ETV Bharat / city

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਕੇਂਦਰੀ ਵਿੱਤ ਮੰਤਰੀ ਨੂੰ IGST ਦੇ ਨਿਪਟਾਰੇ ਲਈ ਕੀਤੀ ਇਹ ਮੰਗ - Input Tax Credit for IGST settlement

ਕੇਂਦਰੀ ਵਿੱਤ ਮੰਤਰੀ ਨੂੰ ਲਿਖੇ ਪੱਤਰ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਭਾਵੇਂ ਸੂਬੇ ਵਿੱਚ ਰਜਿਸਟਰਡ ਟੈਕਸਦਾਤਾਵਾਂ ਨੇ ਇਨਪੁੱਟ ਟੈਕਸ ਕ੍ਰੈਡਿਟ ਦੀ ਵੱਡੀ ਰਕਮ ਨੂੰ ਵਾਪਸ ਕੀਤਾ ਹੈ ਪਰ IGST ਦੇ ਨਿਪਟਾਰੇ ਲਈ ਇਸ ਬਾਰੇ ਵਿਚਾਰ ਨਹੀਂ ਕੀਤਾ ਗਿਆ ਹੈ।

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਕੇਂਦਰੀ ਵਿੱਤ ਮੰਤਰੀ ਨੂੰ IGST ਦੇ ਨਿਪਟਾਰੇ ਲਈ ਕੀਤੀ ਇਹ ਮੰਗ

author img

By

Published : Aug 23, 2022, 10:20 PM IST

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਆਈ.ਜੀ.ਐਸ.ਟੀ. ਦੇ ਨਿਪਟਾਰੇ ਲਈ ਸੂਬੇ ਵਿੱਚ ਰਜਿਸਟਰ ਟੈਕਸਦਾਤਾਵਾਂ ਵੱਲੋਂ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਦੀ ਵਾਪਸੀ ਨੂੰ ਵਿਚਾਰਨ ਲਈ ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਤੋਂ ਨਿੱਜੀ ਦਖਲ ਦੀ ਮੰਗ ਕੀਤੀ ਹੈ।

ਕੇਂਦਰੀ ਵਿੱਤ ਮੰਤਰੀ ਨੂੰ ਲਿਖੇ ਪੱਤਰ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਭਾਵੇਂ ਸੂਬੇ ਵਿੱਚ ਰਜਿਸਟਰਡ ਟੈਕਸਦਾਤਾਵਾਂ ਨੇ ਇਨਪੁਟ ਟੈਕਸ ਕ੍ਰੈਡਿਟ ਦੀ ਵੱਡੀ ਰਕਮ ਨੂੰ ਵਾਪਸ ਕੀਤਾ ਹੈ ਪਰ IGST ਦੇ ਨਿਪਟਾਰੇ ਲਈ ਇਸ ਬਾਰੇ ਵਿਚਾਰ ਨਹੀਂ ਕੀਤਾ ਗਿਆ ਹੈ।

ਚੀਮਾ ਨੇ ਉਦਾਹਰਣ ਦਿੰਦਿਆਂ ਕਿਹਾ ਕਿ ਮੈਸਰਜ਼ ਐਚ.ਪੀ.ਸੀ.ਐਲ. ਮਿੱਤਲ ਐਨਰਜੀ ਲਿਮਟਿਡ (ਜੀ.ਐਸ.ਟੀ.ਆਈ.ਐਨ. 03AABCG5231FIZ8) ਵੱਲੋਂ ਵਿੱਤੀ ਸਾਲ 2018-19 ਵਿੱਚ 223 ਕਰੋੜ ਰੁਪਏ, ਵਿੱਤੀ ਸਾਲ 2019-20 ਵਿੱਚ 230 ਕਰੋੜ ਰੁਪਏ ਅਤੇ ਵਿੱਤੀ ਸਾਲ 2020-21 ਵਿੱਚ 227 ਕਰੋੜ ਰੁਪਏ ਦੀ ਆਈ.ਟੀ.ਸੀ. ਵਾਪਸ ਕੀਤੀ ਗਈ।

ਉਹਨਾਂ ਅੱਗੇ ਕਿਹਾ ਕਿ ਉਕਤ ਮਿਆਦ ਲਈ ਆਈ.ਜੀ.ਐਸ.ਟੀ. ਨਿਪਟਾਰਾ ਕਰਨ ਦੀ ਪ੍ਰਕਿਰਿਆ ਦੌਰਾਨ ਉਪਰੋਕਤ ਰਕਮ ਨੂੰ ਧਿਆਨ ਵਿੱਚ ਨਹੀਂ ਰੱਖਿਆ ਗਿਆ, ਜਿਸ ਨਾਲ ਮਾਲੀਏ ਸਬੰਧੀ ਸੂਬੇ ਦੇ ਉੱਚਿਤ ਹਿੱਸੇ ਨੂੰ ਅਣਗੌਲਿਆ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ, "ਮੈਨੂੰ ਸੂਚਿਤ ਕੀਤਾ ਗਿਆ ਹੈ ਕਿ ਇਹ ਮੁੱਦਾ ਸਾਡੇ ਅਧਿਕਾਰੀਆਂ ਵੱਲੋਂ ਭਾਰਤ ਸਰਕਾਰ ਕੋਲ ਲਗਾਤਾਰ ਉਠਾਇਆ ਗਿਆ ਹੈ ਪਰ ਅਜੇ ਤੱਕ ਇਸ ਸਬੰਧੀ ਕੋਈ ਹੱਲ ਨਹੀਂ ਨਿਕਲਿਆ।"

ਸੂਬੇ ਦੇ ਮਾਲੀਏ ਸਬੰਧੀ ਇਸ ਮੁੱਦੇ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਸ. ਚੀਮਾ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੇ ਜਲਦ ਤੋਂ ਜਲਦ ਹੱਲ ਲਈ ਉਨ੍ਹਾਂ ਦਾ ਨਿੱਜੀ ਦਖਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮੁਆਵਜ਼ਾ ਪ੍ਰਣਾਲੀ ਦੀ ਮਿਆਦ ਖ਼ਤਮ ਹੋਣ ਨਾਲ ਇਸ ਮੁੱਦੇ ਦੀ ਮਹੱਤਤਾ ਹੋਰ ਵਧੀ ਹੈ।

ਇਹ ਵੀ ਪੜ੍ਹੋ: ਹਾਈਕੋਰਟ ਵਲੋਂ ਪੰਜਾਬ ਸਰਕਾਰ ਨੂੰ ਝਟਕਾ,ਸੰਗਰੂਰ ਮੈਡੀਕਲ ਕਾਲਜ ਉੱਤੇ ਰੋਕ

ETV Bharat Logo

Copyright © 2024 Ushodaya Enterprises Pvt. Ltd., All Rights Reserved.