ਚੰਡੀਗੜ੍ਹ: ਪਾਕਿਸਤਾਨ ਵੱਲੋਂ ਇੱਕ ਵਾਰ ਫਿਰ ਤੋਂ ਪਾਕਿਸਤਾਨ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਇਆ ਗਿਆ ਹੈ। ਦੱਸ ਦਈਏ ਕਿ ਗੁਰਦੁਆਰਾ ਸਾਹਿਬ ਵਿਖੇ ਸਿਗਰੇਟ ਦੇ ਰੈਪਰ (cigarette wrappers use for prasad) ’ਚ ਸੰਗਤਾਂ ਨੂੰ ਪ੍ਰਸ਼ਾਦ ਦਿੱਤਾ ਜਾ ਰਿਹਾ ਹੈ। ਇਨ੍ਹਾਂ ਹੀ ਨਹੀਂ ਇਨ੍ਹਾਂ ਰੈਪਰਾਂ ਚ ਸ੍ਰੀ ਕਰਤਾਰਪੁਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਨਨਕਾਨਾ ਸਾਹਿਬ ਦੀ ਤਸਵੀਰ ਵੀ ਛਪੀ ਹੋਈ ਹੈ। ਇਸ ਸਬੰਧੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਕਾਰਨ ਸਿੱਖ ਸ਼ਰਧਾਲੂਆਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਖ਼ਬਰਾਂ ਮੁਤਾਬਿਕ ਸਿਗਰੇਟ ਵਾਲੇ ਰੈਪਰਾਂ ’ਚ ਸੰਗਤਾਂ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪ੍ਰਸ਼ਾਦ ਨੂੰ ਲਪੇਟਣ ਦੇ ਲਈ ਦਿੱਤਾ ਜਾਂਦਾ ਹੈ। ਪ੍ਰਸ਼ਾਦ ਦੇ ਇਸ ਰੈਪਰ ’ਚ ਸਾਹਮਣੇ ਵਾਲੇ ਪਾਸੇ ਸ੍ਰੀ ਕਰਤਾਰਪੁਰ ਸਾਹਿਬ ਦੀ ਤਸਵੀਰ ਹੈ ਅਤੇ ਪਿਛਲੇ ਪਾਸੇ ਸਿਗਰੇਟ ਦੀ ਤਸਵੀਰ ਲੱਗੀ ਹੋਈ ਹੈ। ਸਿੱਖ ਭਾਈਚਾਰੇ ਦਾ ਕਹਿਣਾ ਹੈ ਕਿ ਸਿਗਰੇਟ ਦੇ ਰੈਪਰ ਦਾ ਇਸਤੇਮਾਲ ਪ੍ਰਸਾਦ ਦੇ ਲਈ ਪੈਕ ਦੇ ਰੂਪ ਚ ਕੀਤਾ ਜਾਂਦਾ ਹੈ ਇਹ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਨਾਲ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਇਆ ਜਾ ਰਿਹਾ ਹੈ।
ਇਹ ਵੀ ਪੜੋ: LIKE ਲੈਣ ਦੇ ਚੱਕਰ ਵਿੱਚ ਨਾ ਹੋ ਜਾਣਾ ਸਾਈਬਰ ਧੋਖਾਧੜੀ ਦੇ ਸ਼ਿਕਾਰ, ਫਰਜ਼ੀ Friend request ਤੋਂ ਰਹੋ ਸੁਚੇਤ
ਇਸ ਮਾਮਲੇ ’ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪਾਕਿਸਤਾਨ ’ਚ ਵਾਰ ਵਾਰ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਿਆ ਹੈ। ਇਸ ਵਾਰ ਸਿਗਰੇਟ ਦੇ ਰੈਪਰ ’ਚ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਚ ਕੜਾ ਪ੍ਰਸ਼ਾਦ ਦਿੱਤਾ ਜਾ ਰਿਹਾ ਹੈ। ਇਸ ਨਾਲ ਸਾਡੇ ਭਰੋਸਾ ਨੂੰ ਠੇਸ ਪਹੁੰਚਾਉਣ ਅਤੇ ਪਾਕਿਸਤਾਨ ਚ ਰਹਿੰਦੇ ਘੱਟ ਗਿਣਤੀ ਦੇ ਸਿੱਖਾਂ ਨੂੰ ਪਰੇਸ਼ਾਨ ਕਰਨ ਦੀ ਸਾਜਿਸ਼ ਦਾ ਪਤਾ ਚਲਦਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਮਾਡਲ ਨੂੰ ਗੁਰਦੁਆਰਾ ਸਾਹਿਬ ਦੇ ਭਵਨ ਵਿਖੇ ਸ਼ੂਟ ਕਰਨ ਦੀ ਆਗਿਆ ਦਿੱਤੀ ਸੀ। ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਕੰਮ ਕਰਨ ਵਾਲੇ ਲੋਕਾਂ ਨੂੰ ਕਾਬੂ ਕਰਕੇ ਜੇਲ੍ਹ ਭੇਜ ਜਾਵੇ। ਉਨ੍ਹਾਂ ਨੂੰ ਘੱਟ ਗਿਣਤੀ ਦੇ ਲੋਕਾਂ ਵੱਲੋਂ ਧਿਆਨ ਦੇਣਾ ਚਾਹੀਦਾ ਹੈ।
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਇੱਕ ਪਾਕਿਸਤਾਨੀ ਮਾਡਲ ਨੇ ਬਿਨ੍ਹਾਂ ਸਿਰ ਢੱਕੇ ਫੋਟੋ ਸ਼ੁੱਟ ਕੀਤਾ ਸੀ। ਜਿਸ ਕਾਰਨ ਕਾਫੀ ਵਿਵਾਦ ਹੋਇਆ ਸੀ। ਹਾਲਾਂਕਿ ਇਹ ਮਾਮਲੇ ਦੇ ਜਿਆਦਾ ਭੱਖਣ ਕਾਰਨ ਮਾਡਲ ਨੇ ਮੁਆਫੀ ਮੰਗ ਲਈ ਸੀ।