ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਭਰ 'ਚ ਨੇਤਰਹੀਣਾਂ ਦਾ ਸਰਵੇ ਕਰਵਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦਾ ਸਰਵੇ ਕਰਵਾਇਆ ਜਾਵੇਗਾ। ਜਿਨ੍ਹਾਂ ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਵਾਪਸ ਆ ਸਕਣ ਦੀ ਕੋਈ ਵੀ ਗੁੰਜਾਇਸ਼ ਹੈ, ਸਰਕਾਰ ਵੱਲੋਂ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ।
ਇਹ ਐਲਾਨ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨੇਤਰਹੀਣਾਂ ਦੇ ਇੱਕ ਤਿੰਨ ਮੈਂਬਰੀ ਵਫ਼ਦ ਨਾਲ ਮੁਲਾਕਾਤ ਮੌਕੇ ਕੀਤਾ ਗਿਆ। ਨੇਤਰਹੀਣਾਂ ਦੇ ਇਸ ਵਫ਼ਦ ਵੱਲੋਂ ਬਲਵਿੰਦਰ ਸਿੰਘ ਚਾਹਲ ਦੀ ਅਗਵਾਈ 'ਚ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਨਾਲ ਮੁਲਾਕਾਤ ਦੇ ਦੌਰਾਨ ਵਫ਼ਦ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਬਹੁਤ ਸਾਰੇ ਅਜਿਹੇ ਨੇਤਰਹੀਣ ਹਨ ਕਿ ਜਿਨ੍ਹਾਂ ਨੂੰ ਬੇਹਤਰ ਇਲਾਜ ਮਿਲੇ ਤਾਂ ਉਨ੍ਹਾਂ ਦੀਆਂ ਅੱਖਾਂ ਦੀ ਰੌਸ਼ਨੀ ਵਾਪਸ ਆ ਸਕਦੀ ਹੈ ਤਾਂ ਮੁੱਖ ਮੰਤਰੀ ਨੇ ਕਿਹਾ ਕਿ ਸਰਵੇ ਕਰਵਾਉਣਗੇ। ਇਸ ਮਗਰੋਂ ਸੂਬਾ ਸਰਕਾਰ ਵੱਲੋਂ ਲੋੜਵੰਦ ਲੋਕਾਂ ਲਈ ਚੰਗੀ ਸਿਹਤ ਸੰਸਥਾ ਤੋਂ ਇਲਾਜ ਯਕੀਨੀ ਬਣਾਇਆ ਜਾਵੇਗਾ।
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਨੇਤਰਹੀਣਾਂ ਦੀ ਇੱਕ ਹੋਰ ਮੰਗ ਬਾਰੇ ਕਿਹਾ ਕਿ ਨੇਤਰਹੀਣ ਲੋਕਾਂ ਦੀ ਪੈਨਸ਼ਨ ਨੂੰ ਰੀਵਿਊ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਨੇਤਰਹੀਣਾਂ ਨੂੰ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲਦੀ ਹੈ। ਮੁੱਖ ਮੰਤਰੀ ਨੇ ਨੇਤਰਹੀਣਾਂ ਦੇ ਵਫ਼ਦ ਵੱਲੋਂ ਹੋਰ ਮੰਗਾਂ ਸੰਬੰਧੀ ਦਿੱਤੇ ਮੰਗ ਪੱਤਰ ਬਾਰੇ ਵੀ ਭਰੋਸਾ ਦਿਵਾਇਆ ਕਿ ਸਾਰੀਆਂ ਮੰਗਾਂ 'ਤੇ ਵਿਚਾਰ ਕਰ ਕੇ ਉਨ੍ਹਾਂ ਦਾ ਸਾਕਾਰਾਤਮਕ ਹੱਲ ਕੱਢੇ ਜਾਣਗੇ।
ਇਸ ਤੋਂ ਇਲਾਵਾ ਨੇਤਰਹੀਣਾਂ ਦੇ ਵਫ਼ਦ ਨੇ ਮੁੱਖ ਮੰਤਰੀ ਅੱਗੇ ਬੈਕਲਾਗ ਤੇ ਪ੍ਰਮੋਸ਼ਨ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਲਾਗੂ ਕਰਨ, ਜਮਾਲਪੁਰ (ਲੁਧਿਆਣਾ) ਵਿਖੇ ਨੇਤਰਹੀਣਾਂ ਦੇ ਸਰਕਾਰੀ ਸਕੂਲ 'ਚ ਅਧਿਆਪਕਾਂ ਦੀਆਂ ਅਸਾਮੀਆਂ ਭਰੇ ਜਾਣ ਸਣੇ ਹੋਰਨਾਂ ਮੰਗਾਂ ਵੀ ਚੁੱਕਿਆਂ ਗਈਆਂ। ਇਨ੍ਹਾਂ ਮੰਗਾਂ ਸਬੰਧੀ ਮੁੱਖ ਮੰਤਰੀ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ : ਮੀਂਹ ਕਾਰਨ ਮੰਡੀਆਂ ‘ਚ ਖੱਜਲ ਖੁਆਰ ਹੋ ਰਹੇ ਕਿਸਾਨਾਂ ਨੂੰ ਲੈਕੇ CM ਚੰਨੀ ਨੇ ਦਿੱਤੇ ਇਹ ਨਿਰਦੇਸ਼