ETV Bharat / city

ਦਲਿਤਾਂ ਨਾਲ ਧੋਖਾ ਕਰ ਰਹੇ ਮੁੱਖ ਮੰਤਰੀ ਕੈਪਟਨ: ਹਰਪਾਲ ਸਿੰਘ ਚੀਮਾ - ਦਲਿਤਾਂ ਨਾਲ ਧੋਖਾ ਕਰ ਰਹੇ ਮੁੱਖ ਮੰਤਰੀ

ਆਮ ਆਦਮੀ ਪਾਰਟੀ ਦੇ ਆਗੂ, ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ ਨੇ ਸਦਨ ਚੋਂ ਵਾਕਆਊਟ ਕਰਨ ਤੋਂ ਬਾਅਦ ਪੰਜਾਬ ਭਵਨ ਵਿਖੇ ਪ੍ਰੈਸ ਵਾਰਤਾ ਕੀਤੀ। ਮੀਡੀਆ ਨਾਲ ਗੱਲਬਾਤ ਕਦਿਆਂ ਉਨ੍ਹਾਂ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਪੰਜਾਬ 'ਚ 85ਵੀਂ ਸੰਵਿਧਾਨਕ ਸੋਧ ਸਣੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਦਲਿਤਾਂ ਨਾਲ ਧੋਖਾ ਕਰਨ ਦੇ ਦੋਸ਼ ਲਾਏ।

ਦਲਿਤਾਂ ਨਾਲ ਧੋਖਾ ਕਰ ਰਹੇ ਮੁੱਖ ਮੰਤਰੀ ਕੈਪਟਨ
ਦਲਿਤਾਂ ਨਾਲ ਧੋਖਾ ਕਰ ਰਹੇ ਮੁੱਖ ਮੰਤਰੀ ਕੈਪਟਨ
author img

By

Published : Mar 4, 2021, 10:05 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਆਗੂ, ਵਿਰੋਧੀ ਧਿਰ ਨੇਤਾ ਹਰਪਾਲ ਸਿੰਘ ਚੀਮਾ ਨੇ ਸਦਨ ਚੋਂ ਵਾਕਆਊਟ ਕਰਨ ਤੋਂ ਬਾਅਦ ਪੰਜਾਬ ਭਵਨ ਵਿਖੇ ਪ੍ਰੈਸ ਵਾਰਤਾ ਕੀਤੀ। ਮੀਡੀਆ ਨਾਲ ਗੱਲਬਾਤ ਕਦਿਆਂ ਉਨ੍ਹਾਂ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਿਆ।

ਹਰਪਾਲ ਚੀਮਾਂ ਨੇ ਕਾਂਗਰਸ ਸਰਕਾਰ ਖਿਲਾਫ ਬੋਲਦਿਆਂ ਕਿਹਾ ਕਿ ਪੰਜਾਬ 'ਚ ਦਲਿਤਾਂ ਦੀ ਆਬਾਦੀ ਲਗਪਗ 36 ਫ਼ੀਸਦੀ ਹੈ, ਪਰਆਊਟਸੋਰਸਿੰਗ 'ਤੇ ਠੇਕਾ ਆਧਾਰਤ ਨੌਕਰੀਆਂ 'ਚ ਰਾਖਵਾਂਕਰਨ ਲਾਗੂ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਨੇ ਇੱਕ ਅਧਿਸੂਚਨਾ ਜਾਰੀ ਕਰ ਇਨ੍ਹਾਂ 'ਚ ਸੋਧ ਕਾਨੂੰਨ ਲਾਗੂ ਕਰਨ ਦਾ ਆਦੇਸ਼ ਦਿੱਤਾ ਸੀ,ਪਰ ਸਰਕਾਰ ਦੇ ਪ੍ਰਸੋਨਲ ਵਿਭਾਗ ਦੇ ਇੱਕ ਵੱਡੇ ਅਧਿਕਾਰੀ ਵੱਲੋਂ ਸਰਕਾਰ ਦੇ ਆਦੇਸ਼ਾਂ ਦੀ ਉਲੰਘਣਾ ਕੀਤੀ ਗਈ ਹੈ। ਹਾਲਾਂਕਿ ਜਦੋਂ ਸਵਾਲ ਕੀਤਾ ਗਿਆ ਕਿ ਇਹ ਕਿਸ ਦੀ ਸ਼ਹਿ ਉੱਤੇ ਕੀਤਾ ਜਾ ਸਕਦਾ ਹੈ ਤਾਂ ਉਨ੍ਹਾਂ ਨੇ ਇਸ ਪਿੱਛੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੱਥ ਦੱਸਿਆ।

ਦਲਿਤਾਂ ਨਾਲ ਧੋਖਾ ਕਰ ਰਹੇ ਮੁੱਖ ਮੰਤਰੀ ਕੈਪਟਨ

ਉਨ੍ਹਾਂ ਕਿਹਾ ਕਿ ਪੰਜਾਬ 'ਚ 85ਵੀਂ ਸੰਵਿਧਾਨਕ ਸੋਧ ਲਾਗੂ ਕੀਤੀ ਗਈ ਹੈ,ਅਜਿਹਾ ਕਹਿ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਲਿਤਾਂ ਨਾਲ ਧੋਖਾ ਕਰ ਰਹੇ ਹਨ। ਸੂਬੇ ਦੀ ਸਰਕਾਰ ਮੁੱਖ ਮੰਤਰੀ ਕੈਪਟਨ ਨਹੀਂ ਸਗੋਂ ਅਧਿਕਾਰੀ ਆਪਣੀ ਮਨਮਰਜ਼ੀ ਮੁਤਾਬਕ ਚਲਾ ਰਹੇ ਹਨ।

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਪੈਸ ਕਾਨਫਰੰਸ ਕਰ ਆਪਣੀ ਹੀ ਸਰਕਾਰ ਖਿਲਾਫ ਸਵਾਲ ਚੁੱਕਣ 'ਤੇ ਕਿਸਾਨਾਂ ਪ੍ਰਤੀ ਫੈਸਲੇ ਲੈਣ ਦੀ ਗੱਲ ਕੀਤੀ ਗਈ। ਇਸ ਉੱਤੇ ਬੋਲਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਪੰਜਾਬ 'ਚ ਕੋਈ ਵੀ ਉਨ੍ਹਾਂ ਦੇ ਸੁਝਾਅ ਨਹੀਂ ਮੰਨਦਾ ਤਾਂ ਨਵਜੋਤ ਸਿੱਧੂ ਨੂੰ ਆਪਣੇ ਸੁਝਾਅ ਪਾਰਟੀ ਦੀ ਹਾਈ ਕਮਾਨ ਤੇ ਰਾਹੁਲ ਗਾਂਧੀ ਨੂੰ ਭੇਜਣੇ ਚਾਹੀਦੇ ਹਨ।

ਹਰਪਾਲ ਚੀਮਾ ਨੇ ਅਕਾਲੀ ਦਲ ਦੀ ਸਰਕਾਰ ਵੱਲੋਂ ਜਾਂਦੇ ਸਮੇਂ ਸੂਬੇ 'ਤੇ ਚੜ੍ਹਾਏ ਗਏ 31ਹਜ਼ਾਰ ਕਰੋੜ ਕਰਜ਼ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਪਹਿਲਾਂ ਯਾਦ ਨਹੀਂ ਆਇਆ। ਹੁਣ 4 ਸਾਲਾਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਇਸ ਮੁੱਦੇ ਦੀ ਯਾਦ ਆ ਗਈ ਹੈ। ਚੀਮਾ ਨੇ ਕਾਂਗਰਸ ਤੇ ਅਕਾਲੀ ਦਲ 'ਤੇ ਮਿਲਭੁਗਤ ਕਰ ਖੋਰਾ ਲਾਉਣ ਦੀ ਗੱਲ ਆਖੀ।

ਇਹ ਵੀ ਪੜ੍ਹੋ:ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਟਰੱਕ ਤੇ ਗੱਡੀ ਵਿਚਾਲੇ ਟੱਕਰ 'ਚ ਇੱਕ ਜ਼ਖ਼ਮੀ

ETV Bharat Logo

Copyright © 2025 Ushodaya Enterprises Pvt. Ltd., All Rights Reserved.