ਚੰਡੀਗੜ੍ਹ: ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Channy) ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਅਤੇ ਯੂਪੀ ਦੇ ਲਖੀਮਪੁਰ (Lakhimpur of UP) 'ਚ ਵਾਪਰੀ ਘਟਨਾ ਦੀ ਨਿੰਦਾ ਕੀਤੀ। ਚੰਨੀ ਨੇ ਕਿਹਾ ਕਿ ਲਖੀਮਪੁਰ ਘਟਨਾ ਦੇ ਦੋਸ਼ਿਆ ਨੂੰ ਸਜ਼ਾ ਦਿੱਤੀ ਜਾਵੇ ਨਾਲ ਹੀ ਚੰਨੀ ਨੇ ਖੇਤੀ ਕਾਨੂੰਨਾ ਬਾਰੇ ਬੋਦਦਿਆਂ ਕਿਹਾ ਕਿ ਇਹ ਕਾਨੂੰਨ ਰੱਦ ਹੋਣੇ ਚਾਹਿਦੇ ਹਨ। ਮੁੱਖ ਮੰਤਰੀ (Chief Minister) ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਤੇ ਕਿਹਾ ਕਿ ਲਖੀਮਪੁਰ ਘਟਨਾ ਦੇ ਦੋਸ਼ਿਆ ਨੂੰ ਸਜ਼ਾ ਦਿੱਤੀ ਜਾਵੇ ਨਾਲ ਹੀ ਚੰਨੀ ਨੇ ਖੇਤੀ ਕਾਨੂੰਨਾ ਬਾਰੇ ਬੋਦਦਿਆਂ ਕਿਹਾ ਕਿ ਇਹ ਕਾਨੂੰਨ ਰੱਦ ਹੋਣੇ ਚਾਹਿਦੇ ਹਨ।
ਲਖੀਮਪੁਰ ਮਾਮਲੇ 'ਚ ਭਾਵੇਂ ਕਿਸਾਨਾਂ ਅਤੇ ਯੂਪੀ ਸਰਕਾਰ ਦੀ ਸਹਿਮਤੀ ਬਣ ਗਈ ਪਰ ਫਿਰ ਵੀ ਇਸਤੇ ਜੰਮਕੇ ਸਿਆਸਤ ਹੋ ਰਹੀ ਹੈ। ਪੰਜਾਬ ਦੀ ਹਰ ਸਿਆਸੀ ਪਾਰਟੀ ਕਿਸਾਨਾਂ ਦੇ ਹੱਕ ਚ ਨਿੱਤਰ ਰਹੀ ਹੈ।
ਇਸਤੋਂ ਪਹਿਲਾਂ ਯੂਪੀ ਜਾ ਰਹੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੂੰ ਯੂ.ਪੀ. ਪੁਲਿਸ (UP Police) ਵਲੋਂ ਗ੍ਰਿਫਤਾਰ (Arrest) ਕਰ ਲਿਆ। ਉਨ੍ਹਾਂ ਨੂੰ ਹਰਿਆਣਾ-ਯੂ.ਪੀ. ਬਾਰਡਰ (Haryana-UP Border) 'ਤੇ ਰੋਕ ਲਿਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਹਾਲਾਂਕਿ ਕਿਸਾਨਾਂ ਅਤੇ ਸਰਕਾਰ ਦੀ ਸਹਿਮਤੀ ਬਣ ਗਈ ਹੈ
ਕੀ ਬਣੀ ਸਹਿਮਤੀ?
ਸਰਕਾਰ ਨੇ ਕਿਹਾ ਕਿ ਮ੍ਰਿਤਕ ਦੇੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ (Government job) ਅਤੇ 45-45 ਲੱਖ ਰੁਪਏ ਦੀ ਆਰਥਿਕ ਸਹਾਇਤਾ ਮਿਲੇਗੀ ਅਤੇ ਘਟਨਾ ਦੀ ਉੱਚ ਪੱਧਰੀ ਸਥਿਤੀ ਸਾਬਕਾ ਜੱਜ ਦੀ ਪ੍ਰਧਾਨਗੀ ਕਰੇਗੀ। ਇਸ ਦੇ ਨਾਲ ਕਿਸੇ ਵੀ ਹਾਲਤ ਵਿੱਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸਰਕਾਰ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਅੱਠ ਦਿਨ ਅੰਦਰ ਦੋਸ਼ੀਆਂ ਦੀ ਗ੍ਰਿਫਤਾਰੀ ਕੀਤੀ ਜਾਵੇਗੀ।
ਇੱਕ ਪਾਸੇ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਨੇ ਤੇ ਦੂਜੇ ਪਾਸੇ ਕਿਸਾਨੀ ਅਦੋਲਨ ਸਿਖਰਾਂ 'ਤੇ ਪਹੁੰਆਿ ਹੋਇਆ ਹੈ। 10 ਮਹੀਨੇ ਤੋਂ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਬੈਠੇ ਹਨ ਪਰ ਹਾਲੇ ਤੱਕ ਕੇਂਦਰ ਸਰਕਾਰ ਨੇ ਮਸਲੇ ਦਾ ਹੱਲ ਨਹੀਂ ਕੱਢਿਆ ਅਜਿਹੇ ਵਿੱਚ ਸਿਆਸੀ ਪਾਰਟੀਆਂ ਨੂੰ ਆਪਣੀ ਕੁਰਸੀ ਦੀ ਫਿਕਰ ਪਈ ਹੈ। ਜਿਸ ਕਰਕੇ ਕਿਸਾਨਾਂ ਦੇ ਹੱਕ ਲਈ ਆਵਾਜ਼ ਬੁਲੰਦ ਕੀਤੀ ਜਾ ਰਹੀ।
ਇਹ ਵੀ ਪੜ੍ਹੋ: ਯੂ.ਪੀ. ਬਾਰਡਰ 'ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ