ਚੰਡੀਗੜ੍ਹ: ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant maan) ਨੇ ਕਿਹਾ ਕਿ ‘ਆਪ’ ਦੇ ਹੱਕ ਵਿੱਚ ਚੱਲ ਰਹੀ ਹਵਾ ਤੂਫ਼ਾਨ ਵਿੱਚ ਬਦਲ ਗਈ ਹੈ। ਕਾਂਗਰਸ 'ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਰਟੀ ਗੁਜਰਾਤ 'ਚ ਬਦਲਾਅ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾ ਰਹੀ ਹੈ, ਪਰ ਇਹ 'ਐਮਐਲਏ ਐਕਸਚੇਂਜ ਪਾਰਟੀ' ਬਣ ਗਈ ਹੈ ਕਿਉਂਕਿ ਇਸ ਦੇ ਜ਼ਿਆਦਾਤਰ ਵਿਧਾਇਕ ਦੂਜੀਆਂ ਪਾਰਟੀਆਂ ਵਿਚ ਰਲੇ ਹੋਏ ਹਨ। ਸੂਬੇ ਵਿੱਚ ਆਮ ਲੋਕਾਂ ਦੀ ਤਰਸਯੋਗ ਹਾਲਤ ਲਈ ਭਾਜਪਾ ਦੀ ਆਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਗਵਾ ਪਾਰਟੀ ਲੋਕਾਂ ਦੀ ਦੌਲਤ ਲੁੱਟਣ ਲਈ ਜ਼ਿੰਮੇਵਾਰ ਹੈ। Latest news of Chief Minister Bhagwant Mann.
![Chief Minister Bhagwant Mann said that the people of Gujarat have made up their minds to throw out the BJP](https://etvbharatimages.akamaized.net/etvbharat/prod-images/img-20221016-wa02701665934501090-48_1610email_1665934513_838.jpg)
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕਾਂ ਨੂੰ ਵੀ ਉਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਦਾ ਸਾਹਮਣਾ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਵੀ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਗੁਜਰਾਤ ਬਹੁਤ ਗੰਭੀਰ ਖੇਤੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਮਾੜੀ ਹੈ ਅਤੇ ਸੜਕਾਂ ਦਾ ਬੁਰਾ ਹਾਲ ਹੈ। 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਵੀ ਇਹੀ ਸਥਿਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਆਉਣ 'ਤੇ ਹੀ ਹਾਲਾਤ ਬਦਲ ਸਕਦੇ ਹਨ।
ਇਸੇ ਦੌਰਾਨ ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਬੇਮਿਸਾਲ ਪਹਿਲਕਦਮੀਆਂ ਨੂੰ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ 1 ਜੁਲਾਈ ਤੋਂ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਬਿੱਲ 'ਤੇ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਤੀਜੇ ਵਜੋਂ ਕੁੱਲ 72.66 ਲੱਖ ਵਿੱਚੋਂ 50 ਲੱਖ ਪਰਿਵਾਰਾਂ ਨੂੰ ਸਤੰਬਰ ਮਹੀਨੇ ਦਾ ਜ਼ੀਰੋ ਬਿਜਲੀ ਦਾ ਬਿੱਲ ਆਇਆ ਹੈ, ਜੋ ਕੁੱਲ ਗਿਣਤੀ ਦਾ 68.81 ਫੀਸਦੀ ਬਣਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਛੇ ਮਹੀਨਿਆਂ ਵਿੱਚ ਹੁਣ ਤੱਕ 17 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
![Chief Minister Bhagwant Mann said that the people of Gujarat have made up their minds to throw out the BJP](https://etvbharatimages.akamaized.net/etvbharat/prod-images/img-20221016-wa02671665934501091-27_1610email_1665934513_890.jpg)
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਕਰੀਆਂ ਵਿੱਚ ਦਮਨਕਾਰੀ ਠੇਕਾ ਪ੍ਰਣਾਲੀ ਦੇ ਵਿਰੁੱਧ ਹੈ, ਜਿਸ ਕਾਰਨ ਸੂਬੇ ਵਿੱਚ 30,000 ਤੋਂ ਵੱਧ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕੀਤੀ ਹੈ, ਜਿਸ ਦੀ ਮਦਦ ਨਾਲ ਭ੍ਰਿਸ਼ਟਾਚਾਰ ਵਿੱਚ ਸ਼ਾਮਿਲ ਅਨਸਰਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਇਮਾਨਦਾਰ ਸਰਕਾਰ ਹੀ ਅਜਿਹੇ ਨਿਵੇਕਲੇ ਅਤੇ ਲੋਕ ਪੱਖੀ ਉਪਰਾਲੇ ਕਰ ਸਕਦੀ ਹੈ।
![Chief Minister Bhagwant Mann said that the people of Gujarat have made up their minds to throw out the BJP](https://etvbharatimages.akamaized.net/etvbharat/prod-images/img-20221016-wa02691665934501089-64_1610email_1665934513_982.jpg)
ਇਸੇ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਬਿਹਤਰ ਤਰੀਕੇ ਨਾਲ ਨਜਿੱਠਣ ਲਈ ਗਊ ਸੇਵਾ ਆਯੋਗ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਇਸ ਦਾ ਉਦੇਸ਼ ਹਾਦਸਿਆਂ ਵਿੱਚ ਬੇਸਹਾਰਾ ਪਸ਼ੂਆਂ ਦੀ ਜਾਨ ਬਚਾਉਣਾ ਹੈ, ਉਥੇ ਦੂਜੇ ਪਾਸੇ ਗਾਵਾਂ ਦੀ ਸੰਭਾਲ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਗਊਆਂ ਦੀ ਭਲਾਈ ਲਈ ਗਊ ਸੈਂਸ ਦੀ ਤਰਕਸੰਗਤ ਵਰਤੋਂ ਨੂੰ ਯਕੀਨੀ ਬਣਾਉਣ ਲਈ ਯਤਨ ਜਾਰੀ ਹਨ।
ਇਹ ਵੀ ਪੜ੍ਹੋ: ਸੂਬਾ ਸਰਕਾਰ ਦੁਰਲੱਭ ਬਿਮਾਰੀਆਂ ਵਾਲੇ ਬੱਚਿਆਂ ਦੇ ਇਲਾਜ ਨੂੰ ਯਕੀਨੀ ਬਣਾਉਣ ਲਈ ਵਚਨਬੱਧ :ਸਿਹਤ ਮੰਤਰ