ETV Bharat / city

ਮੁੱਖ ਸਕੱਤਰ ਵੱਲੋਂ ਪਟਿਆਲਾ ‘ਚ ਚੱਲ ਰਹੇ ਪ੍ਰਾਜੈਕਟਾਂ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ - ਜ਼ਿਲਾ ਪ੍ਰਸ਼ਾਸਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ‘ਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਨੂੰ ਲੈਕੇ ਮੁੱਖ ਸਕੱਤਰ ਵਿਨੀ ਮਹਾਜਨ ਦੇ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕਰ ਉਨ੍ਹਾਂ ਨੂੰ ਜਲਦ ਨੇਪਰੇ ਚਾੜ੍ਹਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਮੁੱਖ ਸਕੱਤਰ ਵੱਲੋਂ ਪਟਿਆਲਾ ‘ਚ ਚੱਲ ਰਹੇ ਪ੍ਰਾਜੈਕਟਾਂ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼

author img

By

Published : Jul 7, 2021, 9:48 PM IST

ਚੰਡੀਗੜ੍ਹ: ਵਿਰਾਸਤੀ ਸ਼ਹਿਰ ਪਟਿਆਲਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਸਬੰਧਤ ਵਿਭਾਗਾਂ ਨੂੰ ਚੱਲ ਰਹੇ ਸਾਰੇ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਇਨਾਂ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਡਿਪਟੀ ਕਮਿਸ਼ਨਰ ਨੂੰ ਨਿੱਜੀ ਤੌਰ ‘ਤੇ ਸਾਰੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਪ੍ਰਸ਼ਾਸਨਿਕ ਸਕੱਤਰਾਂ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਪਹਿਲੇ ਪੜਾਅ ਤਹਿਤ ਪਟਿਆਲਾ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ 24 ਘੰਟੇ ਸਤਹੀ ਜਲ ਸਪਲਾਈ ਦੇਣ ਵਾਸਤੇ ਅਬਲੋਵਾਲ ਵਿਖੇ ਵਾਟਰ ਵਰਕਸ ਦੀ ਉਸਾਰੀ ਲਈ 24.6 ਏਕੜ ਜ਼ਮੀਨ ਐਕੁਆਇਰ ਕੀਤੀ ਗਈ ਹੈ। ਇਸ ਪ੍ਰਾਜੈਕਟ ’ਤੇ 503 ਕਰੋੜ ਰੁਪਏ ਦਾ ਖ਼ਰਚਾ ਆਵੇਗਾ ਜਿਸ ਵਿੱਚ 10 ਸਾਲਾਂ ਲਈ ਸੰਚਾਲਨ ਅਤੇ ਰੱਖ ਰਖਾਵ ਦਾ ਖ਼ਰਚਾ ਵੀ ਸ਼ਾਮਲ ਹੋਵੇਗਾ।

ਮੁੱਖ ਸਕੱਤਰ ਨੇ ਦੱਸਿਆ ਕਿ ਸ਼ਾਹੀ ਸ਼ਹਿਰ ਦੀ ਸੁੰਦਰਤਾ ਨੂੰ ਹੋਰ ਵਧਾਉਣ ਲਈ 208.33 ਕਰੋੜ ਰੁਪਏ ਦੀ ਲਾਗਤ ਨਾਲ ਵੱਡੀ ਅਤੇ ਛੋਟੀ ਨਦੀ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਅਗਲੇ ਅਕਤੂਬਰ ਤੱਕ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਕਿਲਾ ਮੁਬਾਰਕ ਦੇ ਆਸਪਾਸ ਵਿਰਾਸਤੀ ਸਟਰੀਟ ਪ੍ਰੋਜੈਕਟ ਦਾ ਨਿਰਮਾਣ ਕਾਰਜ ਜੰਗੀ ਪੱਧਰ ’ਤੇ ਚੱਲ ਰਿਹਾ ਸੀ। ਇਸ ਪ੍ਰਾਜੈਕਟ ਵਿਚ 43.63 ਕਰੋੜ ਰੁਪਏ ਦੀ ਲਾਗਤ ਨਾਲ ਐਚ.ਟੀ. ਅਤੇ ਐਲ.ਟੀ. ਪਾਵਰ ਸਪਲਾਈ ਕੇਬਲਾਂ ਨੂੰ ਧਰਤੀ ਹੇਠਾਂ ਪਾਉਣਾ ਅਤੇ 2 ਕਿਲੋਮੀਟਰ ਹਿੱਸੇ ਵਿੱਚ ਲਾਲ ਗ੍ਰੇਨਾਈਟ ਪੱਥਰ ਲਾਉਣਾ ਸ਼ਾਮਲ ਹੋਵੇਗਾ।

ਉਨ੍ਹਾਂ ਦੱਸਿਆ ਕਿ ਥਾਂ ਦੀ ਬੱਚਤ ਲਈ ਕੰਪੈਕਟ ਸਬ ਸਟੇਸ਼ਨ ਟ੍ਰਾਂਸਫਾਰਮਰ ਲਗਾਏ ਜਾਣਗੇ, ਸਟੀਲ ਪਲੇਟਾਂ ਨਾਲ ਮੁਹਾਂਦਰੇ ਨੂੰ ਸਵਾਰਿਆ ਜਾਵੇਗਾ, ਅਤੇ ਜਾਣਕਾਰੀ ਦੇਣ ਅਤੇ ਰਸਤਾ ਦੱਸਣ ਲਈ ਸਾਈਨ ਬੋਰਡ ਲਗਾਏ ਜਾਣਗੇ। ਇਸ ਤੋਂ ਇਲਾਵਾ ਕੌਮੀ ਮਹੱਤਤਾ ਵਾਲੇ ਸਮਾਰਕ ਦੇ ਸੁੰਦਰੀਕਰਨ ਲਈ ਆਰਟਵਰਕ ਵਾਲੀਆਂ ਮੂਰਤੀਆਂ ਅਤੇ ਕਲਾਤਮਕ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ।

ਇਸ ਦੇ ਨਾਲ ਹੀ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਨਾਲ ਨਾਲ ਓਪਨ ਏਅਰ ਐਂਫੀਥੀਏਟਰ ਦੀ ਉਸਾਰੀ ਵੀ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਵੱਲੋਂ ਹੋਰ ਪ੍ਰਾਜੈਕਟਾਂ ਦੀ ਜਾਇਜ਼ਾ ਲੈਂਦੇ ਹੋਏ ਉਨ੍ਹਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ:ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ

ETV Bharat Logo

Copyright © 2025 Ushodaya Enterprises Pvt. Ltd., All Rights Reserved.