ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਨੀਵਾਰ ਨੂੰ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਕੈਬਿਨੇਟ ਸਬ ਕਮੇਟੀ ਨਾਲ ਬੈਠਕ ਕਰਨਗੇ।
ਇਸ ਬੈਠਕ 'ਚ ਸਥਾਨਕ ਸਰਕਾਰਾਂ ਵਿਭਾਗ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਬਾਦਲ, ਕੈਬਿਨੇਟ ਮੰਤਰੀ ਸ਼ਾਮ ਸੁੰਦਰ ਅਰੋੜਾ, ਵਿਜੇਇੰਦਰ ਸਿੰਗਲਾ, ਸਿਹਤ ਮੰਤਰੀ ਬਲਬੀਰ ਸਿੱਧੂ ਸਣੇ ਚੀਫ ਸੈਕਟਰੀ ਵਿਨੀ ਮਹਾਜਨ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਸੈਕਟਰੀ ਸੰਜੇ ਕੁਮਾਰ ਮੌਜੂਦ ਰਹਿਣਗੇ। ਇਹ ਬੈਠਕ 3 ਵਜੇ ਹੋਵੇਗੀ ਬੈਠਕ ਹੋਵੇਗੀ ਜਿਸ ਵਿੱਚ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਫੈਸਲੇ ਕੀਤੇ ਜਾਣਗੇ।