ਚੰਡੀਗੜ੍ਹ: ਪੰਜਾਬ ਦੀ 16ਵੀਂ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਸੰਬੋਧਨ ਕੀਤਾ ਗਿਆ। ਨਾਲ ਹੀ ਉਨ੍ਹਾਂ ਨੇ ਰਾਜਪਾਲ ਦੇ ਸੰਬੋਧਨ ਦਾ ਜਵਾਬ ਵੀ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਵੱਡੇ ਐਲਾਨ ਵੀ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਜਾਤ-ਪਾਤ, ਧਰਮ ਤੋਂ ਉੱਤੇ ਉੱਠ ਕੇ ਇਹ ਸਾਬਿਤ ਕਰ ਦਿੱਤਾ ਕਿ ਪੰਜਾਬ ਇਕ ਮਾਲਾ 'ਚ ਪਰੋਇਆ ਸੂਬਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੇ ਹਰ ਇੱਕ ਉਮੀਦ ’ਤੇ ਖਰੀ ਉਤਰੇਗੀ।
'ਇਤਿਹਾਸਕ ਅਤੇ ਨਿਵੇਕਲੇ ਫ਼ੈਸਲੇ ਲਏ': ਸੀਐੱਮ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਕਈ ਵੱਡੇ ਫੈਸਲੇ ਲਏ ਗਏ ਹਨ। ਭ੍ਰਿਸ਼ਟਾਚਾਰੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ, ਕੀਤੀ ਜਾ ਵੀ ਰਹੀ ਹੈ। ਲੋਕਾਂ ਦੇ ਹਿੱਤ ਨੂੰ ਦੇਖਦੇ ਹੋਏ 100 ਦਿਨਾਂ ਅੰਦਰ ਉਨ੍ਹਾਂ ਦੀ ਸਰਕਾਰ ਵੱਲੋਂ ਬਹੁਤ ਵੱਡੇ, ਇਤਿਹਾਸਕ ਅਤੇ ਨਿਵੇਕਲੇ ਫ਼ੈਸਲੇ ਲਏ ਗਏ ਹਨ। ਪੰਜਾਬ 'ਚੋਂ ਭ੍ਰਿਸ਼ਟਾਚਾਰ, ਗੈਂਗਸਟਰਵਾਦ ਨੂੰ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ’ਚ ਇੱਕ ਵਿਧਾਇਕ ਇੱਕ ਪੈਨਸ਼ਨ ਵਾਲਾ ਫੈਸਲਾ ਲਾਗੂ ਕੀਤਾ ਗਿਆ।
-
ਪੰਜਾਬ ਵਿਧਾਨ ਸਭਾ ਦੀ ਕਾਰਵਾਈ... LIVE https://t.co/WRmk0qX8PP
— Bhagwant Mann (@BhagwantMann) June 25, 2022 " class="align-text-top noRightClick twitterSection" data="
">ਪੰਜਾਬ ਵਿਧਾਨ ਸਭਾ ਦੀ ਕਾਰਵਾਈ... LIVE https://t.co/WRmk0qX8PP
— Bhagwant Mann (@BhagwantMann) June 25, 2022ਪੰਜਾਬ ਵਿਧਾਨ ਸਭਾ ਦੀ ਕਾਰਵਾਈ... LIVE https://t.co/WRmk0qX8PP
— Bhagwant Mann (@BhagwantMann) June 25, 2022
'ਭ੍ਰਿਸ਼ਟਾਚਾਰ, ਗੈਂਗਸਟਰਵਾਦ ਨੂੰ ਖ਼ਤਮ ਕੀਤਾ ਜਾਵੇਗਾ': ਸੀਐੱਮ ਮਾਨ ਨੇ ਅੱਗੇ ਕਿਹਾ ਕਿ ਹੁਣ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਚਾਇਆ ਨਹੀਂ ਜਾ ਸਕੇਗਾ। ਨਾ ਹੀ ਖੋਖਲੇ ਵਾਅਦੇ ਕੀਤੇ ਜਾਣਗੇ। ਅਸੀਂ 'ਇੱਕ ਵਿਧਾਇਕ-ਇਕ ਪੈਨਸ਼ਨ' ਕਦਮ ਨਾਲ ਇੱਕ ਮਿਸਾਲ ਕਾਇਮ ਕੀਤੀ ਹੈ ਅਤੇ ਬਿੱਲ ਇਸ ਸੈਸ਼ਨ ਵਿੱਚ ਹੀ ਪੇਸ਼ ਕੀਤਾ ਜਾਵੇਗਾ। ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ 'ਆਪ' ਦੀ ਵਿਚਾਰਧਾਰਾ ਦਾ ਕੇਂਦਰ ਬਿੰਦੂ ਹੈ।
ਸੀਐੱਮ ਮਾਨ ਦਾ ਵੱਡਾ ਫੈਸਲਾ: ਸੀਐੱਮ ਮਾਨ ਨੇ ਵੱਡਾ ਫੈਸਲਾ ਲੈਂਦੇ ਹੋਏ ਕਿਹਾ ਕਿ ਪੰਜਾਬ ਚ ਨਸ਼ਾ ਉਡਾਉਣ ਵਾਲੇ ਓਟ ਸੈਂਟਰ 200 ਤੋਂ ਵਧਾ ਕੇ 500 ਕੀਤੇ ਜਾਣਗੇ। ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਮੁਹਾਲੀ ਹਵਾਈ ਅੱਡੇ ਤੋਂ ਇੰਗਲੈਂਡ ਤੋਂ ਕੈਨੇਡਾ ਲਈ ਉਡਾਣਾਂ ਸ਼ੁਰੂ ਹੋਣਗੀਆਂ। ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿਖ ਨੂੰ ਸੁਧਾਰਿਆ ਜਾਵੇਗਾ।
'19 ਸਰਕਾਰੀ ਆਈਟੀਆਈਜ਼ ਖੋਲ੍ਹੀਆਂ ਜਾਣਗੀਆਂ': ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ’ਚ 19 ਸਰਕਾਰੀ ਆਈਟੀਆਈਜ਼ ਖੋਲ੍ਹੀਆਂ ਜਾਣਗੀਆਂ ਤਾਂ ਜੋ ਪੰਜਾਬ ਦੇ ਨੌਜਵਾਨ ਬਾਹਰ ਨਾ ਜਾਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ 5400 ਨੌਜਵਾਨਂ ਨੂੰ ਸਵੈ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।
'7000 ਡੇਅਰੀ ਯੂਨਿਟ ਨੂੰ ਸਥਾਪਿਤ ਕੀਤਾ ਜਾਵੇਗਾ': ਪੰਜਾਬ ’ਚ ਵਿਕਾਸ ਕੰਮਾਂ ਨੂੰ ਲੈ ਕੇ ਕਿਹਾ ਕਿ ਗਿੱਦੜਬਾਹਾ ਚ ਕੈਟਲ ਪਲਾਂਟ ਬਣਾਇਆ ਜਾਵੇਗਾ। ਜਿਸ ’ਚ ਨੌਜਵਾਨਾਂ ਨੂੰ ਡਿਗਰੀਆਂ ਮੁਤਾਬਿਕ ਕੰਮ ਦਿੱਤਾ ਜਾਵੇਗਾ। ਨਾਲ ਹੀ 7000 ਡੇਅਰੀ ਯੂਨਿਟ ਨੂੰ ਸਥਾਪਿਤ ਕੀਤਾ ਜਾਵੇਗਾ।
'ਨਿੱਜੀ ਸਕੂਲਾਂ ਦੀ ਲੁੱਟ-ਖਸੁੱਟ ’ਤੇ ਲਾਈ ਜਾਵੇਗੀ ਰੋਕ': ਪੰਜਾਬ ਦੇ ਸਕੂਲਾਂ ਨੂੰ ਲੈ ਕੇ ਸੀਐੱਮ ਮਾਨ ਨੇ ਕਿਹਾ ਕਿ ਨਿੱਜੀ ਸਕੂਲਾਂ ਵੱਲੋਂ ਲਈਆਂ ਜਾ ਰਹੀਆਂ ਵੱਧ ਫੀਸਾਂ ਨੂੰ ਵੀ ਨਿਯਮਬੱਧ ਕੀਤਾ ਜਾਵੇਗਾ। ਪੰਜਾਬ ਦੇ ਅਧਿਆਪਕਾਂ ਨੂੰ ਦੇਸ਼ਾਂ ਵਿਦੇਸ਼ਾਂ ’ਚ ਸਿਖਲਾਈ ਦਿਵਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ 5994 ਈਟੀਟੀ ਅਤੇ 8393 ਪ੍ਰੀ-ਪ੍ਰਾਇਮਰੀ ਅਧਿਆਪਕਾਂ ਲਈ ਨੌਕਰੀਆਂ ਲਿਆਂਦੀਆਂ ਜਾਣਗੀਆਂ। ਸੀਐੱਮ ਮਾਨ ਨੇ ਕਿਹਾ ਕਿ ਅਧਿਆਪਕਾਂ ਕੋਲੋਂ ਸਿਰਫ ਟੀਚਿੰਗ ਦਾ ਕੰਮ ਲਿਆ ਜਾਵੇਗਾ।
ਇੱਕ ਕਰੋੜ ਦੀ ਆਰਥਿਕ ਮਦਦ ਦਾ ਐਲਾਨ: ਇਸ ਤੋਂ ਇਲਾਵਾ ਸੀਐੱਮ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਖੇਡਾਂ ਨੂੰ ਨੰਬਰ ਵਨ ਤੇ ਲਿਆਂਦਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਅਤੇ ਫੌਜ ਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਇੱਕ ਕਰੋੜ ਰੁਪਏ ਦੀ ਆਰਥਿਕ ਮਦਦ ਦੇਣ ਦਾ ਵੀ ਐਲਾਨ ਕੀਤਾ।
ਗੈਂਗਸਟਰਾਂ ਦੇ ਖਾਤਮੇ ਦੇ ਲਈ ਵਿਸ਼ੇਸ਼ ਏਜੀਟੀਐਫ ਟੀਮ ਦਾ ਗਠਨ: ਪੰਜਾਬ ’ਚ ਅਮਨ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਗੈਂਗਸਟਰਾਂ ਦੇ ਖਾਤਮੇ ਦੇ ਲਈ ਵਿਸ਼ੇਸ਼ ਏਜੀਟੀਐਫ ਟੀਮ ਦਾ ਗਠਨ ਕੀਤਾ ਗਿਆ। ਜੇਲ੍ਹਾਂ ਨੂੰ ਅਤਿ ਸੁਰੱਖਿਅਤ ਜੇਲ੍ਹਾਂ ਵੱਲੋਂ ਵਿਕਸਿਤ ਕੀਤਾ ਜਾਵੇਗਾ। ਆਈਟੀਆਈ ਨਾਲ ਜੁੜੇ 44 ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ। ਇਸ ਤੋਂ ਇਲਾਵਾ ਕਮਜ਼ੋਰ ਵਰਗ ਦੇ ਲਈ 25000 ਨਵੇਂ ਘਰ ਬਣਾਏ ਜਾਣਗੇ।
ਇਹ ਵੀ ਪੜੋ: ਬਜਟ ਸੈਸ਼ਨ ਦਾ ਦੂਜਾ ਦਿਨ: ਮਾਈਨਿੰਗ ਨੂੰ ਲੈ ਕੇ ਹੋਇਆ ਹੰਗਾਮਾ,ਕੈਪਟਨ 'ਤੇ ਵੀ ਉੱਠੇ ਸਵਾਲ