ETV Bharat / city

ਮੁੱਖ ਮੰਤਰੀ ਬਣਨ ਤੋਂ ਬਾਅਦ ਚੰਨੀ ਦੀ ਪਹਿਲੀ ਕੈਬਨਿਟ ਮੀਟਿੰਗ - ਚੰਨੀ ਦੀ ਪਹਿਲੀ ਕੈਬਨਿਟ ਮੀਟਿੰਗ

ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਪੰਜਾਬ ਕੈਬਨਿਟ ਵਿੱਚ ਪਹਿਲੀ ਮੀਟਿੰਗ ਕੀਤੀ ਹੈ।

ਮੁੱਖ ਮੰਤਰੀ ਬਣਨ ਤੋਂ ਬਾਅਦ ਚੰਨੀ ਦੀ ਪਹਿਲੀ ਕੈਬਨਿਟ ਮੀਟਿੰਗ

author img

By

Published : Sep 20, 2021, 10:59 PM IST

ਚੰਡੀਗੜ੍ਹ: ਚਰਨਜੀਤ ਸਿੰਘ ਚੰਨੀ (Charanjit Singh Channi) ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਬਣ ਗਏ ਹਨ, ਚੰਨੀ ਨੇ ਅੱਜ (ਸੋਮਵਾਰ) ਨੂੰ ਸਹੁੰ ਚੁੱਕੀ ਹੈ ਇਸ ਦੇ ਨਾਲ ਹੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ ਸੋਨੀ ਨੂੰ ਡਿਪਟੀ ਸੀਐੱਮ ਬਣਾਇਆ ਗਿਆ। ਚਰਨਜੀਤ ਚੰਨੀ ਮੁੱਖ ਮੰਤਰੀ ਪੰਜਾਬ ਬਣਨ ਤੋਂ ਪੰਜਾਬ ਕੈਬਨਿਟ ਸੂਰੁ ਹੋ ਗਈ ਹੈ। ਪੰਜਾਬ ਕੈਬਨਿਟ ਵਿੱਚ ਕੁੱਝ ਐਲਾਨ ਕੀਤੇ ਹਨ। ਜੇਕਰ ਕਾਂਗਰਸ ਪਾਰਟੀ ਇਨ੍ਹਾਂ ਐਲਾਨਾਂਂ 'ਤੇ ਖਰੀ ਉੱਤਰਦੀ ਹੈ ਤਾਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਵਿੱਚ ਕਾਂਗਰਸ ਪਾਰਟੀ ਨੂੰ ਇਸ ਦਾ ਫਾਇਦਾ ਹੋ ਸਕਦਾ ਹੈ।

ਚੰਨੀ ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ

ਪੰਜਾਬ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਾਮਦਾਸੀਆ ਸਿੱਖ ਭਾਈਚਾਰੇ ਨਾਲ ਸਬੰਧਿਤ ਹਨ। ਉਹ ਤਿੰਨ ਵਾਰ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਹੇ ਹਨ। 16 ਮਾਰਚ 2017 ਨੂੰ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਮੰਤਰੀ ਮੰਡਲ ਵਿੱਚ ਸ਼ਾਮਿਲ ਕੀਤਾ ਸੀ। ਇਸ ਤੋਂ ਪਹਿਲਾਂ ਚੰਨੀ ਕੌਂਸਲਰ ਵੀ ਰਹੇ ਜਿਸ ਤੋਂ ਉਨ੍ਹਾਂ ਦੀ ਸਿਆਸੀ ਸਫਰ ਦੀ ਸ਼ੁਰੂਆਤ ਹੋਈ। ਉਹ ਨਵਜੋਤ ਸਿੰਘ ਸਿੱਧੂ ਦੇ ਬਹੁਤ ਨੇੜਲੇ ਮੰਨੇ ਜਾਂਦੇ ਹਨ। 2007 ਵਿੱਚ ਉਹ ਪਹਿਲੀ ਵਾਰ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚੁਣੇ ਗਏ ਸਨ ਤੇ ਲਗਾਤਾਰ ਤਿੰਨ ਵਾਰ ਆਪਣੇ ਹਲਕੇ ਤੋਂ ਵਿਧਾਇਕ ਬਣੇ ਹਨ।ਚਰਨਜੀਤ ਸਿੰਘ ਚੰਨੀ ਦਾ ਜਨਮ 1 ਮਾਰਚ 1963 ਨੂੰ ਹੋਇਆ ਸੀ। ਉਹ ਮੁਹਾਲੀ ਦੇ ਵਸਨੀਕ ਹਨ ਤੇ ਪੋਸਟ ਗ੍ਰੈਜੂਏਟ ਹਨ। ਚਰਨਜੀਤ ਚੰਨੀ ਹੈਂਡਬਾਲ ਦੇ ਖਿਡਾਰੀ ਵੀ ਰਹੇ ਹਨ ਅਤੇ ਤਿੰਨ ਵਾਰ ਯੂਨੀਵਰਸਿਟੀ ਗੋਲਡ ਮੈਡਲ ਜੇਤੂ ਰਹੇ ਹਨ।

ਸਰਕਾਰੀ ਕਰਮਚਾਰੀਆਂ ਲਈ ਵਿੱਤ ਵਿਭਾਗ ਦਾ ਵੱਡਾ ਐਲਾਨ

ਉਥੇ ਹੀ ਚਰਨਜੀਤ ਸਿੰਘ ਚੰਨੀ (Charanjit Singh Channi) ਵੱਲੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਵਿੱਤ ਵਿਭਾਗ ਨੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ 15% ਵਾਧੇ ਦੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ (Government of Punjab) ਨੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਤੋਹਫ਼ਾ ਦਿੰਦਿਆ, ਪੰਜਾਬ ਦੇ ਸਰਕਾਰੀ ਕਰਮਚਾਰੀਆਂ (Government employees) ਦੀ ਤਨਖਾਹ ਵਿੱਚ ਘੱਟੋ ਘੱਟ 15 ਪ੍ਰਤੀਸ਼ਤ ਵਾਧਾ ਕੀਤਾ ਹੈ। ਜਿਸ ਨਾਲ ਤਨਖਾਹ ਵਿੱਚ ਘੱਟੋ ਘੱਟ ਵਾਧੇ ਦੀ ਰਕਮ 31 ਦਸੰਬਰ 2015 ਤੋਂ ਲਾਗੂ ਹੋਵੇਗੀ।

ਮਾਇਆਵਤੀ ਨੇ ਕੀ ਕਿਹਾ?

ਬਹੁਜਨ ਸਮਾਜ ਪਾਰਟੀ ਸੁਪਰੀਮੋ ਮਾਇਆਵਤੀ (Mayawati) ਨੇ ਪੰਜਾਬ ਵਿਚ ਦਲਿਤ ਸੀ.ਐੱਮ. ਨੂੰ ਲੈ ਕੇ ਕਾਂਗਰਸ ਨੂੰ ਲੰਬੇ ਹੱਥੀਂ ਲੈਂਦਿਆਂ ਇਹ ਦੋਸ਼ ਲਗਾਏ ਹਨ ਕਿ ਕਾਂਗਰਸ ਨੂੰ ਦਲਿਤਾਂ 'ਤੇ ਭਰੋਸਾ ਨਹੀਂ ਹੈ।ਮਾਇਆਵਤੀ ਵਲੋਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਚੰਗਾ ਹੁੰਦਾ ਜੇ ਕਾਂਗਰਸ ਪਾਰਟੀ ਇਨ੍ਹਾਂ ਨੂੰ ਪਹਿਲਾਂ ਹੀ ਪੂਰੇ ਪੰਜ ਸਾਲ ਲਈ ਮੁੱਖ ਮੰਤਰੀ ਬਣਾ ਦਿੰਦੀ ਪਰ ਹੁਣ ਵਿਧਾਨ ਸਭਾ ਚੋਣਾਂ ਨੂੰ ਥੋੜ੍ਹਾ ਸਮਾਂ ਰਹਿ ਗਿਆ ਹੈ।

ਕੀ ਬੋਲੇ ਹਰਪਾਲ ਚੀਮਾ?

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦਿੰਦਿਆਂ ਉਮੀਦ ਜਤਾਈ ਕਿ ਉਹ ਸਾਲ 2017 ਦੇ ਸਾਰੇ ਚੋਣ ਵਾਅਦਿਆਂ ਨੂੰ ਪੂਰਾ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੋਸਟ ਮੈਟ੍ਰਿਕ ਸਕਾਲਰਸ਼ਿਪ (ਵਜ਼ੀਫ਼ਾ) ’ਚ ਘੋਟਾਲਾ ਕਰਕੇ ਲੱਖਾਂ ਦਲਿਤ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਕਰਨ ਵਾਲੇ ਕਥਿਤ ਦੋਸ਼ੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜਣਗੇ, ਜਿਸ ਨੂੰ ਸੱਤਾਧਾਰੀ ਕਾਂਗਰਸ ਹੁਣ ਤੱਕ ਬਚਾਉਂਦੀ ਆ ਰਹੀ ਹੈ।

ਹਰੀਸ਼ ਰਾਵਤ ਦੇ ਬਿਆਨ 'ਤੇ ਦਿੱਲੀ ਸ਼੍ਰੋਮਣੀ ਅਕਾਲੀ ਦਲ ਦਾ ਕੀ ਕਹਿਣਾ?

ਕਾਂਗਰਸ ਦੇ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਬਾਰੇ ਇੰਚਾਰਜ ਹਰੀਸ਼ ਰਾਵਤ (Incharge Harish Rawat) ਦੇ ਬਿਆਨ ਨੂੰ ਲੈ ਕੇ ਪੰਜਾਬ ਵਿੱਚ ਹੰਗਾਮਾ ਮਚ ਗਿਆ ਹੈ। ਇੱਕ ਪਾਸੇ ਜਿੱਥੇ ਰਾਵਤ ਦੇ ਬਿਆਨ ਨੂੰ ਲੈ ਕੇ ਕਾਂਗਰਸ (Congress) ਵਿੱਚ ਹੀ ਵਿਰੋਧ ਦੀ ਆਵਾਜ਼ ਉਠ ਰਹੀ ਹੈ, ਉੱਥੇ ਹੁਣ ਵਿਰੋਧੀ ਪਾਰਟੀਆਂ ਨੇ ਵੀ ਹਰੀਸ਼ ਰਾਵਤ (Harish Rawat) ਤੇ ਕਾਂਗਰਸ (Congress) ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੀ ਰਾਜਨੀਤੀ ਦੀ ਮੁੱਖ ਪਾਰਟੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਇਸ ਨੂੰ ਦਲਿਤਾਂ ਦਾ ਅਪਮਾਨ ਦੱਸਿਆ ਹੈ।

ਦਰਅਸਲ, ਹਾਲ ਹੀ ਵਿੱਚ ਚੰਨੀ ਦੇ ਨਾਂ ਦੀ ਘੋਸ਼ਣਾ ਤੋਂ ਬਾਅਦ ਹਰੀਸ਼ ਸਿੰਘ ਰਾਵਤ (Harish Singh Rawat) ਨੇ ਸਪੱਸ਼ਟ ਕਰ ਦਿੱਤਾ ਸੀ ਕਿ ਚੰਨੀ ਨੂੰ ਸਿਰਫ਼ 4 ਮਹੀਨੇ ਲਈ ਹੀ ਮੁੱਖ ਮੰਤਰੀ ਬਣਾਇਆ ਗਿਆ ਹੈ। ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ ਪੰਜਾਬ ਚੋਣਾਂ ਵਿੱਚ ਨਵਜੋਤ ਸਿੰਘ ਸਿੱਧੂ (Navjot Singh Sidhu) ਕਾਂਗਰਸ ਦਾ ਚਿਹਰਾ ਹੋਣਗੇ। ਕਾਂਗਰਸ ਦੇ ਸੁਨੀਲ ਜਾਖੜ ਨੇ ਇਸ 'ਤੇ ਇਤਰਾਜ਼ ਜਤਾਇਆ ਸੀ।

ਕੀ ਬੋਲੇ ਰਣਦੀਪ ਸਿੰਘ ਸੁਰਜੇਵਾਲਾ ?

ਪੰਜਾਬ ‘ਚ ਬਣੇ ਨਵੇਂ ਮੁੱਖ ਮੰਤਰੀ ( new Chief Minister) ਦੀ ਚਰਚਾ ਪੂਰੇ ਦੇਸ਼ ਵਿੱਚ ਹੋ ਰਹੀ ਹੈ। ਵੱਖ-ਵੱਖ ਸਿਆਸੀ ਆਗੂਆਂ ਦੇ ਵੱਲੋਂ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦੇ ਹੀ ਕਾਂਗਰਸ ਦੇ ਸੀਨੀਅਰ ਆਗੂ ਰਣਦੀਪ ਸਿੰਘ ਸੁਰਜੇਵਾਲਾ (Randeep Singh Surjewala) ਦਾ ਬਿਆਨ ਸਾਹਮਣੇ ਆਇਆ ਹੈ।

ਸੁਰਜੇਵਾਲਾ ਨੇ ਕਿਹਾ ਹੈ ਕਿ ਪੰਜਾਬ ਦੀ ਧਰਤੀ ਉੱਪਰ ਕਾਂਗਰਸ ਨੇ ਇੱਕ ਵਾਰ ਫਿਰ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪੰਜਾਬ ਦੇ ਨੌਜਵਾਨ ਚਿਹਰੇ ਵੱਲੋਂ ਮੁੱਖ ਮੰਤਰੀ ਵਜੋਂ ਹਲਫ ਲਿਆ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਚੰਨੀ ਦੇ ਮੁੱਖ ਮੰਤਰੀ ਬਣਨ ਨੂੰ ਲੈਕੇ ਪੰਜਾਬ ਦੇ ਹਰ ਤਬਕੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਉਹ ਆਪਣੇ ਆਪ ਨੂੰ ਤਾਕਤਵਰ ਮਹਿਸੂਸ ਕਰ ਰਹੇ ਹਨ।

ਅਨਮੋਲ ਗਗਨ ਮਾਨ ਨੇ ਕੀ ਕਿਹਾ?

ਅਨਮੋਲ ਗਗਨ ਮਾਨ (Anmol Gagan Mann) ਨੇ ਕਿਹਾ ਕਿ ਨਾਂ ਤਾਂ ਕੁਝ ਅਕਾਲੀ ਦਲ ਨੇ ਕੀਤਾ 'ਤੇ ਨਾ ਹੀ ਕੁੱਝ ਕਾਂਗਰਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਮੁੱਖ ਮੰਤਰੀ ਦੇ ਚਿਹਰੇ ਨਾਲ ਹੀ ਪੰਜਾਬ ਵਿੱਚ ਚੋਣਾਂ ਲੜੇਗੀ ਅਤੇ ਇਸ ਦਾ ਐਲਾਨ ਵੀ ਜਲਦ ਹੀ ਕਰ ਦਿੱਤਾ ਜਾਵੇਗਾ, ਇਲਾਕੇ ਭਾਰਤ ਨੂੰ ਲੈ ਕੇ ਵੀ ਉਨ੍ਹਾਂ ਸਵਾਲ ਖੜੇ ਦੇਖੇ ਇੱਥੇ ਕੋਈ ਵਿਕਾਸ ਨਹੀਂ ਹੋਇਆ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਲੈ ਕੇ ਪੰਜਾਬ ਸਰਕਾਰ ਕਿਸਾਨਾਂ ਲਈ ਕੋਈ ਰਾਹਤ ਨਹੀਂ ਦੇ ਰਹੀ। ਜਿਸ ਕਰਕੇ ਕਿਸਾਨਾਂ ਨੂੰ ਮਜਬੂਰੀ ਵੱਸ ਉਸ ਨੂੰ ਜਗਾਉਣਾ ਪੈਂਦਾ ਹੈ, ਉਨ੍ਹਾਂ ਕਿਹਾ ਕਿ ਕਿਸਾਨ ਇਸ ਦਾ ਪ੍ਰਬੰਧਨ ਆਪੇ ਹੀ ਕਰ ਲੈਣਗੇ। ਪਰ ਜੇਕਰ ਸਰਕਾਰ ਉਨ੍ਹਾਂ ਨੂੰ ਇਸ ਨੂੰ ਜਲਾਉਣ ਦੀ ਥਾਂ ਤੇ ਇਸ ਦਾ ਬਦਲ ਕਿਸਾਨਾਂ ਨੂੰ ਦੇਣ

ਪ੍ਰੈੱਸ ਕਾਨਫਰੰਸ ਚ ਕਿਹੜੇ ਕੀਤੇ ਚੰਨੀ ਨੇ ਵਾਅਦੇ?

ਪੰਜਾਬ ਦਾ ਪਹਿਲਾ ਦਲਿਤ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ (Charanjit Singh Channi) ਵਲੋਂ ਕਈ ਵੱਡੇ ਵਾਅਦੇ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਪੰਜਾਬ ਖੇਤੀ ਅਧਾਰਿਤ ਸੂਬਾ ਹੈ ਅਤੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਉਨ੍ਹਾਂ ਵਲੋਂ ਦਲਿਤ ਭਾਈਚਾਰੇ ਨੂੰ ਲੈ ਕੇ ਕਈ ਵੱਡੇ ਵਾਅਦੇ ਕੀਤੇ ਗਏ ਜਿਨ੍ਹਾਂ ਵਿਚ ਦਲਿਤ ਭਾਈਚਾਰੇ ਨੂੰ ਆ ਰਹੀਆਂ ਔਕੜਾਂ ਨੂੰ ਹੱਲ ਕਰਨਾ ਆਦਿ ਹੈ ਅਤੇ ਇਸ ਤੋਂ ਇਲਾਵਾ ਪਾਣੀ ਦੇ ਪਿਛਲੇ ਪੰਜ ਸਾਲ ਦੇ ਬਿੱਲ ਮੁਆਫ ਕਰ ਦਿੱਤੇ ਗਏ ਹਨ। ਬਿਜਲੀ ਦੇ ਬਿੱਲਾਂ ਨੂੰ ਲੈ ਕੇ ਕਈ ਐਲਾਨ ਕੀਤੇ ਗਏ। ਇਸ ਦੌਰਾਨ ਜਿਨ੍ਹਾਂ ਦੇ ਮੀਟਰ ਕੱਟੇ ਗਏ ਹਨ ਉਨ੍ਹਾਂ ਨੂੰ ਲੈ ਕੇ ਵੀ ਕਈ ਐਲਾਨ ਕੀਤੇ ਗਏ। ਜਿਹੜੇ ਕੱਚੇ ਮੁਲਾਜ਼ਮ ਇਸ ਵੇਲੇ ਪੰਜਾਬ ਸਰਕਾਰ ਖਿਲਾਫ ਹੜਤਾਲ 'ਤੇ ਬੈਠੇ ਹਨ ਉਨ੍ਹਾਂ ਨੂੰ ਵੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਵਾਪਸ ਆਪਣੇ ਕੰਮਾਂ 'ਤੇ ਮੁੜ ਆਉਣ ਅਤੇ ਉਨ੍ਹਾਂ ਦੀਆਂ ਜੋ ਸਮੱਸਿਆਵਾਂ ਹਨ ਉਨ੍ਹਾਂ ਨੂੰ ਸੁਣ ਕੇ ਪਹਿਲ ਦੇ ਤੌਰ 'ਤੇ ਹੱਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਬੇਰੁਜ਼ਗਾਰ ਨੌਜਵਾਨਾਂ ਬਾਰੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਰੁਜ਼ਗਾਰ ਲਈ ਪੰਜਾਬ ਸਰਕਾਰ ਪਹਿਲਾਂ ਤੋਂ ਹੀ ਕੰਮ ਕਰ ਰਹੀ ਹੈ ਅਤੇ ਅੱਗੋਂ ਵੀ ਉਨ੍ਹਾਂ ਦੇ ਰੁਜ਼ਗਾਰ ਸਿਰਜੇ ਜਾਣਗੇ ਅਤੇ ਕਾਬਲੀਅਤ ਦੇ ਹਿਸਾਬ ਨਾਲ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏ ਜਾਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਕਿਹਾ ਕਿ ਪੰਜਾਬ ਖੇਤੀ ਅਧਾਰਿਤ ਸੂਬਾ ਹੈ ਅਤੇ ਕਿਸਾਨਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ:- ਸੀਐੱਮ ਬਣਨ ਤੋਂ ਬਾਅਦ ਖ਼ਤਰੇ 'ਚ ਚੰਨੀ ਦੀ ਕੁਰਸੀ?

ETV Bharat Logo

Copyright © 2025 Ushodaya Enterprises Pvt. Ltd., All Rights Reserved.