ਚੰਡੀਗੜ੍ਹ: ਸੂਬੇ ਵਿੱਚ ਕੋਰੋਨਾ ਦਾ ਖਤਰਾ ਵਧਦਾ ਜਾ ਰਿਹਾ ਹੈ। ਪੰਜਾਬ ਦੇ ਸੀਐਮ ਦੇ ਘਰ ਕੋਰੋਨਾ ਨੇ ਦਸਤਕ ਦੇ ਦਿੱਤੀ ਹੈ। ਮੁੱਖ ਮੰਤਰੀ ਚੰਨੀ ਦੀ ਪਤਨੀ, ਪੁੱਤਰ ਅਤੇ ਨੂੰਹ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਦਕਿ ਚਰਨਜੀਤ ਚੰਨੀ ਨੇ ਕੋਰੋਨਾ ਟੈਸਟ ਕਰਵਾਇਆ ਹੈ, ਜਿਹਨਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਰਿਪੋਰਟ ਆਉਣ ਤੱਕ ਮੁੱਖ ਮੰਤਰੀ ਵੱਲੋਂ ਆਪਣੇ ਸਾਰੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ।
ਜਿਕਰਯੋਗ ਹੈ ਕਿ ਪਿਛਲੇ ਦਿਨ੍ਹਾਂ ਤੋਂ ਮੁੱਖ ਮੰਤਰੀ ਅਤੇ ਸਮੁੱਚੀ ਲੀਡਰਸ਼ਿੱਪ ਵੱਲੋਂ ਪੰਜਾਬ ਵਿੱਚ ਚੋਣ ਰੈਲੀਆਂ ਕੀਤੀਆਂ ਜਾ ਰਹੀਆਂ ਸਨ। ਉੁਨ੍ਹਾਂ ਵੱਲੋਂ ਪਿਛਲੇ ਦਿਨੀਂ ਜਲੰਧਰ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ’ਚ ਨੌਜਵਾਨ ਲਈ ਵੱਡੇ ਐਲਾਨ ਕੀਤੇ ਗਏ ਸਨ। ਇਸ ਦੌਰਾਨ ਉਨ੍ਹਾਂ ਵੱਲੋਂ ਨੌਜਵਾਨਾਂ ਵਿੱਚ ਜਾ ਕੇ ਭੰਗੜੇ ਪਾਇਆ ਗਿਆ ਸੀ ਜਿਸ ਉੱਪਰ ਲੋਕਾਂ ਵੱਲੋਂ ਸਵਾਲ ਵੀ ਚੁੱਕੇ ਗਏ ਸਨ। ਇਸ ਤੋਂ ਬਾਅਦ ਵੀ ਉਨ੍ਹਾਂ ਵੱਲੋਂ ਲਗਾਤਾਰ ਰੈਲੀਆਂ ਕੀਤੀਆਂ ਜਾ ਰਹੀਆਂ ਸਨ। ਹੁਣ ਉਨ੍ਹਾਂ ਦੇ ਘਰ ਵਿੱਚ ਕੋਰੋਨਾ ਦੀ ਐਂਟਰੀ ਹੋਣ ਬਾਅਦ ਸੀਐਮ ਨੇ ਕੋਰੋਨਾ ਟੈਸਟ ਕਰਵਾਇਆ ਗਿਆ ਹੈ ਅਤੇ ਕੋਰੋਨਾ ਰਿਪੋਰਟ ਆਉਣ ਤੱਕ ਸਾਰੇ ਪ੍ਰੋਗਰਾਮਾਂ ਨੂੁੰ ਰੱਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਦਿੱਲੀ ’ਚ ਵੀਕੈਂਡ ਕਰਫਿਊ ਦਾ ਪਹਿਲਾ ਦਿਨ, ਜਾਣੋ ਕੀ ਹਨ ਪਾਬੰਦੀਆਂ ?