ਚੰਡੀਗੜ੍ਹ : ਲੋਕ ਸਭਾ ਚੋਣਾਂ ਦੇ ਮੱਦੇਨਜਰ ਮੁਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਪੰਜਾਬ ਰਾਜ ਵਿੱਚ ਕੰਮ ਕਰ ਰਹੇ ਵੱਖ-ਵੱਖ ਬੈਕਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।
ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਪਾਰਦਰਸ਼ੀ, ਭੈਅ ਮੁਕਤ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਚੋਣ ਲੜਨ ਲਈ ਇਕੋ ਜਿਹੇ ਹਾਲਾਤ ਮੁਹੱਈਆ ਕਰਵਾਉਣ ਲਈ ਨਿਯਮ ਤੈਅ ਕੀਤੇ ਗਏ ਹਨ। ਉਨ੍ਹਾਂ ਨਿਯਮਾਂ ਨੂੰ ਸਹੀ ਤਰ੍ਹਾਂ ਲਾਗੂ ਕਰਨ ਲਈ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਕਈ ਟੀਮਾਂ ਵੀ ਸਥਾਪਤ ਕੀਤੀਆਂ ਗਈਆ ਹਨ ਜੋ ਕਿ ਲਗਾਤਾਰ ਵੱਖ-ਵੱਖ ਕਾਰਜਾਂ ਦਾ ਮੁਲਾਂਕਣ ਕਰ ਰਹੀਆ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ ਚੋਣ ਲੜਨ ਦੇ ਇਛੁੱਕ ਵਿਅਕਤੀਆਂ ਲਈ ਚੋਣ ਖ਼ਰਚ ਦੀ ਹੱਦ ਚੋਣ ਕਮਿਸ਼ਨ ਭਾਰਤ ਵੱਲੋਂ 70 ਲੱਖ ਰੁਪਏ ਮਿਥੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਈ-ਕਾਮਰਸ ਕੰਪਨੀਆਂ ਰਾਹੀਂ ਵੀ ਵੱਡੇ ਪੱਧਰ ਤੇ ਸਮਾਨ ਦੀ ਖ਼ਰੀਦ ਫ਼ਰੋਖਤ ਹੁੰਦੀ ਹੈ ਜੇਕਰ ਕੋਈ ਉਮੀਦਵਾਰ ਜਾਂ ਵਿਅਕਤੀ ਵੱਡੇ ਆਰਡਰ ਰਾਹੀਂ ਕਿਸੇ ਸਮਾਨ ਦੀ ਖ਼ਰੀਦ ਆਨਲਾਈਨ ਅਦਾਇਗੀ ਰਾਹੀਂ ਕਰਦਾ ਹੈ ਤਾਂ ਉਸ ਦੀ ਵੀ ਨਜਰਸਾਨੀ ਕੀਤੀ ਜਾਵੇ ਕਿਉਂਕਿ ਇਸ ਤਰ੍ਹਾਂ ਦਾ ਖ਼ਰੀਦਿਆ ਹੋਇਆ ਸਮਾਨ ਵੋਟਰਾਂ ਨੂੰ ਭਰਮਾਉਣ ਲਈ ਵਰਤਿਆ ਜਾ ਸਕਦਾ ਹੈ।
ਮੁੱਖ ਚੋਣ ਅਫ਼ਸਰ ਨੇ ਬੈਂਕ ਅਧਿਕਾਰੀਆ ਨਾਲ ਕੀਤੀ ਬੈਠਕ - Chief Electoral Officer
ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਬੈਠਕ।

Conclusion: