ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਇੱਕ ਹੋਰ ਰਿਸ਼ਤੇਦਾਰ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀ ਦਾ ਨਾਂ ਇਕਬਾਲ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਗ੍ਰਿਫਤਾਰ ਕੀਤੇ ਗਏ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਠੇਕੇਦਾਰ ਇਕਬਾਲ ਸਿੰਘ ’ਤੇ ਨਾਜ਼ਾਇਜ਼ ਰੇਤ ਮਾਈਨਿੰਗ ਦਾ ਇਲਜ਼ਾਮ ਲੱਗਿਆ ਹੈ।
ਦੱਸ ਦਈਏ ਕਿ ਇਕਬਾਲ ਸਿੰਘ ਅਕਸਰ ਹੀ ਚਰਨਜੀਤ ਸਿੰਘ ਚੰਨੀ ਦੇ ਨਾਲ ਨਜ਼ਰ ਆਉਂਦਾ ਸੀ। ਫਿਲਹਾਲ ਇਕਬਾਲ ਸਿੰਘ ਪੁਲਿਸ ਹਿਰਾਸਤ ਚ ਹੈ। ਅਦਾਲਤ ਨੇ ਇਕਬਾਲ ਸਿੰਘ ਨੂੰ ਨਿਆਂਇਕ ਹਿਰਾਸਤ ਚ ਭੇਜ ਦਿੱਤਾ ਹੈ।
ਇਕਬਾਲ ਸਿੰਘ ਦੀ ਹੋਈ ਗ੍ਰਿਫਤਾਰੀ: ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਸੱਤਾ ਹਾਸਿਲ ਕਰਨ ਤੋਂ ਬਾਅਦ ਮਾਮਲੇ ਦੀ ਕਾਰਵਾਈ ਕਰਦੇ ਹੋਏ ਇਕਬਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਿਕ ਐਸਐਚਓ ਰੁਪਿੰਦਰ ਸਿੰਘ ਨੇ ਜੰਗਲਾਤ ਵਿਭਾਗ ਦੀ ਸ਼ਿਕਾਇਤ ਤੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਕੁਝ ਰਿਪੋਰਟਾਂ ਮੰਗੀਆਂ ਗਈਆਂ ਸੀ ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਇਹ ਦੱਸਿਆ ਜਾ ਰਿਹਾ ਹੈ ਮਾਮਲਾ: ਮਿਲੀ ਜਾਣਕਾਰੀ ਮੁਤਾਬਿਕ ਇਸ ਗ੍ਰਿਫਤਾਰੀ ਦੇ ਪਿੱਛੇ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਅਤੇ ਨਾਜ਼ਾਇਜ ਰੇਤ ਮਾਈਨਿੰਗ ਦਾ ਮਾਮਲਾ ਦੱਸਿਆ ਜਾ ਰਿਹਾ ਹੈ।
ਕਾਬਿਲੇਗੌਰ ਹੈ ਕਿ ਚੋਣਾਂ ਤੋਂ ਰਾਘਵ ਚੱਢਾ ਵੱਲੋਂ ਜਿੰਦਾਪੁਰ ਪਿੰਡ ਚ ਛਾਪੇਮਾਰੀ ਕੀਤੀ ਗਈ ਸੀ ਜਿੱਥੇ ਉਨ੍ਹਾਂ ਨੇ ਨਾਜਾਇਜ ਮਾਈਨਿੰਗ ਹੋਣ ਦਾ ਮਾਮਲਾ ਚੁੱਕਿਆ ਸੀ। ਉਸ ਸਮੇਂ ਕਾਂਗਰਸ ਸਰਕਾਰ ਸਮੇਂ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਸੀ। ਉਸ ਸਮੇਂ ਉਸ ਸਮੇਂ ਮੁੱਖ ਮੰਤਰੀ ਰਹੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਸੀ ਕਿ ਉੱਥੇ ਕੋਈ ਵੀ ਮਾਈਨਿੰਗ ਨਹੀਂ ਹੋ ਰਹੀ ਹੈ।