ਚੰਡੀਗੜ: ਚੰਡੀਗੜ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਯਾਤਰੀਆਂ ਦੀ ਸਹੂਲਤ ਲਈ ਬੈਗੇਜ ਹੈਂਡਲਿੰਗ ਪ੍ਰਣਾਲੀ ਦੇ ਖੇਤਰ ਵਿੱਚ ਤਕਨੀਕੀ ਵਿਕਾਸ ਕਰਦਿਆਂ ਇਨ-ਲਾਈਨ ਬੈਗੇਜ ਸਕ੍ਰੀਨਿੰਗ ਪ੍ਰਣਾਲੀ ਦੀ ਸਥਾਪਨਾ ਨਾਲ ਅਪਗ੍ਰੇਡ ਕੀਤਾ ਗਿਆ ਹੈ। ਨਵੇਂ ਸਥਾਪਤ ਕੀਤੇ ਇਨ-ਲਾਈਨ ਬੈਗੇਜ ਸਕ੍ਰੀਨਿੰਗ ਸਿਸਟਮ ਦੇ ਉਦਘਾਟਨ ਉਪਰੰਤ ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਇਹ ਜਾਣਕਾਰੀ ਦਿੱਤੀ।
-
Chandigarh International Airport in its endeavor to facilitate its passengers, has upgraded itself with technological enhancement in the field of Baggage Handling system with installation of In-line Baggage Screening System....(1)https://t.co/LOjCN84R6d
— Government of Punjab (@PunjabGovtIndia) December 10, 2020 " class="align-text-top noRightClick twitterSection" data="
">Chandigarh International Airport in its endeavor to facilitate its passengers, has upgraded itself with technological enhancement in the field of Baggage Handling system with installation of In-line Baggage Screening System....(1)https://t.co/LOjCN84R6d
— Government of Punjab (@PunjabGovtIndia) December 10, 2020Chandigarh International Airport in its endeavor to facilitate its passengers, has upgraded itself with technological enhancement in the field of Baggage Handling system with installation of In-line Baggage Screening System....(1)https://t.co/LOjCN84R6d
— Government of Punjab (@PunjabGovtIndia) December 10, 2020
ਉਨ੍ਹਾਂ ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਇਨ-ਲਾਈਨ ਸਿਸਟਮ ਨਾਲ ਸਕ੍ਰੀਨਿੰਗ ਸਮੇਂ ਯਾਤਰੀਆਂ ਦੇ ਸਮਾਨ ਦੀ ਸਕ੍ਰੀਨਿੰਗ ਲਈ ਅੱਧਾ ਸਮਾਂ ਲੱਗੇਗਾ। ਇਸ ਦੀ ਸਕ੍ਰੀਨਿੰਗ ਸਮਰਥਾ 1500 ਬੈਗ ਪ੍ਰਤੀ ਘੰਟਾ ਹੈ। ਇਸ ਨਵੀਂ ਪ੍ਰਣਾਲੀ ਦੇ ਲਾਗੂ ਹੋਣ ਨਾਲ, ਯਾਤਰੀਆਂ ਨੂੰ ਸਾਮਾਨ ਦੀ ਜਾਂਚ ਲਈ ਨਿੱਜੀ ਤੌਰ ‘ਤੇ ਕਤਾਰ ਲਗਾਉਣ ਦੀ ਜ਼ਰੂਰਤ ਨਹੀਂ ਹੋਵੇਗੀ।
ਇਸ ਪ੍ਰਣਾਲੀ ਨਾਲ ਚੈੱਕ-ਇਨ ਕਰਨ ਵਿੱਚ ਮੁਸ਼ਕਲ ਨਹੀਂ ਆਵੇਗੀ ਅਤੇ ਪ੍ਰਤੀ ਯਾਤਰੀ ਔਸਤਨ 5 ਤੋਂ 10 ਮਿੰਟ ਦੀ ਬਚਤ ਹੋਣ ਦੀ ਉਮੀਦ ਹੈ। ਇਹ ਪ੍ਰਾਜੈਕਟ 15.8 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਗਿਆ ਹੈ ਅਤੇ ਬੈਗੇਜ ਪ੍ਰੋਸੈਸਿੰਗ ਅਤੇ ਸਕ੍ਰੀਨਿੰਗ ਪ੍ਰਣਾਲੀ ਮੁਹੱਈਆ ਕਰਵਾਉਣ ਲਈ ਮੌਜੂਦਾ ਬੈਗੇਜ ਹੈਂਡਲਿੰਗ ਪ੍ਰਣਾਲੀ ਨਾਲ ਜੋੜਿਆ ਗਿਆ ਹੈ।
ਇਸ ਉਪਰੰਤ ਵਿਨੀ ਮਹਾਜਨ ਨੇ ਹਵਾਈ ਅੱਡੇ ਦੀਆਂ ਨਵੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਕਾਨਫਰੰਸ ਹਾਲ ਵਿੱਚ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਅਤੇ ਚੰਡੀਗੜ ਏਅਰਪੋਰਟ ਦੇ ਹੋਰ ਵਿਕਾਸ ਨਾਲ ਜੁੜੇ ਮੁੱਦਿਆਂ ਬਾਰੇ ਲੰਬੀ ਚਰਚਾ ਕੀਤੀ। ਮੁੱਖ ਸਕੱਤਰ ਨੇ ਏਅਰ ਲਾਈਨਜ਼ ਲਈ ਚੰਡੀਗੜ ਹਵਾਈ ਅੱਡੇ ਤੋਂ ਨਵੇਂ ਰੂਟ/ ਨਾ ਵਰਤੇ ਜਾ ਰਹੇ ਰੂਟਾਂ ਨੂੰ ਜੋੜਨ ਲਈ ਸ਼ੁਰੂ ਕੀਤੀ ਪ੍ਰੋਤਸਾਹਨ ਯੋਜਨਾ ਦਾ ਜਾਇਜ਼ਾ ਵੀ ਲਿਆ।