ETV Bharat / city

ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੀਤੀ ਇਹ ਮੰਗ - ਮੁੱਖ ਮੰਤਰੀ ਚੰਨੀ

ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਪ੍ਰਧਾਨ ਮੰਤਰੀ (Prime Minister) ਦੇ ਨਿੱਜੀ ਦਖਲ ਦੀ ਮੰਗ ਕਰਦਿਆਂ ਕਿਹਾ ਕਿ ਨਰੇਂਦਰ ਮੋਦੀ ਕੇਂਦਰੀ ਮੰਤਰਾਲੇ ਨੂੰ ਆਪਣਾ ਪੱਤਰ ਤੁਰੰਤ ਵਾਪਸ ਲੈਣ ਦੀ ਸਲਾਹ ਦੇ ਕੇ ਸੂਬੇ ਨੂੰ ਝੋਨੇ ਦੀ ਖਰੀਦ (Procurement of paddy) 11 ਅਕਤੂਬਰ ਦੀ ਬਜਾਏ 1 ਅਕਤੂਬਰ ਤੋਂ ਸ਼ੁਰੂ ਕਰਨ ਦੀ ਆਗਿਆ ਦੇਣ।

ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੀਤੀ ਇਹ ਮੰਗ

author img

By

Published : Oct 1, 2021, 9:29 AM IST

Updated : Oct 1, 2021, 10:11 AM IST

ਚੰਡੀਗੜ੍ਹ: ਪੰਜਾਬ ਲਈ ਸਾਉਣੀ ਮੰਡੀਕਰਨ ਸੀਜਨ 2021-22 ਵਾਸਤੇ ਝੋਨੇ ਦੀ ਖਰੀਦ ਮੁਲਤਵੀ ਕਰਨ ਬਾਰੇ ਭਾਰਤ ਸਰਕਾਰ ਦੇ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਪੱਤਰ ਦਾ ਤੁਰੰਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ (Chief Minister) ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਪ੍ਰਧਾਨ ਮੰਤਰੀ (Prime Minister) ਦੇ ਨਿੱਜੀ ਦਖਲ ਦੀ ਮੰਗ ਕਰਦਿਆਂ ਕਿਹਾ ਕਿ ਨਰੇਂਦਰ ਮੋਦੀ ਕੇਂਦਰੀ ਮੰਤਰਾਲੇ ਨੂੰ ਆਪਣਾ ਪੱਤਰ ਤੁਰੰਤ ਵਾਪਸ ਲੈਣ ਦੀ ਸਲਾਹ ਦੇ ਕੇ ਸੂਬੇ ਨੂੰ ਝੋਨੇ ਦੀ ਖਰੀਦ (Procurement of paddy) 11 ਅਕਤੂਬਰ ਦੀ ਬਜਾਏ 1 ਅਕਤੂਬਰ ਤੋਂ ਸ਼ੁਰੂ ਕਰਨ ਦੀ ਆਗਿਆ ਦੇਣ।

ਇਹ ਵੀ ਪੜੋ: ਪੰਜਾਬ ਕੈਬਨਿਟ ਮੀਟਿੰਗ 4 ਅਕਤੂਬਰ ਨੂੰ, ਸਿੱਧੂ - ਚੰਨੀ ਮੀਟਿੰਗ ਖ਼ਤਮ, ਹਾਈ ਕਮਾਨ ਬਣਾਏਗੀ ਕਮੇਟੀ, ਪੰਜਾਬ ਦੀ ਸਿਆਸਤ 'ਚ ਬਿਉਰੋਕ੍ਰੇਸੀ ਦਾ ਆਪਸੀ ਸੰਬੰਧ

ਜਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ 30 ਸਤੰਬਰ, 2021 ਦੇ ਐਫ.ਸੀ.ਆਈ. ਦੇ ਪੱਤਰ ਦੇ ਜਵਾਬ ਵਿੱਚ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਰਾਜਾਂ ਵਿੱਚ ਹਾਲ ਹੀ ਵਿੱਚ ਪਏ ਭਾਰੀ ਮੀਂਹ ਕਾਰਨ ਝੋਨੇ ਦੀ ਫਸਲ ਪੱਕਣ ਵਿੱਚ ਦੇਰੀ ਹੋਈ ਹੈ ਅਤੇ ਇਸ ਵੇਲੇ ਫਸਲ ਦੀ ਤਾਜਾ ਆਮਦ ਵਿੱਚ ਨਮੀ ਦੀ ਮਾਤਰਾ ਮਨਜੂਰਸੁਦਾ ਸੀਮਾ ਤੋਂ ਜਿਆਦਾ ਹੈ।

ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੀਤੀ ਇਹ ਮੰਗ
ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੀਤੀ ਇਹ ਮੰਗ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਪਹਿਲਾਂ ਹੀ ਨਿਰਧਾਰਤ ਸਮੇਂ ਅਨੁਸਾਰ ਪਹਿਲੀ ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਲਈ ਤਿਆਰ ਹੈ ਅਤੇ ਹੁਣ ਇਹ ਨਿਰਦੇਸ਼ ਕਿਸਾਨਾਂ ਦੇ ਮਨਾਂ ਵਿੱਚ ਬੇਲੋੜੀ ਉਲਝਣ ਅਤੇ ਅਨਿਸਚਿਤਤਾ ਪੈਦਾ ਕਰਨਗੇ, ਜੋ ਰਾਜ ਭਰ ਦੀਆਂ ਵੱਖ -ਵੱਖ ਮੰਡੀਆਂ ਵਿੱਚ ਅੱਜ ਤੋਂ ਆਪਣੀ ਫਸਲ ਲਿਆਉਣਾ ਦੀ ਤਿਆਰੀ ਸ਼ੁਰੂ ਕਰ ਚੁੱਕੇ ਹਨ।

ਪੰਜਾਬ ਸਰਕਾਰ ਦੀਆਂ ਤਿਆਰੀਆਂ ਮੁਕੰਮਲ

ਚੰਨੀ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਦੱਸਿਆ ਕਿ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਪਹਿਲਾਂ ਹੀ ਅੱਜ ਤੋਂ ਸ਼ੁਰੂ ਹੋਣ ਵਾਲੇ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦੀ ਸਮੀਖਿਆ ਕਰ ਚੁੱਕੇ ਹਨ।

ਕਿਸਾਨ ਹੋਣਗੇ ਨਿਰਾਸ਼

ਚੰਨੀ (Charanjit Singh Channi) ਨੇ ਇਹ ਵੀ ਦੱਸਿਆ ਕਿ ਉਨਾਂ ਨੇ ਕੱਲ ਹੀ ਝੋਨੇ ਦੀ ਖਰੀਦ ਲਈ ਤਿਆਰੀਆਂ ਦੀ ਨਿੱਜੀ ਤੌਰ ’ਤੇ ਸਮੀਖਿਆ ਕੀਤੀ ਸੀ ਤਾਂ ਜੋ ਸੂਬੇ ਵਿੱਚ ਨਿਰਵਿਘਨ ਅਤੇ ਮੁਸਕਲ ਰਹਿਤ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਇਸ ਸਬੰਧ ਵਿੱਚ ਕੀਤੇ ਗਏ ਵਿਸਥਾਰਤ ਪ੍ਰਬੰਧਾਂ ਤੋਂ ਪੂਰੀ ਤਰਾਂ ਸੰਤੁਸ਼ਟ ਹਨ। ਉਨਾਂ ਕਿਹਾ ਕਿ ਆਖਰੀ ਮੌਕੇ ਖਰੀਦ ਮੁਲਤਵੀ ਕਰਨ ਦੇ ਫੈਸਲੇ ਨਾਲ ਕਿਸਾਨਾਂ ਵਿੱਚ ਨਾਰਾਜਗੀ ਪੈਦਾ ਹੋਵੇਗੀ, ਜੋ ਪਹਿਲਾਂ ਹੀ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਹਨ।

Last Updated : Oct 1, 2021, 10:11 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.