ਚੰਡੀਗੜ੍ਹ: ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਰੋਜ਼ਾਨਾ 30,000 ਕੋਵਿਡ ਟੈਸਟਿੰਗ ਕਰਵਾਉਣ ਦਾ ਟੀਚਾ ਬਰਕਰਾਰ ਰੱਖਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੈਡੀਕਲ ਸਟਾਫ ਦੀ ਘਾਟ ਨੂੰ ਪੂਰਾ ਕਰਨ ਲਈ ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਭਰਤੀ ਲਈ ਨਿਯਮਾਂ ਵਿੱਚ ਸੋਧ ਕਰਨ ਦੇ ਵੀ ਹੁਕਮ ਦਿੱਤੇ।
ਸੂਬੇ ਵਿੱਚ ਕੋਰੋਨਾ ਮਹਾਂਮਾਰੀ ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਸੱਦੀ ਉਚ ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਕਿਹਾ ਕਿ ਸੁਪਰ ਸਪੈਸ਼ਲਿਸਟ ਵਿਭਾਗਾਂ ਵਿੱਚ ਭਰਤੀ ਯਕੀਨੀ ਬਣਾਉਣ ਲਈ ਨਿਯਮਾਂ ਵਿੱਚ ਸੋਧ ਕੀਤੇ ਜਾਣ ਤਾਂ ਜੋ ਕੋਵਿਡ ਖਿਲਾਫ ਜੰਗ ਹੋਰ ਮਜ਼ਬੂਤੀ ਨਾਲ ਲੜੀ ਜਾ ਸਕੇ।
-
Amid #COVID19 2nd wave projections, @capt_amarinder orders sustained 30000/day testing including 25000 RT-PCR tests. Asks @CsPunjab to amend rules to enable direct recruitment of super specialist doctors. Directs @DGPPunjabPolice to crack down on violators of #Covid_19 norms. pic.twitter.com/1rdTrTtupq
— Raveen Thukral (@RT_MediaAdvPbCM) November 10, 2020 " class="align-text-top noRightClick twitterSection" data="
">Amid #COVID19 2nd wave projections, @capt_amarinder orders sustained 30000/day testing including 25000 RT-PCR tests. Asks @CsPunjab to amend rules to enable direct recruitment of super specialist doctors. Directs @DGPPunjabPolice to crack down on violators of #Covid_19 norms. pic.twitter.com/1rdTrTtupq
— Raveen Thukral (@RT_MediaAdvPbCM) November 10, 2020Amid #COVID19 2nd wave projections, @capt_amarinder orders sustained 30000/day testing including 25000 RT-PCR tests. Asks @CsPunjab to amend rules to enable direct recruitment of super specialist doctors. Directs @DGPPunjabPolice to crack down on violators of #Covid_19 norms. pic.twitter.com/1rdTrTtupq
— Raveen Thukral (@RT_MediaAdvPbCM) November 10, 2020
ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਬਿਨਾਂ ਕਿਸੇ ਢਿੱਲ ਦੇ ਰੋਜ਼ਾਨਾ ਘੱਟੋ-ਘੱਟ 25,000 ਆਰ.ਟੀ.-ਪੀ.ਸੀ.ਆਰ. ਅਤੇ 5000 ਰੈਪਿਡ ਐਂਟੀਜਨ ਟੈਸਟ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕੇਸਾਂ ਵਿੱਚ ਆਈ ਮੌਜੂਦਾ ਗਿਰਾਵਟ ਦੇ ਬਾਵਜੂਦ ਸੂਬੇ ਵਿੱਚ ਦੂਜੀ ਲਹਿਰ ਦੇ ਆਉਣ ਦੀ ਸੰਭਾਵਨਾ ਨਾਲ ਸਥਿਤੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਹਦਾਇਤਾਂ ਦਿੱਤੀਆਂ ਕਿ ਮਾਸਕ ਨਾ ਪਹਿਨਣ ਅਤੇ ਸਮਾਜਿਕ ਦੂਰੀ ਤੇ ਹੋਰ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤੀ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਸਰਕਾਰੀ ਕਰਮਚਾਰੀਆਂ ਦੀ ਨਿਯਮਤ ਤੌਰ ਉਤੇ ਜਾਂਚ ਹੋਣੀ ਚਾਹੀਦੀ ਹੈ ਅਤੇ ਸਕੂਲਾਂ ਤੇ ਕਾਲਜ ਖੁੱਲ੍ਹਣ ਨਾਲ ਇਹ ਜ਼ਰੂਰੀ ਹੈ ਕਿ ਸਹੀ ਤਰ੍ਹਾਂ ਸਮਾਂ ਸਾਰਣੀ ਬਣਾਈ ਜਾਵੇ ਅਤੇ ਟੈਸਟਿੰਗ ਲਈ ਮੋਬਾਈਲ ਟੀਮਾਂ ਦੀ ਗਿਣਤੀ ਵਧਾ ਦਿੱਤੀ ਜਾਵੇ।
ਸੂਬੇ ਵਿੱਚ ਵੱਧ ਰਹੀ ਮੌਤ ਦਰ 'ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਡਾ ਕੇ.ਕੇ. ਤਲਵਾੜ ਦੀ ਅਗਵਾਈ ਵਾਲੀ ਡਾਕਟਰਾਂ ਦੀ ਮਾਹਿਰ ਟੀਮ ਨੂੰ ਸਮੱਸਿਆ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਰਣਨੀਤੀ ਤਿਆਰ ਕਰਨ ਲਈ ਕਿਹਾ ਜੋ ਮੁੱਖ ਤੌਰ 'ਤੇ ਮਰੀਜ਼ਾਂ ਦੇ ਦੇਰ ਨਾਲ ਦਾਖਲੇ/ਇਲਾਜ, ਸਹਿ-ਰੋਗਾਂ, ਕੁਝ ਹਸਪਤਾਲਾਂ ਵਿੱਚ ਦਵਾਈਆਂ ਦੀ ਵਰਤੋਂ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੀ ਘਾਟ, ਮੁਹਾਰਤ ਅਤੇ ਨਿਗਰਾਨੀ ਸਬੰਧੀ ਰੂਪ-ਰੇਖਾ ਦੀ ਘਾਟ ਕਰਕੇ ਹੈ।
ਡਾ. ਤਲਵਾੜ ਨੇ ਮੁੱਖ ਮੰਤਰੀ ਨੂੰ ਰਾਜ ਵਿੱਚ ਕੋਵਿਡ ਪ੍ਰਬੰਧਨ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਚੁੱਕੇ ਗਏ ਕਦਮਾਂ ਤੋਂ ਜਾਣੂ ਕਰਵਾਇਆ। ਜਿਸ ਵਿੱਚ ਪੀ.ਜੀ.ਆਈ. ਦੀ ਇੱਕ ਮਾਹਿਰ ਟੀਮ ਵੱਲੋਂ ਐਲ-3 ਸਹੂਲਤਾਂ ਦਾ ਮੁਲਾਂਕਣ ਵੀ ਸ਼ਾਮਲ ਹੈ, ਜੋ ਮੌਜੂਦਾ ਸਮੇਂ ਪ੍ਰਗਤੀ ਅਧੀਨ ਹੈ।
ਸਿਹਤ ਸਕੱਤਰ ਹੁਸਨ ਲਾਲ ਨੇ ਮੀਟਿੰਗ ਵਿੱਚ ਦੱਸਿਆ ਕਿ ਕੁਝ ਹਸਪਤਾਲਾਂ ਤੋਂ ਪ੍ਰਾਪਤ ਕੀਤੇ ਗਏ ਅੰਕੜਿਆਂ ਅਤੇ ਪੀ.ਜੀ.ਆਈ. ਅਤੇ ਏਮਜ਼ ਦੇ ਮਾਹਿਰਾਂ ਵੱਲੋਂ ਕੀਤੇ ਗਏ ਵਿਸ਼ਲੇਸ਼ਣ ਵਿੱਚ ਸਹਿ ਰੋਗ ਅਤੇ ਜ਼ਿਆਦਾ ਉਮਰ ਵਾਲੇ ਮਰੀਜ਼ਾਂ ਵਿੱਚ ਜ਼ਿਆਦਾ ਮੌਤ ਦਰ ਦਰਸਾਈ ਗਈ ਸੀ ਪਰ ਇਹ ਅੰਕੜੇ ਹੋਰ ਕਾਰਕਾਂ ਨੂੰ ਸਥਾਪਤ ਕਰਨ ਲਈ ਅਸਪੱਸ਼ਟ ਸਨ।
ਹਾਲਾਂਕਿ ਸੂਬੇ ਵਿੱਚ ਕੁੱਲ ਮਾਮਲਿਆਂ ਦੀ ਗਿਣਤੀ ਵਿੱਚ ਕਮੀ ਆਈ ਹੈ, ਜਦਕਿ ਪਿਛਲੇ ਚਾਰ ਹਫ਼ਤਿਆਂ ਵਿੱਚ 11 ਜ਼ਿਲ੍ਹਿਆਂ ਰੂਪਨਗਰ, ਬਠਿੰਡਾ, ਐਸ.ਏ.ਐਸ.ਨਗਰ, ਫਰੀਦਕੋਟ, ਲੁਧਿਆਣਾ, ਜਲੰਧਰ, ਮਾਨਸਾ, ਅੰਮ੍ਰਿਤਸਰ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਅਤੇ ਸੰਗਰੂਰ ਵਿੱਚ ਪਾਜ਼ੇਟਿਵਿਟੀ ਦਰ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵੇਲੇ ਰਾਜ ਵਿੱਚ 1600 ਮਰੀਜ਼ ਘਰਾਂ 'ਤੇ ਏਕਾਂਤਵਾਸ ਵਿੱਚ ਹਨ।
ਹੁਸਨ ਲਾਲ ਨੇ ਦੱਸਿਆ ਕਿ ਤਿਉਹਾਰਾਂ ਦੇ ਮੌਸਮ ਦੌਰਾਨ ਵਿਭਾਗ ਨੇ ਆਈ.ਈ.ਸੀ. ਗਤੀਵਿਧੀਆਂ ਵਿੱਚ ਵਾਧਾ ਕੀਤਾ ਹੈ ਤਾਂ ਜੋ ਜਲਦ ਟੈਸਟਿੰਗ/ਪ੍ਰਬੰਧਨ, ਮਾਸਕ ਪਹਿਨਣ, ਹੱਥ ਦੀ ਸਫ਼ਾਈ ਅਤੇ ਸਮਾਜਿਕ ਵਿੱਥ ਬਣਾਏ ਰੱਖਣ ਸਬੰਧੀ ਜਾਗਰੂਕਤਾ ਫੈਲਾਈ ਜਾ ਸਕੇ।
ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਡੀ.ਕੇ. ਤਿਵਾੜੀ ਨੇ ਕਿਹਾ ਕਿ 11 ਅਕਤੂਬਰ ਤੋਂ ਪੰਜਾਬ ਵਿੱਚ ਪੌਜ਼ੀਟਿਵ ਦਰ 2 ਫੀਸਦੀ ਤੋਂ ਹੇਠਾਂ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੌਤਾਂ ਦੀ ਗਿਣਤੀ ਦੇ ਮਾਮਲੇ ਵਿੱਚ ਕੋਵਿਡ ਕਾਰਨ 1 ਤੋਂ 7 ਨਵੰਬਰ ਤੱਕ ਰਿਪੋਰਟ ਕੀਤੀਆਂ ਗਈਆਂ ਕੁੱਲ ਮੌਤਾਂ ਵਿੱਚ 82.4 ਫੀਸਦੀ ਸਹਿ-ਬਿਮਾਰੀ ਵਾਲੇ ਅਤੇ 35 ਫੀਸਦੀ ਮੌਤਾਂ 60 ਸਾਲ ਤੋਂ ਉਮਰ ਦੇ ਵਿਅਕਤੀਆਂ ਦੀਆਂ ਹੋਈਆਂ ਹਨ।