ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਲਕਿਆਂ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਸਾਰੇ ਵਿਧਾਇਕ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ਿਰਕਤ ਕੀਤੀ। ਦੱਸ ਦਈਏ ਕਿ ਤਕਰੀਬਨ ਇੱਕ ਘੰਟਾ ਚੱਲੀ ਇਸ ਮੀਟਿੰਗ ’ਚ ਸਮੂਹ ਵਿਧਾਇਕਾਂ ਨੂੰ ਲੋਕ ਭਲਾਈ ਦੇ ਕੰਮਾਂ ਸਬੰਧੀ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।
ਇਸ ਮੀਟਿੰਗ ਤੋਂ ਬਾਅਦ ਵਿਧਾਇਕ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਅੱਜ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਵਿਧਾਇਕਾਂ ਤੋਂ ਫੀਡਬੈਕ ਲਈ ਗਈ ਹੈ। ਪਾਰਟੀ ਵੱਲੋਂ ਕੀਤੇ ਗਏ ਸਾਰੇ ਵਾਅਦਿਆਂ ਨੂੰ ਪਾਰਟੀ ਜਾਣਦੀ ਹੈ ਅਤੇ ਇਸ ਨੂੰ ਜਲਦੀ ਪੂਰਾ ਨਾ ਕਰਨ ਦੀ ਕੋਸ਼ਿਸ਼ ਵੀ ਕਰ ਰਹੀ ਹੈ। ਸਾਰੇ ਮੁੱਦਿਆਂ ਅਤੇ ਵਾਅਦਿਆਂ 'ਤੇ ਡੂੰਘਾਈ ਨਾਲ ਕੰਮ ਚੱਲ ਰਿਹਾ ਹੈ।
ਦੂਜੇ ਪਾਸੇ ਪੰਜਾਬ ਸਰਕਾਰ ਦੇ ਦਿੱਲੀ ਨਾਲ ਪੰਜਾਬ ਸਰਕਾਰ ਦੀ ਨੌਲੇਜ ਸ਼ੇਅਰਿੰਗ ਐਗਰੀਮੈਂਟ ’ਤੇ ਗੱਲ ਕਰਦਿਆਂ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਇਸ ਵਿੱਚ ਗਲਤ ਕੀ ਹੈ, ਅਸੀਂ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਦਿੱਲੀ ਮਾਡਲ ਦੀ ਗੱਲ ਕਰਕੇ ਹੀ ਪੰਜਾਬ ਵਿੱਚ ਸੱਤਾ ਵਿੱਚ ਆਏ ਹਾਂ, ਜੇਕਰ ਕੁਝ ਸਿਖਣ ਨੂੰ ਮਿਲ ਰਿਹਾ ਹੈ ਤਾਂ ਉਸ ਚ ਕੋਈ ਸਮੱਸਿਆ ਕਿਸੇ ਨੂੰ ਨਹੀਂ ਹੋਣੀ ਚਾਹੀਦੀ ਹੈ। ਇਸ ’ਤੇ ਰਾਜਨੀਤੀ ਕਰਨਾ ਗਲਤ ਹੈ।
ਇਹ ਵੀ ਪੜੋ: 'ਨੌਜਵਾਨਾਂ ਨੂੰ ਵਿਦੇਸ਼ਾਂ 'ਚ ਨਹੀਂ ਜਾਣਾ ਪਵੇਗਾ, ਨਵੀਂ ਤਕਨੀਕੀ ਸਿੱਖਿਆ ਮਿਲੇਗੀ'