ETV Bharat / city

ਚੰਨੀ ਕਦੇ ਬੇਰੁਜ਼ਗਾਰਾਂ 'ਚ ਖੜ੍ਹ ਕੇ ਕਹਿਣ ਕਿ ਮੈਂ ਵੀ ਕਦੇ ਬੇਰੁਜ਼ਗਾਰ ਰਿਹਾ:ਢੀਂਡਸਾ - ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ

ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਆਏ ਦਿਨ ਕਿਸੇ ਨਾ ਕਿਸੇ ਥਾਂ 'ਤੇ ਪਹੁੰਚ ਕੇ ਫੋਕੀ ਸ਼ੋਹਰਤ ਲਈ ਇਹ ਕਹਿਣ ਲੱਗ ਜਾਂਦੇ ਹਨ ਕਿ ਉਹ ਵੀ ਕਦੇ ਇੰਝ ਕਰਦੇ ਹੁੰਦੇ ਸੀ ਅਤੇ ਉਹ ਵੀ ਕਦੇ ਇਹ ਕੰਮ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਇੱਕ ਪਾਸੇ ਆਮ ਆਦਮੀ ਹੋਣ ਦਾ ਡਰਾਮਾ ਕਰਕੇ ਦਿਖਾ ਰਹੇ ਹਨ ਜਦੋਂਕਿ ਦੂਜੇ ਪਾਸੇ ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਬੇਲੋੜੀ ਵਰਤੋਂ ਕਰਕੇ ਸੂਬੇ ਦੇ ਲੋਕਾਂ ਸਿਰ ਆਰਥਿਕ ਬੋਝ ਪਾ ਰਹੇ ਹਨ।

ਚੰਨੀ ਕਦੇ ਬੇਰੁਜ਼ਗਾਰਾਂ 'ਚ ਖੜ੍ਹ ਕੇ ਕਹਿਣ ਕਿ ਮੈਂ ਵੀ ਕਦੇ ਬੇਰੁਜ਼ਗਾਰ ਰਿਹਾ :  ਢੀਂਡਸਾ

author img

By

Published : Dec 29, 2021, 10:50 PM IST

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਫੋਕੀ ਸ਼ੋਹਰਤ ਲਈ ਰੋਜ਼ਾਨਾ ਜਗ੍ਹਾਂ-ਜਗ੍ਹਾਂ ਜਾ ਕੇ ਪਬਲੀਸਿਟੀ ਸਟੰਟ ਕਰਨ 'ਤੇ ਤਨਜ਼ ਕੱਸਦਿਆਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਪਿਛਲੇ ਲੰਮੇਂ ਤੋਂ ਭੁੱਖ ਹੜਤਾਲਾਂ ਅਤੇ ਧਰਨਿਆਂ ਆਦਿ 'ਤੇ ਬੈਠੇ ਸੂਬੇ ਦੇ ਬੇਰੁਜ਼ਗਾਰਾਂ ਵਿੱਚ ਵੀ ਖੜ੍ਹ ਕੇ ਕਹਿਣਾ ਚਾਹੀਦਾ ਹੈ ਕਿ ਮੈਂ ਵੀ ਕਦੇ ਬੇਰੁਜ਼ਗਾਰ ਰਿਹਾ ਹਾਂ।

ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਆਏ ਦਿਨ ਕਿਸੇ ਨਾ ਕਿਸੇ ਥਾਂ 'ਤੇ ਪਹੁੰਚ ਕੇ ਫੋਕੀ ਸ਼ੋਹਰਤ ਲਈ ਇਹ ਕਹਿਣ ਲੱਗ ਜਾਂਦੇ ਹਨ ਕਿ ਉਹ ਵੀ ਕਦੇ ਇੰਝ ਕਰਦੇ ਹੁੰਦੇ ਸੀ ਅਤੇ ਉਹ ਵੀ ਕਦੇ ਇਹ ਕੰਮ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਇੱਕ ਪਾਸੇ ਆਮ ਆਦਮੀ ਹੋਣ ਦਾ ਡਰਾਮਾ ਕਰਕੇ ਦਿਖਾ ਰਹੇ ਹਨ ਜਦੋਂਕਿ ਦੂਜੇ ਪਾਸੇ ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਬੇਲੋੜੀ ਵਰਤੋਂ ਕਰਕੇ ਸੂਬੇ ਦੇ ਲੋਕਾਂ ਸਿਰ ਆਰਥਿਕ ਬੋਝ ਪਾ ਰਹੇ ਹਨ।

ਉਨ੍ਹਾਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਪਬਲੀਸਿਟੀ ਲਈ ਅਜਿਹੇ ਡਰਾਮੇ ਨਹੀ ਕਰਨੇ ਚਾਹੀਦੇ ਹਨ ਸਗੋਂ ਸੂਬੇ ਦੇ ਅਸਲ ਮਸਲੇ ਹੱਲ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ ਬੇਰੁਜ਼ਗਾਰੀ ਦਾ ਆਲਮ ਇਹ ਹੈ ਕਿ ਸਰਕਾਰ ਬੇਰੁਜ਼ਗਾਰਾਂ ਤੋਂ ਨਵੀਂਆਂ ਭਰਤੀਆਂ ਦੇ ਨਾਮ ਤੇ ਕਰੋੜਾਂ ਰੁਪਏ ਦੀ ਫੀਸ ਲੈਣ ਦੇ ਬਾਵਜੂਦ ਵੀ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਅਸਫ਼ਲ ਸਿੱਧ ਹੋ ਰਹੀ ਹੈ। ਇਸ ਤੋਂ ਇਲਾਵਾ ਆਏ ਦਿਨ ਰੁਜ਼ਗਾਰ ਪ੍ਰਾਪਤੀ ਲਈ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਬੇਰੁਜ਼ਗਾਰ ਨੌਜਵਾਨਾਂ 'ਤੇ ਪੁਲਿਸ ਜ਼ੁਲਮ ਢਾਹ ਰਹੀ ਹੈ।

ਢੀਂਡਸਾ ਨੇ ਕਿਹਾ ਕਿ ਬੜੀ ਮੰਦਭਾਗੀ ਗੱਲ ਹੈ ਕਿ ਪੁਲਿਸ ਦੀ ਧੱਕੇਸ਼ਾਹੀ ਤੋਂ ਅੱਕੇ ਇਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਦੁਆਰਾ ਖੁਦਕੁਸ਼ੀ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੱਤਾਧਾਰੀ ਕਾਂਗਰਸ ਵੱਲੋਂ ਪਿਛਲੇ ਪੰਜ ਸਾਲ ਦੌਰਾਨ ਇਕ ਵੀ ਵਾਅਦਾ ਪੂਰਾ ਨਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੇ ਬੜੇ ਉਤਸਾਹ ਨਾਲ ਕਾਂਗਰਸ ਸਰਕਾਰ ਨੂੰ ਵੋਟਾਂ ਪਾ ਕੇ ਜਿਤਾਇਆ ਸੀ ਅਤੇ ਉਮੀਦ ਕੀਤੀ ਸੀ ਕਿ ਸਰਕਾਰ ਉਨ੍ਹਾਂ ਨੂੰ ਰੁਜ਼ਗਾਰ ਦੇਵੇਗੀ ਪ੍ਰੰਤੂ ਚੰਨੀ ਸਰਕਾਰ ਨੇ ਉਨ੍ਹਾ ਨਾਲ ਵਾਅਦਾ ਖਿਲਾਫ਼ੀ ਕੀਤੀ ਹੈ।

ਢੀਂਡਸਾ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਪੰਜਾਬ ਦੇ ਨੌਜਵਾਨ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਝੂਠੇ ਵਾਅਦਿਆਂ ਦਾ ਹਿਸਾਬ ਲੈਣਗੇ ਅਤੇ ਕਾਂਗਰਸੀਆਂ ਨੂੰ ਮੂੰਹ ਤੋੜ ਜਵਾਬ ਦੇਣਗੇ।

ਇਹ ਵੀ ਪੜ੍ਹੋ : 'ਮੁੱਖ ਮੰਤਰੀ ਚਿਹਰੇ ਬਿਨ੍ਹਾਂ ਹੀ ਕਾਂਗਰਸ ਲੜੇਗੀ 2022 ਦੀਆਂ ਚੋਣਾਂ'

ETV Bharat Logo

Copyright © 2025 Ushodaya Enterprises Pvt. Ltd., All Rights Reserved.