ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (2022 Punjab Assembly Election) ਨੂੰ ਲੈ ਕੇ ਪੰਜਾਬ ਚ ਸਿਆਸੀ ਅਖਾੜਾ ਕਾਫੀ ਭਖਿਆ ਹੋਇਆ ਹੈ। ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਜਿੱਥੇ ਆਮ ਆਦਮੀ ਪਾਰਟੀ ਵੱਲੋਂ ਆਪਣੇ ਸੀਐੱਮ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ ਉੱਥੇ ਹੀ ਦੂਜੇ ਪਾਸੇ ਦੂਜੀ ਪਾਰਟੀਆਂ ਵੱਲੋਂ ਸੀਐੱਮ ਉਮੀਦਵਾਰ ਦਾ ਐਲਾਨ ਕਰਨਾ ਅਜੇ ਬਾਕੀ ਹੈ। ਜਦਕਿ ਸੀਐੱਮ ਉਮੀਦਵਾਰ ਨੂੰ ਲੈ ਕੇ ਕਾਂਗਰਸ ਵੱਲੋਂ ਆਮ ਆਦਮੀ ਪਾਰਟੀ ਦੇ ਵਾਂਗ ਹੀ ਸਰਵੇ ਕੀਤਾ ਜਾ ਰਿਹਾ ਹੈ।
ਸੀਐਮ ਚਿਹਰੇ ਲਈ ਕਾਂਗਰਸ ਨੇ ਮੰਗੀ ਲੋਕਾਂ ਤੋਂ ਰਾਏ
ਦੱਸ ਦਈਏ ਕਿ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਉਮੀਦਵਾਰ ਲਈ ਪੰਜਾਬ ਦੇ ਲੋਕਾਂ ਦੀ ਰਾਏ (Opinion of the people of Punjab for the CM candidate) ਲਈ ਜਾ ਰਹੀ ਹੈ ਇਸ ਲਈ ਕਾਂਗਰਸ ਪਾਰਟੀ ਵੱਲੋਂ ਲੋਕਾਂ ਤੋਂ ਕਾਲ ਰਾਹੀ ਰਾਏ ਲਈ ਜਾ ਰਹੀ ਹੈ। ਕਾਲ ਤੇ ਕਿਹਾ ਜਾ ਰਿਹਾ ਹੈ ਕਿ ਮੈ ਏਆਈਸੀਸੀ ਤੋਂ ਬੋਲ ਰਿਹਾ ਹਾਂ ਪੰਜਾਬ ਚ ਵਿਧਾਨਸਭਾ ਚੋਣਾਂ ਚ ਜੇਕਰ ਤੁਸੀਂ ਚਾਹੁੰਦੇ ਹੋ ਤਾਂ ਕਾਂਗਰਸ ਦੇ ਮੁੱਖ ਮੰਤਰੀ ਚਿਹਰਾ ਚਰਨਜੀਤ ਸਿੰਘ ਚੰਨੀ ਹੋਣ ਤਾਂ ਬੀਪ ਤੋਂ ਬਾਅਦ ਇੱਕ ਦਬਾਓ, ਜੇਕਰ ਤੁਸੀਂ ਚਾਹੁੰਦੇ ਹੋ ਕਿ ਨਵਜੋਤ ਸਿੰਘ ਸਿੱਧੂ ਹੋਣ ਤਾਂ ਬੀਪ ਤੋਂ ਬਾਅਦ 2 ਦਬਾਓ ਅਤੇ ਇਹ ਵੀ ਚਾਹੁੰਦੇ ਹੋ ਤਾਂ ਕਾਂਗਰਸ ਬਿਨਾਂ ਮੁੱਖ ਮੰਤਰੀ ਚਿਹਰੇ ਦੇ ਚੋਣ ਲੜੇ ਤਾਂ 3 ਦਬਾਓ।
ਲੋਕਾਂ ਵੱਲੋਂ ਦਿੱਤੀ ਜਾ ਰਹੀ ਹੈ ਰਾਏ
ਪਿਛਲੇ ਕੁਝ ਦਿਨਾਂ ਪਹਿਲਾਂ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਪੰਜਾਬ ਦੌਰੇ ’ਤੇ ਆਏ ਸੀ ਤਾਂ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਕਾਂਗਰਸ ਇਸ ਵਾਰ ਚੋਣ ਚ ਮੁੱਖ ਮੰਤਰੀ ਚਿਹਰੇ ਦੇ ਨਾਲ ਚੋਣ ਲੜੀ ਜਾਵੇਗੀ ਇਸ ਤੋਂ ਬਾਅਦ ਇਹ ਪ੍ਰਕ੍ਰਿਰਿਆ ਸ਼ੁਰੂ ਕੀਤੀ ਗਈ ਹੈ। ਫਿਲਹਾਲ ਲੋਕਾਂ ਵੱਲੋਂ ਕਾਲ ’ਤੇ ਰਾਏ ਵੀ ਦਿੱਤੀ ਜਾ ਰਹੀ ਹੈ।
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਵੀ ਮੁੱਖ ਮੰਤਰੀ ਚਿਹਰੇ ਦੇ ਲਈ ਪੰਜਾਬ ਦੇ ਲੋਕਾਂ ਤੋਂ ਰਾਏ ਮੰਗੀ ਗਈ ਸੀ। ਇਸ ਸਬੰਧੀ ਉਨ੍ਹਾਂ ਵੱਲੋਂ ਇੱਕ ਨੰਬਰ ਵੀ ਜਾਰੀ ਕੀਤਾ ਗਿਆ ਸੀ ਜਿਸ ਤੇ ਆਮ ਆਦਮੀ ਪਾਰਟੀ ਨੇ ਦੱਸਿਆ ਕਿ ਉਨ੍ਹਾਂ ਨੂੰ 21 ਲੱਖ ਤੋਂ ਜਿਆਦਾ ਲੋਕਾਂ ਦੀ ਰਾਏ ਮਿਲੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਭਗਵੰਤ ਮਾਨ ਨੂੰ ਸੀਐੱਮ ਚਿਹਰੇ ਵਜੋਂ ਐਲਾਨ ਕੀਤਾ ਸੀ।
ਇਹ ਵੀ ਪੜੋ: ਕਾਂਗਰਸੀ ਉਮੀਦਵਾਰ ਨੇ ਉਡਾਈਆਂ ਚੋਣ ਕਮਿਸ਼ਨ ਦੇ ਹੁਕਮਾਂ ਦੀਆਂ ਧੱਜੀਆਂ !