ਨਵੀਂ ਦਿੱਲੀ: ਅਫ਼ਗਾਨਿਸਤਾਨ ‘ਚ ਦੋ ਦਹਾਕਿਆਂ ਬਾਅਦ ਤਾਲਿਬਾਨ ਸਾਸ਼ਕ ਦੇ ਤੌਰ ‘ਤੇ ਵਾਪਸ ਆਉਂਦਾ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਖ਼ਬਰ ਆਈ ਹੈ ਕਿ ਚੀਨ ਨੇ ਅਫਗਾਨਿਸਤਾਨ ਵਿੱਚ ਤਾਲਿਬਾਨ ਸਰਕਾਰ ਨੂੰ ਮਾਨਤਾ ਦੇ ਦਿੱਤੀ ਹੈ। ਇਸ ਦੇ ਨਾਲ ਹੀ ਰੂਸ ਜੋ ਅੱਤਵਾਦ ਦੇ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰਦਾ ਰਹਿੰਦਾ ਹੈ ਤੇ ਤਾਲਿਬਾਨ ਸਰਕਾਰ ਦਾ ਸਮਰਥਨ ਵੀ ਕਰ ਸਕਦਾ ਹੈ। ਚੀਨ ਤੋਂ ਇਲਾਵਾ ਤੁਰਕੀ, ਪਾਕਿਸਤਾਨ, ਸਾਊਦੀ, ਰੂਸ ਸਮੇਤ ਕਈ ਦੇਸ਼ ਅਫਗਾਨਿਸਤਾਨ ਦੀ ਸਰਕਾਰ ਨੂੰ ਮਾਨਤਾ ਦੇ ਸਕਦੇ ਹਨ।
ਦੱਸਿਆ ਗਿਆ ਹੈ ਕਿ ਰੂਸੀ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਅਫਗਾਨਿਸਤਾਨ ਵਿੱਚ ਰੂਸ ਦੇ ਰਾਜਦੂਤ ਮੰਗਲਵਾਰ ਨੂੰ ਕਾਬੁਲ ਵਿੱਚ ਤਾਲਿਬਾਨ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਜਾਣਕਾਰੀ ਮਿਲੀ ਹੈ ਕਿ ਤਜ਼ਾਕਿਸਤਾਨ, ਤੁਰਕਮੇਨਿਸਤਾਨ, ਪਾਕਿਸਤਾਨ ਅਤੇ ਉਜ਼ਬੇਕਿਸਤਾਨ ਵੀ ਅੱਤਵਾਦੀ ਸੰਗਠਨ ਤਾਲਿਬਾਨ ਦੀ ਸਰਕਾਰ ਨੂੰ ਮਾਨਤਾ ਦੇ ਸਕਦੇ ਹਨ। ਇਨ੍ਹਾਂ ਤੋਂ ਇਲਾਵਾ ਸਾ ਸਾਊਦੀ ਅਰਬ, ਈਰਾਨ, ਕਤਰ ਵੀ ਤਾਲਿਬਾਨ ਸਰਕਾਰ ਨੂੰ ਮਾਨਤਾ ਦੇ ਸਕਦੇ ਹਨ।
ਹਾਲਾਂਕਿ, ਅਮਰੀਕਾ, ਬ੍ਰਿਟੇਨ ਨੇ ਅੱਤਵਾਦੀ ਸੰਗਠਨ ਅਫਗਾਨਿਸਤਾਨ ਸਰਕਾਰ ਨੂੰ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਭਾਰਤ, ਰੂਸ, ਆਸਟ੍ਰੇਲੀਆ, ਜਰਮਨੀ ਸਮੇਤ ਕਈ ਦੇਸ਼ਾਂ ਨੇ ਇਸ ਮੁੱਦੇ 'ਤੇ ਆਪਣੀ ਰਾਏ ਸਾਂਝੀ ਨਹੀਂ ਕੀਤੀ ਹੈ।
ਕਾਬੁਲ 'ਤੇ ਕਬਜ਼ਾ ਕਰਨ ਤੋਂ ਬਾਅਦ ਤਾਲਿਬਾਨ ਜਲਦੀ ਹੀ ਅਫਗਾਨਿਸਤਾਨ ਦੇ ਨਵੇਂ ਰਾਸ਼ਟਰਪਤੀ ਦਾ ਐਲਾਨ ਕਰ ਸਕਦਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਅਫਗਾਨਿਸਤਾਨ ਦੀ ਕਮਾਨ ਆਪਣੇ ਆਗੂ ਮੁੱਲਾ ਅਬਦੁਲ ਗਨੀ ਬਰਾਦਰ ਨੂੰ ਸੌਂਪ ਸਕਦਾ ਹੈ।
ਇਹ ਵੀ ਪੜ੍ਹੋ:ਜਾਨ ਬਚਾਉਣ ਲਈ ਜਹਾਜ਼ ਦੇ ਪਹੀਆਂ ਨਾਲ ਲਟਕੇ ਲੋਕ, ਵੇਖੋ ਵੀਡੀਓ