ETV Bharat / city

ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ

author img

By

Published : Jun 18, 2021, 10:23 PM IST

ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਜਲ ਸਰੋਤ ਵਿਭਾਗ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਰਾਜ ਵਿੱਚ ਡਰੇਨਾਂ ਦੀ ਸਫਾਈ ਅਤੇ ਹੜ੍ਹ ਰੋਕੂ ਪ੍ਰਬੰਧਾਂ ਨੂੰ 30 ਜੂਨ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ
ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ: ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਜਲ ਸਰੋਤ ਵਿਭਾਗ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਰਾਜ ਵਿੱਚ ਡਰੇਨਾਂ ਦੀ ਸਫਾਈ ਅਤੇ ਚਲ ਰਹੇ ਹੋਰ ਹੜ੍ਹ ਰੋਕੂ ਪ੍ਰਬੰਧਾਂ ਨੂੰ 30 ਜੂਨ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਪਣੇ ਜ਼ਿਲ੍ਹਿਆਂ ਵਿੱਚ ਚੱਲ ਰਹੇ, ਕੰਮਾਂ ਦਾ ਨਿਰੀਖਣ ਕਰਨ ਲਈ ਨਿੱਜੀ ਤੌਰ ਤੇ ਦੌਰਾ ਕਰਨ ਲਈ ਵੀ ਕਿਹਾ। ਇਥੇ ਰਾਜ ਵਿੱਚ ਹੜ੍ਹਾਂ ਦੀ ਰੋਕਥਾਮ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੁੱਖ ਸਕੱਤਰ ਨੇ ਜਲ ਸਰੋਤ ਵਿਭਾਗ ਨੂੰ ਹਦਾਇਤ ਕੀਤੀ, ਕਿ ਸੰਵੇਦਨਸ਼ੀਲ ਥਾਵਾਂ ਉੱਤੇ ਹੜ੍ਹਾਂ ਦੀ ਰੋਕਥਾਮ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਸਬੰਧਿਤ ਡਿਪਟੀ ਕਮਿਸ਼ਨਰਾਂ ਨਾਲ ਸਲਾਹ-ਮਸ਼ਵਰਾ ਕਰਕੇ ਤਰਜੀਹੀ ਤੌਰ ’ਤੇ ਪ੍ਰਬੰਧ ਯਕੀਨੀ ਬਣਾਏ ਜਾਣ। ਉਹਨਾਂ ਵਿੱਤ ਵਿਭਾਗ ਨੂੰ ਹਦਾਇਤ ਕੀਤੀ ਕਿ ਮੌਜੂਦਾ ਮਾਨਸੂਨ ਮੌਸਮ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਫੰਡ ਜਾਰੀ ਕੀਤੇ ਜਾਣ।

ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਹੜ੍ਹਾਂ ਦੀ ਰੋਕਥਾਮ ਲਈ 58.64 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਕੀਤੇ ਜਾ ਰਹੇ ਹਨ, ਅਤੇ ਡਰੇਨਾਂ ਦੀ ਸਫਾਈ ਦਾ ਕੰਮ 35.56 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਡਰੇਨਾਂ ਦੀ ਸਫਾਈ ਅਤੇ ਹੜ੍ਹਾਂ ਨੂੰ ਰੋਕਣ ਸਬੰਧੀ, ਸਾਰੇ ਉਪਾਅ ਇਸ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ 1 ਜੁਲਾਈ ਤੋਂ ਅਧਿਕਾਰਤ ਵਟਸਐਪ ਗਰੁੱਪ ਜ਼ਿਲ੍ਹਾਂ ਅਤੇ ਸੂਬਾ ਪੱਧਰ ‘ਤੇ ਜਿਲ੍ਹਾਂ ਪ੍ਰਸ਼ਾਸਨ ਦੇ ਅਧਿਕਾਰੀਆਂ ਲਈ ਐਕਟਿਵ ਕਰ ਦਿੱਤੇ ਜਾਣਗੇ। ਜ਼ਿਲ੍ਹਾਂ ਪ੍ਰਸ਼ਾਸਨ ਦੇ ਅਧਿਕਾਰੀ ਇਸ ਗਰੁੱਪ ਦੇ ਮੈਂਬਰ ਹੋਣਗੇ ਅਤੇ ਸੂਬੇ ਦੇ ਕਿਸੇ ਵੀ ਹਿੱਸੇ ਵਿੱਚ ਜੇਕਰ ਹੜ੍ਹਾਂ ਵਰਗੀ ਸਥਿਤੀ ਬਣਦੀ ਹੈ, ਤਾਂ ਉਸ ਦੀ ਜਾਣਕਾਰੀ ਤੁਰੰਤ ਸਾਂਝੀ ਕਰਨਗੇ, ਤਾਂ ਜੋ ਸਮੇਂ ਸਿਰ ਅਤੇ ਢੁੱਕਵੇਂ ਰਾਹਤ ਕਾਰਜਾਂ ਨੂੰ ਯਕੀਨੀ ਬਣਾਇਆ ਜਾਂ ਸਕੇ।

ਇਹ ਵੀ ਪੜ੍ਹੋ:-ਪੰਜਾਬ ਕੈਬਨਿਟ ਨੇ 6ਵੇਂ ਪੇਅ-ਕਮਿਸ਼ਨ ਨੂੰ ਦਿੱਤੀ ਮਨਜ਼ੂਰੀ, ਜਾਣੋ ਹੋਰ ਕੀ ਲਏ ਫੈਸਲਾ
ਮੁੱਖ ਸਕੱਤਰ ਨੇ ਸਮੇਂ ਸਿਰ ਬਚਾਅ ਅਤੇ ਰਾਹਤ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧ ਵਿਭਾਗ ਨੂੰ ਹਦਾਇਤ ਕੀਤੀ, ਕਿ ਮਾਨਸੂਨ ਦੇ ਸਿਖਰ ’ਤੇ ਪਹੁੰਚਣ ਤੋਂ ਪਹਿਲਾਂ ਨਾਜ਼ੁਕ ਜ਼ਿਲ੍ਹਿਆਂ ਨੂੰ ਹੜ੍ਹ ਰੋਕੂ ਅਤੇ ਬਚਾਅ ਯੰਤਰਾਂ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਟੈਂਟਾਂ, ਬਾਲਣ, ਵਾਧੂ ਬਿਜਲੀ ਦੀ ਵਿਵਸਥਾ ਅਤੇ ਸੁੱਕਾ ਰਾਸ਼ਨ, ਪੀਣ ਵਾਲਾ ਪਾਣੀ, ਮਾਸਕ, ਸੈਨੇਟਾਈਜਰ ਅਤੇ ਨਿੱਜੀ ਸਫ਼ਾਈ ਉਤਪਾਦਾਂ ਸਮੇਤ ਜ਼ਰੂਰੀ ਵਸਤਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਵੀ ਕਿਹਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਮਾਲ ਰਵਨੀਤ ਕੌਰ ਅਤੇ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਏ.ਕੇ. ਸਿਨਹਾ ਵੀ ਮੌਜੂਦ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.