ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਦੇ ਪੰਜਾਬ ਦੌਰੇ (Kejriwal visit to Punjab) ’ਤੇ ਆ ਰਹੇ ਹਨ। ਉਹ ਪਹਿਲੇ ਦਿਨ ਗੁਰਦਾਸਪੁਰ ਪਹੁੰਚ ਰਹੇ ਹਨ ਜਿੱਥੇ ਉਹ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ ਤੇ ਮੁੜ ਕ੍ਰਿਸਮਿਸ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ।
ਇਹ ਵੀ ਪੜੋ: Bikram Majithia Drug case: ਮਜੀਠੀਆ ਦੀ ਅਗਾਊਂ ਜ਼ਮਾਨਤ ’ਤੇ ਫੈਸਲਾ ਅੱਜ !
ਦੂਜੇ ਦਿਨ ਕੇਜਰੀਵਾਲ ਅੰਮ੍ਰਿਤਸਰ ਜਾਣਗੇ ਜਿੱਥੇ ਉਹ ਵੱਖ-ਵੱਖ ਜਥੇਬੰਦੀਆਂ ਨਾਲ ਮੀਟਿੰਗਾਂ ਕਰਨਗੇ ਤੇ ਇਸ ਦੌਰਾਨ ਕੇਜਰੀਵਾਲ ਕੋਈ ਵੱਡਾ ਐਲਾਨ ਵੀ ਕਰ ਸਕਦੇ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਜਦੋਂ ਮੁੱਖ ਮੰਤਰੀ ਕੇਜਰੀਵਾਲ ਪੰਜਾਬ ਦੌਰੇ ’ਤੇ ਆਏ ਸਨ ਤਾਂ ਉਹਨਾਂ ਨੇ ਲੋਕਾਂ ਨਾਲ ਕਈ ਵਾਅਦੇ ਕੀਤੇ ਹਨ ਤੇ ਹੁਣ ਤਕ ਕੇਜਰੀਵਾਲ 5 ਗਰੰਟੀਆਂ ਦਾ ਐਲਾਨ ਵੀ ਕਰ ਚੁੱਕੇ ਹਨ।
ਇਹ ਹਨ ਕੇਜਰੀਵਾਲ ਦੇ ਪਹਿਲੇ ਐਲਾਨ ਤੇ ਗਰੰਟੀਆਂ
- ਪਹਿਲੀ ਗਰੰਟੀ ਮੁਫਤ ਬਿਜਲੀ
- ਦੂਜੀ ਗਰੰਟੀ ਮੁਫਤ ਸਿਹਤ ਸਹੂਲਤ
- ਤੀਜੀ ਗਰੰਟੀ ਮਹਿਲਾਵਾਂ ਲਈ 1000 ਰੁਪਏ ਪ੍ਰਤੀ ਮਹੀਨਾ ਪੈਨਸ਼ਨ
- ਚੌਥੀ ਗਰੰਟੀ ’ਚ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੇ 24 ਲੱਖ ਗਰੀਬ ਬੱਚਿਆਂ ਨੂੰ ਸਰਕਾਰੀ ਸਕੂਲ ‘ਚ ਬਿਹਤਰ ਸਿੱਖਿਆ ਦਿੱਤੀ ਜਾਵੇਗੀ। ਅਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ। ਪੰਜਾਬ ‘ਚ ਨਵੇਂ ਸਕੂਲਾਂ ਦਾ ਨਿਰਮਾਣ ਕੀਤਾ ਜਾਵੇਗਾ।
- ਪੰਜਵੀਂ ਗਰੰਟੀ ਬਾਰਡਰ ’ਤੇ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਸਨਮਾਨ ਰਾਸ਼ੀ
- ਜਲੰਧਰ ਨੂੰ 2 ਗਰੰਟੀਆਂ, ਪਹਿਲੀ ਇੰਟਰਨੈਸ਼ਨਲ ਏਅਰਪੋਰਟ, ਦੂਜੀ ਜਲੰਧਰ ‘ਚ ਦੇਸ਼ ਦੀ ਸਭ ਤੋਂ ਵੱਡੀ ਸਪੋਰਟਸ ਯੂਨੀਵਰਸਿਟੀ ਬਣਾਈ ਜਾਵੇਗੀ।
ਦੱਸ ਦਈਏ ਕਿ ਐਲਾਨਾਂ ਅਤੇ ਵਾਅਦਿਆਂ ਦੇ ਦੌਰ ਵਿੱਚ ਹਰੇਕ ਪਾਰਟੀ ਇੱਕ ਦੂਜੇ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਵੇਂ ਆਮ ਆਦਮੀ ਪਾਰਟੀ ਵੱਡੇ ਐਲਾਨ ਕੀਤੇ ਜਾ ਰਹੇ ਹਨ ਪਰ ਸੱਤਾ ਧਿਰ ਵੀ ਦੁਬਾਰਾ ਸਰਕਾਰ ਬਣਾਉਣ ਲਈ ਪੰਜਾਬ ਦੀ ਜਨਤਾ ਲਈ ਵੱਡੇ ਫੈਸਲੇ ਲੈ ਰਹੀ ਹੈ। ਇਹੋ ਨਹੀਂ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕ ਕਾਂਗਰਸ ਵਿੱਚ ਸ਼ਾਮਲ ਹੋ ਚੁੱਕੇ ਹਨ। ਅਜਿਹੇ ਵਿੱਚ ਵੇਖਣਾ ਇਹ ਹੈ ਕਿ ਸੱਤਾ ਕਿਸ ਦੇ ਹੱਥ ਆਉਂਦੀ ਹੈ।
ਇਹ ਵੀ ਪੜੋ: CHANDIGARH MUNICIPAL CORPORATION ELECTION: ਨਿਗਮ ਚੋਣਾਂ ਲਈ ਵੋਟਿੰਗ, 216 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ