ਚੰਡੀਗੜ੍ਹ: ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi), ਦੋਵੇਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Deputy CM Sukhjinder Singh Randhawa) ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Punjab Congress President Navjot Singh Sidhu) ਦਿੱਲੀ ਲਈ ਰਵਾਨਾ ਹੋਏ। ਸੂਤਰਾਂ ਤੋਂ ਪ੍ਰਾਪਤ ਵੇਰਵਿਆਂ ਮੁਤਾਬਕ 21 ਸਤੰਬਰ ਨੂੰ ਸ਼ਾਮ ਦਿੱਲੀ ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂੰਗੋਪਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਤੇ ਦੋਵੇਂ ਉਪ ਮੁੱਖ ਮੰਤਰੀ ਅਤੇ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕਰਣਗੇ। ਇਸ ਦੌਰਾਨ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਚਰਚਾ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਇਸ ਸਮੇਂ ਸ਼ਿਮਲਾ 'ਚ ਹਨ।
ਮੋਹਾਲੀ ਏਅਰਪੋਰਟ ਤੋਂ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਹੋਏ ਰਵਾਨਾ
11-40 ਵਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡਿਪਟੀ ਸੀ.ਐੱਮ. ਦੇ ਨਾਲ ਮੋਹਾਲੀ ਏਅਰਪੋਰਟ ਤੋਂ ਰਵਾਨਾ ਹੋ ਚੁੱਕੇ ਹਨ, ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਹਨ। ਜਾਣਕਾਰੀ ਮੁਤਾਬਕ ਹਰੀਸ਼ ਰਾਵਤ ਵੀ ਦਿੱਲੀ ਪਹੁੰਚ ਰਹੇ ਹਨ। ਹਰੀਸ਼ ਰਾਵਤ ਦੀ ਮੌਜੂਦਗੀ ਵਿਚ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀਡੀਓ ਕਾਨਫਰੰਸਿੰਗ ਰਾਹੀਂ ਹਾਈ ਕਮਾਨ ਨਾਲ ਜੁੜਣਗੇ। ਕੈਬਨਿਟ ਵਿਚ ਕਿਹੜੇ ਨਵੇਂ ਨਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਕਿਹੜੇ ਮੰਤਰੀਆਂ ਦੀ ਕੁਰਸੀ ਖੁੱਸੇਗੀ ਇਸ ਨੂੰ ਲੈ ਕੇ ਚਰਚਾ ਹੋਵੇਗੀ।
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਇਸ ਦੌਰਾਨ ਦਿੱਲੀ ਰਵਾਨਾ ਹੋਣ ਸਮੇਂ ਇਕ ਤਸਵੀਰ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਹੈ। ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ 'ਓਨ ਡਿਊਟੀ'।
-
In line of duty !! pic.twitter.com/ljxxz5UeF9
— Navjot Singh Sidhu (@sherryontopp) September 21, 2021 " class="align-text-top noRightClick twitterSection" data="
">In line of duty !! pic.twitter.com/ljxxz5UeF9
— Navjot Singh Sidhu (@sherryontopp) September 21, 2021In line of duty !! pic.twitter.com/ljxxz5UeF9
— Navjot Singh Sidhu (@sherryontopp) September 21, 2021
ਦੱਸਣਯੋਗ ਹੈ ਕਿ ਸੋਮਵਾਰ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਮਗਰੋਂ ਚਰਨਜੀਤ ਸਿੰਘ ਚੰਨੀ ਐਕਸ਼ਨ ਮੋਡ 'ਚ ਨਜ਼ਰ ਆ ਰਹੇ ਹਨ। ਕਾਰਜਕਾਲ ਦੇ ਪਹਿਲੇ ਹੀ ਦਿਨ ਕੈਬਨਿਟ ਮੀਟਿੰਗ ਕਰਕੇ ਉਨ੍ਹਾਂ ਕਈ ਮਹੱਤਵਪੂਰਨ ਫੈਸਲੇ ਲਏ ਹਨ। ਇਸ ਦੌਰਾਨ ਉਨ੍ਹਾਂ ਦੀ ਇਹ ਮੀਟਿੰਗ ਰਾਤ ਭਾਰੀ ਮੀਂਹ ਦੌਰਾਨ ਵੀ ਜਾਰੀ ਰਹੀ ਅਤੇ ਇਹ ਮੀਟਿੰਗ ਰਾਤ ਸਾਢੇ 11 ਵਜੇ ਤੱਕ ਜਾਰੀ ਰਹੀ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਵਲੋਂ ਕਈ ਇਤਿਹਾਸਕ ਫੈਸਲੇ ਲਏ ਗਏ। ਗਰੀਬਾਂ ਦੇ ਪਾਣੀ ਤੇ ਸੀਵਰੇਜ ਦੇ ਬਿੱਲ ਮੁਆਫ ਕੀਤੇ ਗਏ। ਕੱਚੇ ਮੁਲਾਜ਼ਮਾਂ ਬਾਰੇ ਉਨ੍ਹਾਂ ਨੇ ਕਿਹਾ ਕਿ ਮੈਨੂੰ ਥੋੜ੍ਹਾ ਸਮਾਂ ਹੋਰ ਦਿਓ ਤਾਂ ਜੋ ਮੈਂ ਤੁਹਾਡੇ ਲਈ ਕੁਝ ਬਿਹਤਰ ਸੋਚ ਸਕਾਂ ਪਰ ਫਿਲਹਾਲ ਹੜਤਾਲ 'ਤੇ ਬੈਠੇ ਮੁਲਾਜ਼ਮ ਆਪਣੇ ਕੰਮਾਂ 'ਤੇ ਪਰਤ ਜਾਣ।
ਇਹ ਵੀ ਪੜ੍ਹੋ- ਪੰਜਾਬ ਵਿੱਚ ਦਲਿਤ ਮੁੱਖ ਮੰਤਰੀ 2022 ਲਈ ਕਾਂਗਰਸ ਦਾ 'ਮਾਸਟਰਸਟ੍ਰੋਕ'? ਜਾਂ ਕਪਤਾਨ ਵਿਗਾੜਣਗੇ ਖੇਡ?