ਚੰਡੀਗੜ੍ਹ: ਸੂਬੇ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਦੇ ਟਾਕਰੇ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਸ਼ਨੀਵਾਰ ਇਥੇ ਪ੍ਰਬੰਧਕੀ ਸਕੱਤਰਾਂ ਨੂੰ ਸਬੰਧਤ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਕੋਵਿਡ-19 ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦਾ ਨਿਰਦੇਸ਼ ਦਿੱਤਾ ਤਾਂ ਜੋ ਇਸ ਮਹਾਂਮਾਰੀ ਦੀ ਸੰਭਾਵੀ ਦੂਜੀ ਲਹਿਰ ਤੋਂ ਪਹਿਲਾਂ ਮਰੀਜ਼ਾਂ ਤੇ ਉਨ੍ਹਾਂ ਦੇ ਸੰਪਰਕਾਂ ਦੀ ਪਛਾਣ ਤੋਂ ਇਲਾਵਾ ਕੋਵਿਡ ਟੈਸਟਿੰਗ ਦੇ ਢਾਂਚੇ ਅਤੇ ਹਸਪਤਾਲਾਂ ਵਿੱਚ ਤੀਜੇ ਪੱਧਰ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
-
To combat fresh surge of Coronavirus infections in the state, @CsPunjab Ms. @mahajan_vini directed the Administrative Secretaries to visit the respective districts assigned to them for monitoring #COVID...(1) https://t.co/tIRPxeDNPQ
— Government of Punjab (@PunjabGovtIndia) November 21, 2020 " class="align-text-top noRightClick twitterSection" data="
">To combat fresh surge of Coronavirus infections in the state, @CsPunjab Ms. @mahajan_vini directed the Administrative Secretaries to visit the respective districts assigned to them for monitoring #COVID...(1) https://t.co/tIRPxeDNPQ
— Government of Punjab (@PunjabGovtIndia) November 21, 2020To combat fresh surge of Coronavirus infections in the state, @CsPunjab Ms. @mahajan_vini directed the Administrative Secretaries to visit the respective districts assigned to them for monitoring #COVID...(1) https://t.co/tIRPxeDNPQ
— Government of Punjab (@PunjabGovtIndia) November 21, 2020
ਮੁੱਖ ਸਕੱਤਰ ਨੇ ਕਿਹਾ ਕਿ ਸਾਰੇ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਕਿ ਹਰੇਕ ਕੋਵਿਡ ਮਰੀਜ਼ ਦੇ ਘੱਟੋ-ਘੱਟ 15 ਸੰਪਰਕਾਂ ਦੀ ਸ਼ਨਾਖ਼ਤ ਨੂੰ ਯਕੀਨੀ ਬਣਾਇਆ ਜਾਵੇ ਅਤੇ ਉਨ੍ਹਾਂ ਦੀ ਕੋਵਿਡ-19 ਦਿਸ਼ਾ-ਨਿਰਦੇਸ਼ਾਂ ਮੁਤਾਬਕ ਜਾਂਚ ਕੀਤੀ ਜਾਵੇ।
ਸਿਹਤ ਅਤੇ ਹੋਰ ਸਾਰੇ ਸਬੰਧਤ ਵਿਭਾਗਾਂ ਨੂੰ ਇਸ ਮਹਾਂਮਾਰੀ ਦੀ ਸੰਭਾਵੀ ਦੂਜੀ ਲਹਿਰ ਨਾਲ ਨਜਿੱਠਣ ਲਈ ਤਿਆਰ ਰਹਿਣ ਦਾ ਨਿਰਦੇਸ਼ ਦਿੰਦਿਆਂ ਮੁੱਖ ਸਕੱਤਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਕੋਵਿਡ ਦੀ ਵੈਕਸੀਨ ਨਹੀਂ ਆ ਜਾਂਦੀ ਉਦੋਂ ਤੱਕ ਮਿਸ਼ਨ ਫ਼ਤਹਿ ਦੇ ਮੰਤਰ ‘ਮਾਸਕ ਹੀ ਵੈਕਸੀਨ ਹੈ’ ਉਤੇ ਪਹਿਰਾ ਦਿੱਤਾ ਜਾਵੇ।
ਇਸਤੋਂ ਬਾਅਦ ਮੁੱਖ ਸਕੱਤਰ ਨੇ ਕੋਵਿਡ ਦੇ ਨਵੇਂ ਮਾਮਲਿਆਂ ਵਿੱਚ ਵਾਧੇ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ, ਐਸ.ਐਸ.ਪੀਜ਼ ਅਤੇ ਮਿਊਂਸੀਪਲ ਕਮਿਸ਼ਨਰਾਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ, ਐਸ.ਐਸ.ਪੀਜ਼ ਤੇ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੱਡੇ ਸਮਾਜਿਕ ਇਕੱਠਾਂ 'ਤੇ ਸਖ਼ਤੀ ਨਾਲ ਨਜ਼ਰ ਰੱਖਣ ਅਤੇ ਇਸ ਦੇ ਨਾਲ ਹੀ ਘਰਾਂ ਵਿੱਚ ਇਕਾਂਤਵਾਸ ਮਰੀਜ਼ਾਂ ਦੀ ਨਿਯਮਤ ਨਿਗਰਾਨੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਕੋਵਿਡ ਪ੍ਰੋਟੋਕਾਲਾਂ, ਖਾਸ ਤੌਰ ’ਤੇ ਹੱਥ ਧੋਣ ਅਤੇ ਮਾਸਕ ਪਹਿਨਣ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸਿੱਖਿਆ ਸੰਸਥਾਵਾਂ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਬਿਮਾਰੀ ਖ਼ਿਲਾਫ਼ ਲੜਾਈ ਵਿੱਚ ਚੁੱਕੇ ਗਏ ਸਕਾਰਾਤਮਕ ਕਦਮਾਂ ਲਈ ਵਿਭਾਗਾਂ ਦੀ ਪ੍ਰਸੰਸਾ ਕਰਦਿਆਂ ਮੁੱਖ ਸਕੱਤਰ ਨੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਤਾਲਮੇਲ ਦੀ ਵੀ ਸ਼ਲਾਘਾ ਕੀਤੀ।