ETV Bharat / city

ਕਮਜ਼ੋਰ ਵਰਗਾਂ ਨੂੰ 400 ਏਕੜ ਦੇ ਦਿੱਤੇ ਜਾਣਗੇ ਮਕਾਨ: ਚੰਨੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਅਤੇ ਪੰਜਾਬ ਦੇ ਲੋਕਾਂ ਲਈ ਨਵੇਂ ਐਲਾਨ ਕੀਤੇ। ਜਿਨ੍ਹਾਂ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਮਜ਼ੋਰ ਵਰਗਾਂ ਨੂੰ 400 ਏਕੜ ਦੇ ਮਕਾਨ ਦਿੱਤੇ ਜਾਣਗੇ। ਜਿਸ ਵਿੱਚ ਉਨ੍ਹਾਂ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਅਤੇ ਨਵੇਂ ਐਲਾਨ ਕੀਤੇ।

ਚਰਨਜੀਤ ਚੰਨੀ ਨੇ ਕੀਤੀ ਪ੍ਰੈਸ ਕਾਨਫਰੰਸ
ਚਰਨਜੀਤ ਚੰਨੀ ਨੇ ਕੀਤੀ ਪ੍ਰੈਸ ਕਾਨਫਰੰਸ
author img

By

Published : Dec 14, 2021, 7:22 PM IST

Updated : Dec 14, 2021, 10:06 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਉਨ੍ਹਾਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਅਤੇ ਪੰਜਾਬ ਦੇ ਲੋਕਾਂ ਲਈ ਨਵੇਂ ਐਲਾਨ ਕੀਤੇ। ਜਿਸ ਵਿੱਚ ਉਨ੍ਹਾਂ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਅਤੇ ਨਵੇਂ ਐਲਾਨ ਕੀਤੇ।

ਨਗਰ ਨਿਗਮ ਦੇ ਸਫ਼ਾਈ ਸੇਵਕਾਂ, ਸੀਵਰਮੈਨਾਂ ਦੇ ਕਾਮਿਆਂ ਨੂੰ ਬਣਾਇਆ ਜਾਵੇਗਾ ਯਕੀਨੀ

ਉਨ੍ਹਾਂ ਕਿਹਾ ਕਿ ਨਗਰ ਨਿਗਮ ਵਿੱਚ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਅਤੇ ਮੁਕਾਬਲੇ ਵਿੱਚ ਲੱਗੇ ਕਾਮਿਆਂ ਨੂੰ ਯਕੀਨੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸਦੀ 10 ਸਾਲ ਦੀ ਕੋਈ ਸ਼ਰਤ ਨਹੀਂ ਹੋਵੇਗੀ, ਇਸ ਬਾਰੇ ਕਮੇਟੀਆਂ ਨੂੰ ਪ੍ਰਸਤਾਵ ਭੇਜਣਾ ਹੋਵੇਗਾ।

ਨਰਮੇ ਦੀ ਫ਼ਸਲ ਦੇ ਨੁਕਸਾਨ ਲਈ ਕਿਸਾਨਾਂ ਨੂੰ 12 ਹਜ਼ਾਰ ਮੁਆਵਜ਼ਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਬਾਰ ਕਿਸਾਨਾਂ ਦੀ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਨਾਲ ਬਹੁਤ ਨੁਕਸਾਨ ਹੋਇਆ ਹੈ, ਜਿਸ 'ਤੇ ਸਰਕਾਰ ਨੇ ਨਰਮੇ ਦੀ ਫ਼ਸਲ ਦੇ ਨੁਕਸਾਨ ਲਈ ਕਿਸਾਨਾਂ ਨੂੰ 12 ਹਜ਼ਾਰ ਮੁਆਵਜ਼ਾ ਭੇਜਿਆ ਹੈ।

ਕਪਾਹ ਦੀ ਫਸਲ ਦੇ ਨੁਕਸਾਨ ਲਈ 17 ਹਜ਼ਾਰ ਮੁਆਵਜ਼ਾ

ਉਨ੍ਹਾਂ ਨੇ ਕਿਹਾ ਕਿ ਨਰਮੇ ਦੇ ਨਾਲ-ਨਾਲ ਕਪਾਹ ਦੀ ਫਸਲ ਵੀ 75 ਫੀਸਦੀ ਤੋਂ ਵੱਧ ਨੁਕਸਾਨੀ ਗਈ ਹੈ, ਜਿਸ ਲਈ ਕਿਸਾਨਾਂ ਨੂੰ 17 ਹਜ਼ਾਰ ਮੁਆਵਜ਼ਾ ਮਿਲੇਗਾ।

ਕਮਜ਼ੋਰ ਵਰਗਾਂ ਨੂੰ 400 ਏਕੜ ਦੇ ਮਕਾਨ ਦੇਣ ਦਾ ਐਲਾਨ

ਸੂਬੇ ਭਰ ਵਿੱਚ ਸਮਾਜ ਦੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਵੱਖ-ਵੱਖ ਸ਼ਹਿਰੀ ਵਿਕਾਸ ਅਥਾਰਟੀਆਂ ਦੁਆਰਾ ਬਣਾਏ ਜਾਣ ਵਾਲੇ 25,000 (EWS) ਘਰਾਂ ਦੀ ਅਲਾਟਮੈਂਟ ਲਈ ਅਰਜ਼ੀਆਂ ਮੰਗਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪ੍ਰਵਾਨਿਤ ਨੀਤੀ ਦੇ ਅਨੁਸਾਰ ਯੋਗ ਬਿਨੈਕਾਰਾਂ ਤੋਂ ਲੋੜੀਂਦੇ ਦਸਤਾਵੇਜ਼ਾਂ ਸਮੇਤ ਇਨ੍ਹਾਂ ਘਰਾਂ ਲਈ ਅਰਜ਼ੀਆਂ ਮੰਗੀਆਂ ਜਾਣਗੀਆਂ। ਰਿਹਾਇਸ਼ੀ ਇਕਾਈਆਂ ਦਾ ਖੇਤਰ ਲਗਭਗ 30 ਵਰਗ ਮੀਟਰ ਹੋਵੇਗਾ। ਇਹ ਗਰੀਬ ਪੱਖੀ ਸਕੀਮ ਰਾਜ ਦੇ ਲਗਭਗ 25000 ਪਰਿਵਾਰਾਂ, ਜਿਨ੍ਹਾਂ ਕੋਲ ਕੋਈ ਰਿਹਾਇਸ਼ੀ ਥਾਂ ਨਹੀਂ ਹੈ, ਨੂੰ ਲਾਭ ਪਹੁੰਚਾਉਣ ਵਿੱਚ ਮਦਦਗਾਰ ਹੋਵੇਗੀ। ਉਨ੍ਹਾਂ ਪਰਿਵਾਰਾਂ ਨੂੰ ਸੁਚੱਜੀ ਅਤੇ ਸੁਰੱਖਿਅਤ ਜੀਵਨ ਸ਼ੈਲੀ ਲਈ ਇਨ੍ਹਾਂ ਮਕਾਨਾਂ ਦੇ ਮਾਲਕੀ ਹੱਕ ਦਿੱਤੇ ਜਾਣਗੇ। ਹਰੇਕ ਈ.ਡਬਲਿਊ.ਐਸ. ਲਈ 85 ਯੂਨਿਟ ਪ੍ਰਤੀ ਏਕੜ ਦੇ ਹਿਸਾਬ ਨਾਲ 80 ਫੀਸਦੀ ਖੇਤਰ ਮਕਾਨਾਂ ਲਈ ਹੋਵੇਗਾ ਜਦੋਂ ਕਿ 20 ਫੀਸਦੀ ਖੇਤਰ ਸਕੂਲ, ਡਿਸਪੈਂਸਰੀ, ਖੇਡ ਦੇ ਮੈਦਾਨ ਅਤੇ ਕਮਿਊਨਿਟੀ ਸੈਂਟਰ ਲਈ ਛੱਡਿਆ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਈ.ਡਬਲਿਊ.ਐਸ. ਹਾਊਸਿੰਗ ਨੀਤੀ ਨੂੰ 9 ਮਾਰਚ, 2021 ਨੂੰ ਕੈਬਨਿਟ ਦੁਆਰਾ ਮਨਜ਼ੂਰੀ ਦਿੱਤੀ ਗਈ ਸੀ ਕਿਉਂਕਿ ਅਜਿਹੇ 25,000 ਈ.ਡਬਲਿਊ.ਐਸ. ਘਰ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਅਧੀਨ ਵਿਸ਼ੇਸ਼ ਸ਼ਹਿਰੀ ਯੋਜਨਾ ਅਤੇ ਵਿਕਾਸ ਅਥਾਰਟੀਆਂ ਦੁਆਰਾ ਬਣਾਏ ਜਾਣਗੇ।

ਸ਼ਹਿਰੀ ਵਿਕਾਸ ਅਥਾਰਟੀਆਂ ਵਿੱਚ ਡਿਵੈਲਪਰਾਂ ਦੇ ਖੜ੍ਹੇ ਬਕਾਏ `ਤੇ 10 ਫੀਸਦ ਸਾਧਾਰਨ ਵਿਆਜ ਜਮ੍ਹਾਂ 3 ਫੀਸਦ ਦੰਡ ਵਿਆਜ ਦੀ ਕਟੌਤੀ ਨੂੰ ਮਨਜ਼ੂਰੀ

ਡਿਵੈਲਪਰਾਂ ਨੂੰ ਰਾਹਤ ਦੇਣ ਅਤੇ ਰਾਜ ਵਿੱਚ ਰੀਅਲ ਅਸਟੇਟ ਸੈਕਟਰ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਮੰਤਰੀ ਮੰਡਲ ਨੇ ਡਿਵੈਲਪਰਾਂ ਦੇ ਖੜ੍ਹੇ ਬਕਾਏ ਜਿਵੇਂ ਕਿ ਈਡੀਸੀ `ਤੇ 10 ਫੀਸਦ ਸਾਧਾਰਨ ਵਿਆਜ ਜਮ੍ਹਾਂ 3 ਫੀਸਦ ਜੁਰਮਾਨਾ ਵਿਆਜ ਘਟਾ ਕੇ ਸ਼ਹਿਰੀ ਵਿਕਾਸ ਅਥਾਰਟੀਆਂ ਵਿੱਚ 8.5 ਫੀਸਦ ਸਾਲਾਨਾ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਮੰਤਰੀ ਮੰਡਲ ਨੇ ਨਵੇਂ ਅਤੇ ਚੱਲ ਰਹੇ ਪ੍ਰੋਜੈਕਟਾਂ ਲਈ ਵਿਆਜ ਦੀਆਂ ਸਾਧਾਰਨ ਤੇ ਜੁਰਮਾਨਾ ਦਰਾਂ ਨੂੰ ਘਟਾ ਕੇ 7.5 ਫੀਸਦ ਸਾਲਾਨਾ ਅਤੇ 10 ਫੀਸਦ ਸਾਲਾਨਾ ਕਰਨ ਦਾ ਫੈਸਲਾ ਕੀਤਾ ਹੈ।

ਪੰਜਾਬ ਫੂਡ ਗ੍ਰੇਨ ਲੇਬਰ ਐਂਡ ਕਾਰਟੇਜ, 2022 ਅਤੇ ਪੰਜਾਬ ਫੂਡ ਗ੍ਰੇਨ ਟਰਾਂਸਪੋਰਟੇਸ਼ਨ, 2022 ਦੀਆਂ ਨੀਤੀਆਂ ਨੂੰ ਮਨਜ਼ੂਰੀ

1 ਅਪ੍ਰੈਲ 2022 ਤੋਂ ਸ਼ੁਰੂ ਹੋਣ ਵਾਲੇ ਸਾਲ 2022-23 ਦੇ ਆਗਾਮੀ ਖਰੀਦ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਮੰਤਰੀ ਮੰਡਲ ਨੇ ਲੇਬਰ ਤੇ ਢੋਆ-ਢੋਆਈ ਅਤੇ ਅਨਾਜ ਦੀ ਮੰਡੀਆਂ ਤੋਂ ਇਸ ਦੇ ਭੰਡਾਰਨ ਸਥਾਨਾਂ ਤੱਕ ਲਿਜਾਣ ਵਾਸਤੇ ਸਾਲ 2022 ਲਈ ਪੰਜਾਬ ਫੂਡ ਗ੍ਰੇਨ ਲੇਬਰ ਐਂਡ ਕਾਰਟੇਜ ਨੀਤੀ ਅਤੇ ਪੰਜਾਬ ਫੂਡ ਗ੍ਰੇਨ ਟਰਾਂਸਪੋਰਟੇਸ਼ਨ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਵੱਲੋਂ ਪ੍ਰਵਾਨ ਕੀਤੀਆਂ ਦੋਵੇਂ ਨੀਤੀਆਂ ਤਹਿਤ ਅਨਾਜ ਦੀ ਢੋਆ-ਢੁਆਈ ਤੋਂ ਇਲਾਵਾ ਲੇਬਰ ਅਤੇ ਕਾਰਟੇਜ ਦਾ ਕੰਮ ਪਾਰਦਰਸ਼ੀ ਆਨਲਾਈਨ ਟੈਂਡਰ ਪ੍ਰਣਾਲੀ ਰਾਹੀਂ ਅਲਾਟ ਕੀਤਾ ਜਾਵੇਗਾ।

ਕੋਵਿਡ-19 ਮਹਾਂਮਾਰੀ ਦੌਰਾਨ ਧਾਰਮਿਕ ਸੰਸਥਾਵਾਂ ਦੇ ਵਾਹਨਾਂ ਅਤੇ ਬੱਸਾਂ ਨੂੰ ਮੋਟਰ ਵਾਹਨ ਟੈਕਸ ਤੋਂ ਛੋਟ

ਕੋਵਿਡ-19 ਦੇ ਦੂਜੀ ਲਹਿਰ ਦੌਰਾਨ ਲੌਕਡਾਊਨ ਕਾਰਨ ਟਰਾਂਸਪੋਰਟ ਸੈਕਟਰ ਨੂੰ ਹੋਏ ਵੱਡੇ ਵਿੱਤੀ ਨੁਕਸਾਨ ਤੋਂ ਰਾਹਤ ਦੇਣ ਲਈ ਮੰਤਰੀ ਮੰਡਲ ਨੇ ਠੇਕੇ 'ਤੇ ਚੱਲਣ ਵਾਲੇ ਵਾਹਨਾਂ (16 ਸੀਟਾਂ ਤੱਕ), ਧਾਰਮਿਕ ਸੰਸਥਾਵਾਂ ਦੀਆਂ ਬੱਸਾਂ ਅਤੇ ਸਟੇਜ ਕੈਰੀਏਜ਼ ਬੱਸਾਂ (35 ਸੀਟਾਂ ਤੱਕ) ਨੂੰ ਮੋਟਰ ਵਹੀਕਲ ਟੈਕਸ ਤੋਂ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਫੈਸਲਿਆਂ ਨਾਲ ਸਾਰੀਆਂ ਕਿਸਮਾਂ ਦੀਆਂ ਸਟੇਜ ਕੈਰੀਏਜ਼ ਬੱਸਾਂ (35 ਸੀਟਾਂ ਤੱਕ, ਪ੍ਰਾਈਵੇਟ/ਐਸਟੀਯੂ) ਲਈ ਮੌਜੂਦਾ ਦਰਾਂ 30,000 ਰੁਪਏ ਤੋਂ ਘੱਟ ਕੇ 20,000 ਰੁਪਏ ਪ੍ਰਤੀ ਬੱਸ ਪ੍ਰਤੀ ਸਾਲ ਹੋ ਜਾਣਗੀਆਂ ਅਤੇ ਮੋਟਰ ਵਹੀਕਲ ਟੈਕਸ ਦੀ ਦਰ ਵਿੱਚ 5 ਫ਼ੀਸਦੀ ਸਾਲਾਨਾ ਵਾਧਾ ਖ਼ਤਮ ਹੋ ਜਾਵੇਗਾ। ਇਸ ਤੋਂ ਇਲਾਵਾ 20 ਮਈ, 2020 ਤੋਂ 31 ਦਸੰਬਰ, 2020 ਤੱਕ 16 ਸੀਟਾਂ ਵਾਲੇ ਠੇਕੇ 'ਤੇ ਚੱਲਣ ਵਾਲੇ ਵਾਹਨਾਂ ਨੂੰ ਅਤੇ 23 ਮਾਰਚ, 2020 ਤੋਂ 31 ਦਸੰਬਰ, 2020 ਤੱਕ ਧਾਰਮਿਕ ਸੰਸਥਾਵਾਂ ਦੀਆਂ ਬੱਸਾਂ ਨੂੰ ਮੋਟਰ ਵਹੀਕਲ ਟੈਕਸ ਤੋਂ ਛੋਟ ਦਿੱਤੀ ਗਈ ਹੈ।

ਜਲੰਧਰ, ਮੋਹਾਲੀ ਤੇ ਲੁਧਿਆਣਾ 'ਚ 25000 ਮਕਾਨ ਬਣਨਗੇ, ਜ਼ਮੀਨ ਮਿਲੇਗੀ ਮੁਫਤ

ਉਨ੍ਹਾਂ ਕਿਹਾ ਕਿ ਜਲੰਧਰ, ਮੋਹਾਲੀ ਤੇ ਲੁਧਿਆਣਾ 'ਚ 25000 ਮਕਾਨ ਬਣਨਗੇ, ਜਿਸ ਦੀ ਜ਼ਮੀਨ ਮੁਫਤ ਮਿਲੇਗੀ ਅਤੇ ਨਿਰਮਾਣ ਦਾ ਖਰਚਾ 4000 ਕਿਸ਼ਤਾਂ 'ਚ ਕੀਤਾ ਜਾਵੇਗਾ।

28 ਨਵੀਆਂ ਸਿਹਤ ਸੰਸਥਾਵਾਂ ਨੂੰ ਕੀਤਾ ਜਾ ਰਿਹਾ ਹੈ ਅਪਗ੍ਰੇਡ

ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਤੱਕ ਮੁਹੱਈਆ ਕਰਵਾਉਣ ਦੇ ਉਦੇਸ਼ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ 28 ਸਿਹਤ ਸੰਸਥਾਵਾਂ ਨੂੰ ਅਪਗ੍ਰੇਡ ਕਰਕੇ ਸੀਨੀਅਰ ਮੈਡੀਕਲ ਅਫ਼ਸਰ, ਮੈਡੀਕਲ ਅਫ਼ਸਰ, ਸਟਾਫ਼ ਨਰਸ, ਫਾਰਮਾਸਿਸਟ, ਲੈਬਾਰਟਰੀ ਟੈਕਨੀਸ਼ੀਅਨ ਆਦਿ ਸਮੇਤ 775 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜੋ ਸਰਗਰਮ ਵਿਚਾਰ ਅਧੀਨ ਹੈ, ਮੰਤਰੀ ਮੰਡਲ ਨੇ ਕਮਿਊਨਿਟੀ ਹੈਲਥ ਸੈਂਟਰ ਮੋਰਿੰਡਾ ਵਿਖੇ ਨਵਾਂ ਟਰੌਮਾ ਸੈਂਟਰ ਖੋਲ੍ਹਣ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਇਨ੍ਹਾਂ ਸੰਸਥਾਵਾਂ ਦੇ ਅਪਗ੍ਰੇਡ ਹੋਣ ਤੋਂ ਬਾਅਦ ਵਾਧੂ ਸਟਾਫ਼ ਦੀ ਲੋੜ ਪਵੇਗੀ ਅਤੇ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਵਿਭਾਗ ਦੇ ਨਿਯਮਾਂ ਅਨੁਸਾਰ ਵੱਖ-ਵੱਖ ਕਾਡਰਾਂ ਦੀਆਂ 706 ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। ਇਸੇ ਤਰ੍ਹਾਂ ਹਾਦਸੇ ਵਾਲੀਆਂ ਘਟਨਾਵਾਂ ਵਿੱਚ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਮੰਤਰੀ ਮੰਡਲ ਨੇ ਪਠਾਨਕੋਟ ਅਤੇ ਜਲੰਧਰ ਵਿਖੇ ਟਰੌਮਾ ਸੈਂਟਰਾਂ ਲਈ ਵੱਖ-ਵੱਖ ਕਾਡਰ ਦੀਆਂ 69 ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਮੰਤਰੀ ਮੰਡਲ ਨੇ ਇਨ੍ਹਾਂ ਸਿਹਤ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਕਰਕੇ ਵਿਭਾਗ ਦੇ ਨਿਯਮਾਂ ਅਨੁਸਾਰ 50 ਅਸਾਮੀਆਂ ਨੂੰ ਖ਼ਤਮ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ।

ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਲਈ 513 ਅਸਾਮੀਆਂ ਸਿਰਜਣ ਤੇ ਭਰਨ ਦੀ ਮਨਜ਼ੂਰੀ

ਮੰਤਰੀ ਮੰਡਲ ਨੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਵੀਂ ਬਣੀ ਕੇਂਦਰੀ ਜੇਲ੍ਹ ਨੂੰ ਕਾਰਜਸ਼ੀਲ ਕਰਨ ਲਈ 513 ਨਵੀਆਂ ਅਸਾਮੀਆਂ ਸਿਰਜਣ ਅਤੇ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਜੇਲ੍ਹ ਪ੍ਰਸ਼ਾਸਨ ਦੇ ਕੰਮਕਾਜ ਵਿੱਚ ਕੁਸ਼ਲਤਾ ਲਿਆਉਣ ਦੇ ਨਾਲ-ਨਾਲ ਜੇਲ੍ਹਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰੇਗਾ ਅਤੇ ਸੂਬੇ ਦੀਆਂ ਜੇਲ੍ਹਾਂ ਵਿੱਚ ਭੀੜ-ਭੜੱਕੇ ਦੀ ਸਮੱਸਿਆ ਨੂੰ ਘੱਟ ਕਰੇਗਾ। ਜੇਲ ਵਿਭਾਗ ਸਬੰਧਤ ਵਿਭਾਗਾਂ ਤੋਂ ਭਰਤੀ ਅਤੇ ਡੈਪੂਟੇਸ਼ਨ 'ਤੇ ਵਰਦੀਧਾਰੀ ਸਟਾਫ, ਮਨਿਸਟਰੀਅਲ ਸਟਾਫ, ਮੈਡੀਕਲ ਸਟਾਫ ਅਤੇ ਟੈਕਨੀਕਲ ਅਤੇ ਟੀਚਿੰਗ ਸਟਾਫ ਦੀਆਂ ਇਹ ਅਸਾਮੀਆਂ ਸਿਰਜੇਗਾ ਅਤੇ ਭਰੇਗਾ।

ਪੰਜਾਬ ਜਲ ਸਪਲਾਈ ਤੇ ਸੈਨੀਟੇਸ਼ਨ ਗਰੁੱਪ 'ਡੀ' ਸੇਵਾ ਨਿਯਮ-2021 ਬਣਾਉਣ ਨੂੰ ਹਰੀ ਝੰਡੀ

ਮੰਤਰੀ ਮੰਡਲ ਨੇ ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਗਰੁੱਪ 'ਡੀ' (Field workers) ਸਰਵਿਸ ਰੂਲਜ਼, 2021 ਬਣਾਉਣ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ 3 ਸਤੰਬਰ 2019 ਨੂੰ ਪੁਨਰਗਠਨ ਤੋਂ ਬਾਅਦ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਜਿਸ ਤਹਿਤ ਵਰਕਚਾਰਜ (ਗਰੁੱਪ-ਡੀ) ਦੀਆਂ ਪਹਿਲਾਂ ਦੀਆਂ 3503 ਆਰਜ਼ੀ ਅਸਾਮੀਆਂ ਦੀ ਥਾਂ 'ਤੇ ਗਰੁੱਪ-ਡੀ ਵਰਕਚਾਰਜ (Helper Technical) ਦੀਆਂ 3503 ਰੈਗੂਲਰ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਸੀ ਕਿਉਂਕਿ ਫੀਲਡ ਵਰਕਰ ਦੀਆਂ ਹੈਲਪਰ (Group-D) ਦੀਆਂ ਅਸਾਮੀਆਂ ਲਈ ਕੋਈ ਮੌਜੂਦਾ ਨਿਯਮ ਨਹੀਂ ਸਨ, ਇਸ ਲਈ ਵਿਭਾਗ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਪਰੋਕਤ ਨਿਯਮ ਪਹਿਲੀ ਵਾਰ ਬਣਾਏ ਗਏ ਹਨ। ਇਸ ਤੋਂ ਇਲਾਵਾ ਹੈਲਪਰ ਦੀਆਂ 100 ਫੀਸਦੀ ਅਸਾਮੀਆਂ ਹੁਣ ਸਿੱਧੀ ਭਰਤੀ ਰਾਹੀਂ ਭਰੀਆਂ ਜਾਣਗੀਆਂ।

ਕ੍ਰਿਸਮਸ 'ਤੇ ਈਸਾ ਮਸੀਹ ਦੀ ਲਗਾਈ ਜਾਵੇਗੀ ਕੁਰਸੀ

ਚਰਨਜੀਤ ਚੰਨੀ ਨੇ ਕਿਹਾ ਕਿ ਕ੍ਰਿਸਮਸ 'ਤੇ ਈਸਾ ਮਸੀਹ ਦੀ ਕੁਰਸੀ ਲਗਾਈ ਜਾਵੇਗੀ ਅਤੇ ਇਸ ਦੇ ਨਾਲ ਹੀ ਭਗਵਦ ਗੀਤਾ ਅਤੇ ਰਾਮਾਇਣ 'ਤੇ ਅਧਿਐਨ ਕੇਂਦਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਸਟੱਡੀ ਸੈਂਟਰ ਵੀ ਬਣਾਇਆ ਜਾਵੇਗਾ ਅਤੇ ਸਰਕਾਰ ਵੱਲੋਂ ਮੁਸਲਿਮ ਭਾਈਚਾਰੇ ਲਈ ਮੁਫਤ ਕਬਰਸਤਾਨ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਜੋ ਚਿੱਠੀ ਲੀਕ ਹੋ ਗਈ ਹੈ, ਉਹ ਅੱਧਾ ਵਰਜਨ ਹੈ, ਉਹ ਪ੍ਰੈਸ ਵਿੱਚ ਨਹੀਂ ਆਈ।

ਨਸ਼ਾ ਤਸਕਰੀ ਦੀਆਂ ਵੱਡੀਆਂ ਮੱਛੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ

ਜਿਹੜੇ ਲੋਕ ਡਰਦੇ ਹਨ ਕਿ ਨਸ਼ਿਆਂ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਸਜ਼ਾ ਮਿਲੇਗੀ, ਉਹ ਅਫਸਰਾਂ ਨੂੰ ਧਮਕੀਆਂ ਦੇ ਰਹੇ ਹਨ। ਮੈਂ ਕਿਸੇ ਨੂੰ ਗ੍ਰਿਫਤਾਰ ਕਰਨ ਵਾਲਾ ਕੋਈ ਨਹੀਂ ਹਾਂ, ਕਾਨੂੰਨ ਨੇ ਆਪਣੇ ਤਰੀਕੇ ਨਾਲ ਕੰਮ ਕਰਨਾ ਹੈ, ਨਸ਼ਾ ਤਸਕਰੀ ਦੀਆਂ ਵੱਡੀਆਂ ਮੱਛੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਗ੍ਰਿਫਤਾਰੀ ਦੇ ਡਰੋਂ ਉਨ੍ਹਾਂ ਲੋਕਾਂ ਨੂੰ ਨੀਂਦ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਦੀ ਦਾੜ੍ਹੀ ਵਿੱਚ ਤਿਨਕਾ ਹੈ, ਉਹ ਵੀ ਅਦਾਲਤ ਵੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੇ ਅਫਸਰਾਂ ਨੂੰ ਵੀ ਧਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

229 ਸਕੂਲਾਂ ਨੂੰ ਵੱਖ-ਵੱਖ ਪੱਧਰਾਂ 'ਤੇ ਅਪਗ੍ਰੇਡ ਕਰਨ ਦੀ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 229 ਸਕੂਲਾਂ ਨੂੰ ਵੱਖ-ਵੱਖ ਪੱਧਰਾਂ 'ਤੇ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦਿੱਤੀ ਹੈ। 46 ਐਲੀਮੈਂਟਰੀ ਤੋਂ ਮਿਡਲ ਸਕੂਲ, 100 ਮਿਡਲ ਤੋਂ ਹਾਈ ਸਕੂਲ, ਅਤੇ 83 ਅਪਰ ਤੋਂ ਸੀਨੀਅਰ ਸੈਕੰਡਰੀ ਸਕੂਲ ਬਣਾਉਣ ਦੀ ਪ੍ਰਵਾਨਗੀ ਦਿੱਤੀ।

ਇਹ ਵੀ ਪੜ੍ਹੋ: ਭਾਜਪਾ ਨੇ ਲੁਧਿਆਣਾ ਤੋਂ ਵਜਾਇਆ ਵਿਧਾਨ ਸਭਾ ਚੋਣਾਂ ਦਾ ਬਿਗੁਲ, ਸੂਬੇ ਦੇ ਨਾਲ ਕੇਂਦਰੀ ਲੀਡਰਸ਼ਿਪ ਰਹੀ ਮੌਜੂਦ

Last Updated : Dec 14, 2021, 10:06 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.