ETV Bharat / city

ਕੇਂਦਰ ਤੇ ਕਿਸਾਨਾਂ ਦਰਮਿਆਨ ਗੱਲਬਾਤ ਨੂੰ ਕੈਪਟਨ ਨੇ ਦੱਸਿਆ ਉਸਾਰੂ - ਮੁੱਖ ਮੰਤਰੀ ਵੱਲੋਂ ਕਿਸਾਨਾਂ ਅਤੇ ਕੇਂਦਰ ਦਰਮਿਆਨ ਗੱਲਬਾਤ ਦੀ ਸ਼ਲਾਘਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਕਿਸਾਨਾਂ ਅਤੇ ਕੇਂਦਰ ਦਰਮਿਆਨ ਗੱਲਬਾਤ ਦੀ ਸ਼ਲਾਘਾ ਕੀਤੀ, ਉਥੇ ਹੀ ਸੂਬੇ ਅਤੇ ਮੁਲਕ ਦੇ ਵਡੇਰੇ ਹਿੱਤ ਵਿੱਚ ਸੰਕਟ ਦੇ ਛੇਤੀ ਹੱਲ ਦੀ ਵੀ ਉਮੀਦ ਜਤਾਈ ਹੈ। ਉਧਰ, ਦੂਜੇ ਪਾਸੇ ਸ੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਮੀਟਿੰਗ ਦੇ ਬੇਨਤੀਜਾ ਰਹਿਣ 'ਤੇ ਇਸ ਨੂੰ ਕੇਂਦਰ ਵੱਲੋਂ ਕਿਸਾਨਾਂ ਨਾਲ ਧੋਖਾ ਕਰਾਰ ਦਿੱਤਾ ਹੈ।

ਮੁੱਖ ਮੰਤਰੀ ਵੱਲੋਂ ਕਿਸਾਨਾਂ ਅਤੇ ਕੇਂਦਰ ਦਰਮਿਆਨ ਗੱਲਬਾਤ ਦੀ ਸ਼ਲਾਘਾ

author img

By

Published : Nov 13, 2020, 9:14 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਅਤੇ ਹੋਰ ਸਬੰਧਤ ਮੁੱਦਿਆਂ 'ਤੇ ਪੈਦਾ ਹੋਈ ਪੇਚੀਦਗੀ ਬਾਰੇ ਸ਼ੁੱਕਰਵਾਰ ਕਿਸਾਨ ਯੂਨੀਅਨਾਂ ਅਤੇ ਕੇਂਦਰ ਵਿਚਾਲੇ ਹੋਈ ਸੁਖਾਵੀਂ ਗੱਲਬਾਤ ਦਾ ਸਵਾਗਤ ਕੀਤਾ ਹੈ। ਇਸ ਨੂੰ ਇੱਕ ਉਸਾਰੂ ਕਦਮ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੀਟਿੰਗ ਨੇ ਪਹਿਲੀ ਵਾਰ ਦੋਵਾਂ ਧਿਰਾਂ ਨੂੰ ਖੁੱਲ੍ਹੇ ਮਾਹੌਲ ਵਿੱਚ ਗੱਲਬਾਤ ਕਰਨ ਦਾ ਮੌਕਾ ਪ੍ਰਦਾਨ ਕੀਤਾ ਅਤੇ ਉਨ੍ਹਾਂ ਉਮੀਦ ਕੀਤੀ ਕਿ ਇਸ ਨਾਲ ਮੁੱਦੇ 'ਤੇ ਬਣੀ ਉਲਝਣ ਨੂੰ ਦੂਰ ਕਰਨ ਲਈ ਰਾਹ ਪੱਧਰਾ ਹੋਵੇਗਾ।

ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ, ਮੁੱਖ ਮੰਤਰੀ ਨੇ ਉਮੀਦ ਕੀਤੀ ਕਿ ਕੇਂਦਰ ਸਰਕਾਰ ਨਾਲ 21 ਨਵੰਬਰ ਨੂੰ ਇਕ ਹੋਰ ਬੈਠਕ ਤੋਂ ਪਹਿਲਾਂ ਕਿਸਾਨ ਯੂਨੀਅਨਾਂ ਵੱਲੋਂ 18 ਨਵੰਬਰ ਨੂੰ ਕੀਤੀ ਜਾਣ ਵਾਲੀ ਅੰਦਰੂਨੀ ਪੱਧਰ ਦੀ ਗੱਲਬਾਤ, ਅੱਜ ਦੇ ਵਿਆਪਕ ਵਿਚਾਰ ਵਟਾਂਦਰੇ ਦੌਰਾਨ ਉਠਾਏ ਗਏ ਵੱਖ-ਵੱਖ ਨੁਕਤਿਆਂ ਨੂੰ ਅੱਗੇ ਰੱਖਣ ਲਈ ਠੋਸ ਢੰਗ-ਤਰੀਕਿਆਂ ਦੀ ਪਛਾਣ ਕਰਨ ਵਿਚ ਸਹਾਈ ਹੋਵੇਗੀ।

ਉਧਰ, ਸ੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਮੀਟਿੰਗ ਨੂੰ ਕਿਸਾਨਾਂ ਨਾਲ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦੀਵਾਲੀ ਮੌਕੇ ਕੇਂਦਰ ਵੱਲੋਂ ਦੁਬਾਰਾ ਗੱਲਬਾਤ ਦਾ ਸੱਦਾ ਦੇ ਕੇ ਖਾਲੀ ਹੱਥ ਮੋੜਨਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਚਾਹੀਦਾ ਹੈ ਕਿ ਹੁਣ ਹੋਰ ਸਮਾਂ ਵਿਅਰਥ ਨਾ ਕਰਨ ਅਤੇ ਖੇਤੀ ਕਾਨੂੰਨਾਂ ਸਮੇਤ ਸਾਰੇ ਮਸਲੇ ਹੱਲ ਕਰਦੇ ਹੋਏ ਮਾਲ ਗੱਡੀਆਂ ਦੀ ਆਵਾਜਾਈ ਸ਼ੁਰੂ ਕਰਨੀ ਚਾਹੀਦੀ ਹੈ।

  • Centre & State govts should not waste more time & should solve all issues including repealing the Agri laws & restarting freight train services to #Punjab.

    — Harsimrat Kaur Badal (@HarsimratBadal_) November 13, 2020 " class="align-text-top noRightClick twitterSection" data=" ">

ਦੂਜੇ ਪਾਸੇ ਆਮ ਆਦਮੀ ਪਾਰਟੀ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਬੈਠਕ ਦਾ ਬੇਸਿੱਟਾ ਰਹਿਣਾ ਪੰਜਾਬ ਦੀ ਕਿਸਾਨੀ ਅਤੇ ਆਰਥਿਕਤਾ 'ਤੇ ਸੋਚੀ-ਸਮਝੀ ਸਾਜ਼ਿਸ਼ ਨਾਲ ਮਾਰੀ ਗਈ ਸਿੱਧੀ ਸੱਟ ਹੈ, ਪਰੰਤੂ ਇਸ ਦੀ ਨਾ ਕੇਵਲ ਭਾਰਤੀ ਜਨਤਾ ਪਾਰਟੀ (ਭਾਜਪਾ) ਸਗੋਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਵੀ ਭਾਰੀ ਕੀਮਤ ਚੁਕਾਉਣੀ ਹੋਵੇਗੀ।

  • ਕੈਪਟਨ ਅਮਰਿੰਦਰ ਵਰਗੇ ਕਮਜ਼ੋਰ ਮੁੱਖ ਮੰਤਰੀ ਕਾਰਨ ਹੀ ਮੋਦੀ ਪੰਜਾਬ ਨੂੰ ਅੱਖਾਂ ਵਿਖਾ ਰਹੇ ਹਨ ਅਤੇ ਕਿਸਾਨ ਅੰਦੋਲਨ ਨੂੰ ਦਬਾਉਣ ਦੇ ਮਨਸੂਬੇ ਨਾਲ ਸੂਬੇ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਠੱਪ ਕਰਨ ਤੋਂ ਲੈ ਕੇ ਹਰ ਤਰ੍ਹਾਂ ਦੇ ਫੰਡ ਰੋਕ ਰਹੇ ਹਨ - @BhagwantMann pic.twitter.com/0zb4V3apaL

    — AAP Punjab (@AAPPunjab) November 13, 2020 " class="align-text-top noRightClick twitterSection" data=" ">

ETV Bharat Logo

Copyright © 2025 Ushodaya Enterprises Pvt. Ltd., All Rights Reserved.