ਚੰਡੀਗੜ੍ਹ: ਬਰਗਾੜੀ ਬੇਅਦਬੀ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਵੱਲੋਂ ਸਿੱਖ ਜਥੇਬੰਦੀਆਂ ਨੂੰ ਜਾਂਚ ਰਿਪੋਰਟ ਸੌਂਪੀ ਗਈ ਹੈ। ਦੱਸ ਦਈਏ ਕਿ ਸਾਲ 2015 ਵਿੱਚ ਬਰਗਾੜੀ ਬੇਅਦਬੀ ਦੀ ਘਟਨਾ ਵਾਪਰੀ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਤੋਂ ਬਾਅਦ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਉੱਪਰ ਫਾਇਰਿੰਗ ਹੋਈ ਸੀ ਜਿਸ ਕਾਰਨ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ।
ਮ੍ਰਿਤਕਾਂ ਵਿੱਚ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਸ਼ਾਮਲ ਸਨ। ਇਸ ਘਟਨਾ ਤੋਂ ਬਾਅਦ ਜਿੱਥੇ ਉਸ ਸਮੇਂ ਦੀ ਮੌਜੂਦ ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਾਰ ਸਵਾਲਾਂ ਵਿੱਚ ਘਿਰੀ। ਉਸ ਤੋਂ ਬਾਅਦ ਲਗਾਤਾਰ ਹੀ ਇਨਸਾਫ ਨੂੰ ਲੈਕੇ ਸਰਕਾਰਾਂ ਲਈ ਇਹ ਵੱਡਾ ਮੁੱਦਾ ਬਣਿਆ ਹੋਇਆ ਹੈ। ਸਿੱਖ ਭਾਈਚਾਰੇ ਵਿੱਚ ਇਨਸਾਫ ਦੀ ਮੰਗ ਨੂੰ ਲੈਕੇ ਸਰਕਾਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸਿਟ ਵੱਲੋਂ ਤਿਆਰ ਕੀਤੀ ਗਈ 467 ਪੰਨਿਆਂ ਦੀ ਇਸ ਰਿਪੋਰਟ ਵਿੱਚ ਡੇਰਾ ਸਿਰਸਾ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿੱਖ ਆਗੂਆਂ ਨੂੰ ਬੇਅਦਬੀ ਮਾਮਲਿਆਂ ਬਾਰੇ ਅੰਤਿਮ ਰਿਪੋਰਟ ਸੌਂਪੀ ਹੈ।
SIT ਦੇ ਪ੍ਰਿੰਸੀਪਲ ਇੰਸਪੈਕਟਰ ਜਨਰਲ ਐਸਪੀਐਸ ਪਰਮਾਰ ਨੇ ਕਿਹਾ ਪੰਜਾਬ ਦੇ ਡੀਜੀਪੀ ਤੋਂ ਮਿਲੀ ਪ੍ਰਵਾਨਗੀ ਤੋਂ ਬਾਅਦ ਇਸ ਰਿਪੋਰਟ ਨੂੰ ਹੁਣ ਜਨਤਕ ਕੀਤਾ ਜਾ ਰਿਹਾ ਹੈ ਜਿਸ ਤੋਂ ਬਾਅਦ ਹੁਣ ਜਾਂਚ ਟੀਮ ਵੱਲੋਂ ਤਿਆਰ ਕੀਤੀ ਗਈ ਇਸ ਅੰਤਿਮ ਰਿਪੋਰਟ ਨੂੰ ਮੁੱਖ ਮੰਤਰੀ ਵੱਲੋਂ ਸਿੱਖ ਜਥੇਬੰਦੀਆਂ ਨੂੰ ਸੌਂਪੀ ਗਈ ਹੈ।
ਇਸ ਪੇਸ਼ ਕੀਤੀ ਜਾਂਚ ਰਿਪੋਰਟ ’ਤੇ ਕਾਂਗਰਸ ਵਿਧਾਇਕ ਸੁਖਪਾਲ ਖਹਿਰਾ ਵੱਲੋਂ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਗਏ ਹਨ। ਖਹਿਰਾ ਨੇ ਕਿਹਾ ਕਿ ਬੇਅਦਬੀ ਕੇਸ ਵਿੱਚ ਆਪ ਸਰਕਾਰ ਮੁੱਖ ਮੁਲਜ਼ਮ ਬਾਦਲਾਂ ਦਾ ਨਾਮ ਲਿਆਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਇਸਨੂੰ ਸਮਝਿਆ ਜਾਵੇ ਕੀ ਆਪ ਅਤੇ ਬਾਦਲ ਮਿਲ ਚੁੱਕੇ ਹਨ।
-
What a shame for @BhagwantMann for presenting the most important report related to sikhs & Punjab i:E Bargari in “English” while teaching others to speak in Punjabi!Secondly Aap govt has failed to nominate the main culprits Badals in this report! Can we presume Aap-Badals tie up! pic.twitter.com/MqUpTT5XRn
— Sukhpal Singh Khaira (@SukhpalKhaira) July 2, 2022 " class="align-text-top noRightClick twitterSection" data="
">What a shame for @BhagwantMann for presenting the most important report related to sikhs & Punjab i:E Bargari in “English” while teaching others to speak in Punjabi!Secondly Aap govt has failed to nominate the main culprits Badals in this report! Can we presume Aap-Badals tie up! pic.twitter.com/MqUpTT5XRn
— Sukhpal Singh Khaira (@SukhpalKhaira) July 2, 2022What a shame for @BhagwantMann for presenting the most important report related to sikhs & Punjab i:E Bargari in “English” while teaching others to speak in Punjabi!Secondly Aap govt has failed to nominate the main culprits Badals in this report! Can we presume Aap-Badals tie up! pic.twitter.com/MqUpTT5XRn
— Sukhpal Singh Khaira (@SukhpalKhaira) July 2, 2022
ਇਹ ਵੀ ਪੜ੍ਹੋ: ਸ੍ਰੀ ਅਕਾਲ ਤਖ਼ਤ ਸਾਹਿਬ ਕੋਈ ਇਮਾਰਤ ਨਹੀਂ, ਇਹ ਸਿੱਖਾਂ ਦਾ ਸਿਧਾਂਤ ਹੈ: ਜਥੇਦਾਰ