ਚੰਡੀਗੜ੍ਹ: ਪੰਜਾਬ ਦੇ ਕੈਬਿਨੇਟ ਮੰਤਰੀਆਂ ਅਤੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵਿਚਕਾਰ 19 ਦਿਨ ਚੱਲੀ ਤਕਰਾਰ ਬੁੱਧਵਾਰ ਨੂੰ ਖ਼ਤਮ ਹੋ ਗਈ ਹੈ। ਮੁੱਖ ਮੰਤਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਕੈਬਿਨੇਟ ਮੀਟਿੰਗ ਵਿੱਚ ਮੁੱਖ ਸਕੱਤਰ ਸ਼ਾਮਲ ਹੋਏ। ਬੈਠਕ ਤੋਂ ਬਾਅਦ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਮੀਡੀਆ ਨੂੰ ਦੱਸਿਆ ਕਿ ਮੁੱਖ ਸਕੱਤਰ ਨੇ ਆਪਣੇ ਵਤੀਰੇ ਲਈ ਮੰਤਰੀਆਂ ਨੂੰ ਤੋਂ ਮੁਆਫ਼ੀ ਮੰਗ ਲਈ ਹੈ।
ਇਹ ਵੀ ਖ਼ਬਰ ਆ ਰਹੀ ਹੈ ਕਿ ਕਰਨ ਅਵਤਾਰ ਸਿੰਘ ਨੇ ਮੁੱਖ ਮੰਤਰੀ ਨੂੰ ਲਿਖਤੀ ਰੂਪ ਵਿੱਚ ਦਿੱਤਾ ਹੈ ਕਿ ਉਨ੍ਹਾਂ ਦੇ ਬੇਟੇ ਦਾ ਸ਼ਰਾਬ ਦੇ ਕਾਰੋਬਾਰ ਨਾਲ ਕੋਈ ਸਬੰਧ ਨਹੀਂ ਹੈ। ਹਾਲ ਹੀ ਵਿੱਚ, ਆਬਕਾਰੀ ਨੀਤੀ ਬਾਰੇ ਇੱਕ ਮੀਟਿੰਗ ਵਿੱਚ, ਮੁੱਖ ਸਕੱਤਰ ਵੱਲੋਂ ਕੀਤੀਆਂ ਕੁਝ ਟਿਪਣੀਆਂ ਤੋਂ ਮੰਤਰੀ ਨਾਰਾਜ਼ ਹੋ ਗਏ ਸਨ ਅਤੇ ਅਚਾਨਕ ਬੈਠਕ ਛੱਡ ਕੇ ਚਲੇ ਗਏ ਸਨ।
ਬਾਅਦ ਵਿੱਚ ਮੰਤਰੀਆਂ ਨੇ ਇਹ ਮੁੱਦਾ ਮੁੱਖ ਮੰਤਰੀ ਕੋਲ ਉਠਾਇਆ ਅਤੇ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਮੁੱਖ ਸਕੱਤਰ ਵਿਰੁੱਧ ਕਾਰਵਾਈ ਕੀਤੀ ਜਾਵੇਗੀ।