ਚੰਡੀਗੜ੍ਹ: ਪੰਜਾਬ ਦੇ 5 ਵਾਰ ਮੁੱਖ ਮੰਤਰੀ ਰਹਿ ਚੁੱਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਮੁੜ ਤੋਂ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ 95 ਸਾਲ ਦੇ ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਦੀ ਸਮੱਸਿਆ ਦੇ ਕਾਰਨ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਦੱਸ ਦਈਏ ਕਿ ਹਰਿਆਣਾ ਦੇ ਸੀਐੱਮ ਮਨੋਹਰ ਲਾਲ ਖੱਟਰ ਪ੍ਰਕਾਸ਼ ਸਿੰਘ ਬਾਦਲ ਦਾ ਹਾਲ ਚਾਲ ਜਾਣਨ ਲਈ ਪਹੁੰਚੇ ਹਨ।
ਦੱਸ ਦਈਏ ਕਿ 95 ਸਾਲਾਂ ਪ੍ਰਕਾਸ਼ ਸਿੰਘ ਬਾਦਲ ਨੂੰ ਪੇਟ ਦੀ ਸਮੱਸਿਆ ਦੇ ਚੱਲਦੇ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਮਿਲਦੇ ਹੀ ਪੀਐੱਮ ਮੋਦੀ ਨੇ ਵੀ ਟਵੀਟ ਕਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੇ ਲਈ ਜਲਦ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਜਿਸ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਚਿੰਤਾ ਅਤੇ ਪਰਵਾਹ ਦੇ ਲਈ ਧੰਨਵਾਦ ਬਾਦਲ ਸਾਬ੍ਹ ਨੂੰ ਐਤਵਾਰ ਨੂੰ ਰੋਜ਼ ਦੇ ਮੈਡੀਕਲ ਚੈੱਕਅਪ ਦੇ ਲਈ ਹਸਪਤਾਲ ਲਿਜਾਇਆ ਗਿਆ ਸੀ। ਵਾਹਿਗੁਰੂ ਦੀ ਕਿਰਪਾ ਦੇ ਨਾਲ ਉਹ ਠੀਕ ਹਨ।
ਪਹਿਲਾਂ ਵੀ ਕਰਵਾਇਆ ਗਿਆ ਸੀ ਭਰਤੀ: ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਵੀ ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਸੀ। 95 ਸਾਲਾ ਬਾਦਲ ਨੂੰ 6 ਜੂਨ ਨੂੰ ਦੇਰ ਸ਼ਾਮ ਛਾਤੀ ਅਤੇ ਪੇਟ ਵਿੱਚ ਦਰਦ ਹੋਣ ਤੋਂ ਬਾਅਦ ਚੈਕਅੱਪ ਲਈ ਪੀਜੀਆਈ ਲਿਆਂਦਾ ਗਿਆ ਸੀ।
ਪੰਜਾਬ ਵਾਰ ਰਹਿ ਚੁੱਕੇ ਨੇ ਮੁੱਖ ਮੰਤਰੀ: ਅਕਸਰ ਹੀ ਪੰਜਾਬ ਦੇ ਸਿਆਸੀ ਗਲਿਆਰਿਆਂ ਤੇ ਪਿੰਡਾਂ ਦੀਆਂ ਸੱਥਾਂ ਵਿੱਚ ਪ੍ਰਕਾਸ਼ ਸਿੰਘ ਬਾਦਲ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਵੱਡੀ ਗਿਣਤੀ ਵਿੱਚ ਸੂਬੇ ਦੇ ਲੋਕ ਉਨ੍ਹਾਂ ਨੂੰ ਪੰਜਾਬ ਦੀ ਸਿਆਸਤ ਦਾ ਤਜ਼ਰਬੇਕਾਰ ਖਿਡਾਰੀ ਮੰਨਦੇ ਹਨ। ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਦਹਾਕਿਆਂ ਤੋਂ ਉਹ ਪਾਰਟੀ ਵਿੱਚ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਦੀ ਸਰਪ੍ਰਸਤੀ ਹੇਠ ਅਕਾਲੀ ਦਲ ਕਾਫੀ ਉੱਭਰ ਕੇ ਵੀ ਸਾਹਮਣੇ ਆਇਆ।
ਇਹ ਵੀ ਪੜੋ: ਈਡੀ ਸਾਹਮਣੇ ਰਾਹੁਲ ਗਾਂਧੀ ਦੀ ਪੇਸ਼ੀ: ਜਲੰਧਰ ’ਚ ਕਾਂਗਰਸੀਆਂ ਵੱਲੋਂ ਪ੍ਰਦਰਸ਼ਨ