ਚੰਡੀਗੜ੍ਹ: ਪੰਜਾਬ ਵਿੱਚ ਜਿਵੇਂ ਜਿਵੇਂ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਹੀ ਪੰਜਾਬ ਦੇ ਲੀਡਰਾਂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਆਉਣ-ਜਾਣ ਦਾ ਦੌਰ ਵੀ ਲਗਾਤਾਰ ਜਾਰੀ ਹੈ। ਬੁੱਧਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਧਾ ਸੁਆਮੀ ਡੇਰਾ ਸਤਿਸੰਗ, ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਉਨ੍ਹਾਂ ਦੀ ਰਿਹਾਇਸ਼ ਉਤੇ ਮੁਲਾਕਾਤ ਕੀਤੀ।
-
Dera Beas Chief Baba Gurinder Singh Dhillon calls on Chief Minister @CharanjitChanni. CM Channi seeks blessings of dera chief to serve the state zealously. pic.twitter.com/wv3xctPJ43
— CMO Punjab (@CMOPb) December 22, 2021 " class="align-text-top noRightClick twitterSection" data="
">Dera Beas Chief Baba Gurinder Singh Dhillon calls on Chief Minister @CharanjitChanni. CM Channi seeks blessings of dera chief to serve the state zealously. pic.twitter.com/wv3xctPJ43
— CMO Punjab (@CMOPb) December 22, 2021Dera Beas Chief Baba Gurinder Singh Dhillon calls on Chief Minister @CharanjitChanni. CM Channi seeks blessings of dera chief to serve the state zealously. pic.twitter.com/wv3xctPJ43
— CMO Punjab (@CMOPb) December 22, 2021
ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਨੇ ਬਾਬਾ ਗੁਰਿੰਦਰ ਸਿੰਘ ਦਾ ਆਸ਼ੀਰਵਾਦ ਲਿਆ ਤਾਂ ਕਿ ਉਹ ਆਪਣੀ ਸਮਰੱਥਾ ਅਤੇ ਕਾਬਲੀਅਤ ਦੇ ਅਨੁਸਾਰ ਸੂਬੇ ਅਤੇ ਲੋਕਾਂ ਦੀ ਸੇਵਾ ਕਰ ਸਕਣ। ਬਾਬਾ ਗੁਰਿੰਦਰ ਸਿੰਘ ਨੇ ਮਨੁੱਖਤਾ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਲਏ ਗਏ ਲੋਕ ਪੱਖੀ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਉਨ੍ਹਾਂ ਨੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਕੋਵਿਡ ਨੂੰ ਕਾਬੂ ਹੇਠ ਰੱਖਣ ਲਈ ਲੋਕਾਂ ਨੂੰ ਟੀਕਾਕਰਨ ਵਾਸਤੇ ਪ੍ਰੇਰਿਤ ਕਰਨ ਅਤੇ ਹੋਰ ਕਦਮ ਚੁੱਕਣ ਲਈ ਸੂਬਾ ਭਰ ਵਿੱਚ ਹਾਲਾਤ ਨਾਲ ਪ੍ਰਭਾਵੀ ਢੰਗ ਨਾਲ ਨਿਪਟਣ ਲਈ ਸਰਕਾਰ ਦੇ ਯਤਨਾਂ ਨੂੰ ਸਲਾਹਿਆ। ਇਹ ਦੱਸਣਯੋਗ ਹੈ ਕਿ ਮੁੱਖ ਮੰਤਰੀ ਚੰਨੀ ਨੇ ਬੀਤੇ ਦਿਨ ਡੇਰਾ ਬਿਆਸ ਜਾ ਕੇ ਬਾਬਾ ਗੁਰਿੰਦਰ ਸਿੰਘ ਦਾ ਆਸ਼ੀਰਵਾਦ ਲਿਆ।
ਇਹ ਵੀ ਪੜੋ:- ਸ਼੍ਰੋਮਣੀ ਅਕਾਲੀ ਦਲ ਪਰਚਿਆਂ ਤੋਂ ਨਹੀ ਡਰਦਾ: ਸੁਖਬੀਰ ਬਾਦਲ