੱਦ ਕਰੋ
ਕਿਸਾਨਾਂ ਦੇ ਪਰਚੇ ਰੱਦ ਕਰੋ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਕਿਸਾਨ ਅੰਦੋਲਨ (Agitation) ਦੌਰਾਨ ਕਿਸਾਨਾਂ ਵੱਲੋਂ ਰੇਲਵੇ ਟਰੈਕ ਰੋਕੇ ਜਾਣ ਕਾਰਨ ਉਨ੍ਹਾਂ ‘ਤੇ ਦਰਜ ਕੀਤੇ ਮਾਮਲੇ ਰੱਦ ਕਰਨ ਲਈ ਵੱਡਾ ਕਦਮ ਚੁੱਕਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਰਪੀਐਫ ਰੇਲਵੇ ਪ੍ਰੋਟੈਕਸ਼ਨ ਫੋਰਸ) ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਕਿਸਾਨਾਂ ‘ਤੇ ਪਰਚੇ ਰੱਦ ਕੀਤੇ ਜਾਣ, ਇਹ ਫੈਸਲਾ ਹੁਣ ਆਰਪੀਐਫ ਨੇ ਲੈਣਾ ਹੈ ਕਿ ਕਿਸਾਨਾਂ ‘ਤੇ ਦਰਜ ਪਰਚੇ ਰੱਦ ਹੁੰਦੇ ਹਨ ਜਾਂ ਨਹੀਂ। ਇੱਕ ਤਰ੍ਹਾਂ ਨਾਲ ਚੰਨੀ ਨੇ ਗੇਂਦ ਕੇਂਦਰ ਦੇ ਪਾਲੇ ਵਿੱਚ ਸੁੱਟ ਦਿੱਤੀ ਹੈ।

ਕੇਂਦਰ ਦੇ ਪਾਲੇ ‘ਚ ਸੁੱਟੀ ਗੇਂਦ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼ਨੀਵਾਰ ਨੂੰ ਰੇਲਵੇ ਬੋਰਡ, ਭਾਰਤ ਸਰਕਾਰ (ਜੀਓਆਈ)(GOI) , ਨਵੀਂ ਦਿੱਲੀ ਦੇ ਚੇਅਰਮੈਨ ਨੂੰ ਅਪੀਲ ਕੀਤੀ ਕਿ ਉਹ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰਪੀਐਫ) ਦੁਆਰਾ ਕਿਸ਼ਨ ਸੰਗਠਨਾਂ ਦੇ ਮੈਂਬਰਾਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਲਵੇ। ਮੁੱਖ ਮੰਤਰੀ ਨੇ ਰੇਲਵੇ ਬੋਰਡ ਦੇ ਚੇਅਰਮੈਨ ਨੂੰ ਇਸ ਮਾਮਲੇ 'ਤੇ ਹਮਦਰਦੀ ਭਰਿਆ ਨਜ਼ਰੀਆ ਰੱਖਣ ਅਤੇ ਵੱਖ -ਵੱਖ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਵਿਰੁੱਧ ਕੇਸ ਵਾਪਸ ਲੈਣ ਬਾਰੇ ਵਿਚਾਰ ਕਰਨ ਲਈ ਪ੍ਰਭਾਵਿਤ ਕੀਤਾ ਹੈ।

ਕਿਸਾਨਾਂ ‘ਤੇ ਰੇਲਵੇ ਨੇ ਕੀਤੇ 30 ਮਾਮਲੇ ਦਰਜ

ਇਹ ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੁਆਰਾ ਬਣਾਏ ਗਏ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਦੇ ਹਿੱਸੇ ਵਜੋਂ, ਵੱਖ -ਵੱਖ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਨੇ 2020 ਅਤੇ 2021 ਦੌਰਾਨ ਪੰਜਾਬ ਵਿੱਚ ਰੇਲਵੇ ਟਰੈਕਾਂ 'ਤੇ ਧਰਨੇ ਦਿੱਤੇ ਸਨ। ਉਨ੍ਹਾਂ ਵਿਰੁੱਧ 30 ਕੇਸ ਦਰਜ ਹਨ। ਚੰਨੀ ਨੇ ਰੇਲਵੇ ਪੁਲਿਸ ਵੱਲੋਂ ਦਰਜ ਪਰਚੇ ਵਾਪਸ ਕਰਨ ਦੀ ਮੰਗ ਕਰਕੇ ਕਿਸਾਨਾਂ ਨੂੰ ਆਪਣੇ ਪੱਖ ਵਿੱਚ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਚੰਨੀ ਨੇ ਦਿੱਲੀ ਵਿਖੇ ਪੀਐਮ ਮੋਦੀ ਨਾਲ ਮੁਲਾਕਾਤ ਕਰਕੇ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਮੰਗ ਵੀ ਕੀਤੀ ਸੀ ਤੇ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਦੀ ਬੇਨਤੀ ਵੀ ਕੀਤੀ ਸੀ।

ਘਿਰੇ ਹੋਏ ਨੇ ਸੀਐਮ ਚੰਨੀ

ਕਿਸਾਨੀ ਮੁੱਦੇ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪ ਵੀ ਘਿਰੇ ਹੋਏ ਹਨ। ਇਨ੍ਹੀਂ ਦਿਨੀਂ ਝੋਨੇ ਦਾ ਸੀਜਨ (Paddy Season) ਸ਼ੁਰੂ ਹੋ ਚੁੱਕਾ ਹੈ। ਕੇਂਦਰ ਸਰਕਾਰ ਨੇ ਇੱਕ ਅਕਤੂਬਰ ਨੂੰ ਝੋਨੇ ਦੀ ਖਰੀਦ ਕਰਨੀ ਸੀ ਪਰ ਇਹ ਹੁਣ 10 ਦਿਨ ਅੱਗੇ ਪਾ ਦਿੱਤੀ ਹੈ। ਇਧਰ ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਆਉਣਾ ਸ਼ੁਰੂ ਹੋ ਗਿਆ ਹੈ ਤੇ ਖਰੀਦ ਵਿੱਚ ਦੇਰੀ ਹੋਣ ਕਾਰਨ ਦੂਜੀਆਂ ਧਿਰਾਂ ਤੇ ਕਿਸਾਨ ਪੰਜਾਬ ਸਰਕਾਰ ਨੂੰ ਘੇਰ ਰਹੀਆਂ ਹਨ। ਅਜਿਹੇ ਵਿੱਚ ਚੰਨੀ ਨੇ ਸ਼ਨੀਵਾਰ ਨੂੰ ਕਿਸਾਨਾਂ ਨੂੰ ਖੁਸ਼ ਕਰਨ ਲਈ ਇਹ ਇੱਕ ਹੋਰ ਨਵਾਂ ਕਾਰਡ ਖੇਡਿਆ ਹੈ।

ਇਹ ਵੀ ਪੜ੍ਹੋ:ਕਿਸਾਨਾਂ ’ਤੇ ਮੀਂਹ ਦਾ ਕਹਿਰ, ਮੰਡੀਆਂ ’ਚ ਝੋਨਾ ਹੋ ਰਿਹਾ ਖਰਾਬ

Last Updated : Oct 2, 2021, 3:05 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.