ਚੰਡੀਗੜ੍ਹ: ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਵੋਟਿੰਗ ਲਗਾਤਾਰ ਜਾਰੀ ਹੈ। ਲੋਕਾਂ ਵੱਲੋਂ ਆਪਣੀ ਵੋਟ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ। ਇਸ ਸਬੰਧੀ ਸੀਐੱਮ ਮਾਨ ਨੇ ਟਵੀਟ ਵੀ ਕੀਤਾ ਹੈ।
ਸੀਐੱਮ ਮਾਨ ਨੇ ਚੋਣ ਕਮਿਸ਼ਨ ਨੂੰ ਵੋਟਿੰਗ ਦਾ ਸਮਾਂ ਇੱਕ ਘੰਟਾ ਹੋਰ ਵਧਾਉਣ ਦੀ ਅਪੀਲ ਕੀਤੀ ਹੈ। ਇਸ ਲਈ ਉਨ੍ਹਾਂ ਨੇ ਝੋਨੇ ਦੇ ਸੀਜ਼ਨ ਦਾ ਹਵਾਲਾ ਦਿੱਤਾ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹਰ ਕਿਸੇ ਨੂੰ ਵੋਟ ਪਾਉਣ ਦਾ ਅਧਿਕਾਰ ਹੈ ਅਤੇ ਲੋਕ ਇਸ ਅਧਿਕਾਰ ਦਾ ਇਸਤੇਮਾਲ ਕਰ ਸਕਣ।
ਵੋਟਿੰਗ ਦਾ ਸਮਾਂ ਇੱਕ ਘੰਟਾ ਵਧਾਉਣ ਦੀ ਕੀਤੀ ਅਪੀਲ: ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਾਂ ਕਿ ਸਮਾਂ ਝੋਨੇ ਦੇ ਸੀਜਨ ਦਾ ਹੈ। ਬਹੁਤ ਲੋਕ ਦਿਹਾੜੀ ਜਾਂ ਹੋਰ ਕੰਮ ਤੇ ਗਏ ਹੋਏ ਨੇ। ਕਿਰਪਾ ਕਰਕੇ ਵੋਟਾਂ ਪਾਉਣ ਦਾ ਸਮਾਂ 6 ਵਜੇ ਤੋਂ ਵਧਾ ਕੇ 7 ਵਜੇ ਕਰ ਦਿੱਤਾ ਜਾਵੇ ਤਾਂ ਕਿ ਓਹ ਵੀ ਬਾਬਾ ਭੀਮ ਰਾਓ ਅੰਬੇਦਕਰ ਦੁਆਰਾ ਰਚਿਤ ਸਵਿੰਧਾਨ ਅਨੁਸਾਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ।
-
ਭਾਰਤ ਦੇ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਾਂ ਕਿ ਸਮਾਂ ਝੋਨੇ ਦੇ ਸੀਜਨ ਦਾ ਹੈ ..ਬਹੁਤ ਲੋਕ ਦਿਹਾੜੀ ਜਾਂ ਹੋਰ ਕੰਮ ਤੇ ਗਏ ਹੋਏ ਨੇ …ਕਿਰਪਾ ਕਰਕੇ ਵੋਟਾਂ ਪਾਉਣ ਦਾ ਸਮਾਂ 6 ਵਜੇ ਤੋਂ ਵਧਾ ਕੇ 7 ਵਜੇ ਕਰ ਦਿੱਤਾ ਜਾਵੇ ਤਾਂ ਕਿ ਓਹ ਵੀ ਬਾਬਾ ਭੀਮ ਰਾਓ ਅੰਬੇਦਕਰ ਦੁਆਰਾ ਰਚਿਤ ਸਵਿੰਧਾਨ ਅਨੁਸਾਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ…
— Bhagwant Mann (@BhagwantMann) June 23, 2022 " class="align-text-top noRightClick twitterSection" data="
">ਭਾਰਤ ਦੇ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਾਂ ਕਿ ਸਮਾਂ ਝੋਨੇ ਦੇ ਸੀਜਨ ਦਾ ਹੈ ..ਬਹੁਤ ਲੋਕ ਦਿਹਾੜੀ ਜਾਂ ਹੋਰ ਕੰਮ ਤੇ ਗਏ ਹੋਏ ਨੇ …ਕਿਰਪਾ ਕਰਕੇ ਵੋਟਾਂ ਪਾਉਣ ਦਾ ਸਮਾਂ 6 ਵਜੇ ਤੋਂ ਵਧਾ ਕੇ 7 ਵਜੇ ਕਰ ਦਿੱਤਾ ਜਾਵੇ ਤਾਂ ਕਿ ਓਹ ਵੀ ਬਾਬਾ ਭੀਮ ਰਾਓ ਅੰਬੇਦਕਰ ਦੁਆਰਾ ਰਚਿਤ ਸਵਿੰਧਾਨ ਅਨੁਸਾਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ…
— Bhagwant Mann (@BhagwantMann) June 23, 2022ਭਾਰਤ ਦੇ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਾਂ ਕਿ ਸਮਾਂ ਝੋਨੇ ਦੇ ਸੀਜਨ ਦਾ ਹੈ ..ਬਹੁਤ ਲੋਕ ਦਿਹਾੜੀ ਜਾਂ ਹੋਰ ਕੰਮ ਤੇ ਗਏ ਹੋਏ ਨੇ …ਕਿਰਪਾ ਕਰਕੇ ਵੋਟਾਂ ਪਾਉਣ ਦਾ ਸਮਾਂ 6 ਵਜੇ ਤੋਂ ਵਧਾ ਕੇ 7 ਵਜੇ ਕਰ ਦਿੱਤਾ ਜਾਵੇ ਤਾਂ ਕਿ ਓਹ ਵੀ ਬਾਬਾ ਭੀਮ ਰਾਓ ਅੰਬੇਦਕਰ ਦੁਆਰਾ ਰਚਿਤ ਸਵਿੰਧਾਨ ਅਨੁਸਾਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ…
— Bhagwant Mann (@BhagwantMann) June 23, 2022
'ਆਪ' ਮੰਤਰੀ ਅਤੇ ਵਿਧਾਇਕਾਂ ਨੇ ਭੁਗਤਾਈ ਵੋਟ: ਦੱਸ ਦਈਏ ਕਿ ਸਵੇਰ 8 ਵਜੇ ਤੋਂ ਵੋਟਿੰਗ ਸ਼ੁਰੂ ਹੋਈ ਪਈ ਹੈ। ਇਸ ਦੌਰਾਨ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਵੱਲੋਂ ਵੋਟ ਪਾਈ ਗਈ ਅਤੇ ਨਾਲ ਹੀ ਕਈ ਵਿਧਾਇਕਾਂ ਨੇ ਵੀ ਆਪਣੀ ਵੋਟ ਪਾਈ। ਇਸ ਦੌਰਾਨ ਉਨ੍ਹਾਂ ਨੇ ਸਾਰਿਆਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਜਿੱਤਣ ਦਾ ਦਾਅਵਾ ਕੀਤਾ। ਨਾਲ ਹੀ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੁਕਾਬਲਾ ਕਿਸੇ ਪਾਰਟੀ ਨਾਲ ਨਹੀਂ ਸਗੋਂ ਜਨਤਾ ਦੀਆਂ ਪਰੇਸ਼ਾਨੀਆਂ ਅਤੇ ਵਿਕਾਸ ਦੇ ਮੁੱਦਿਆਂ ਦੇ ਨਾਲ ਹੈ।
ਚੋਣ ਮੈਦਾਨ 'ਚ ਇਹ ਆਗੂ: ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈਕੇ ਕੁੱਲ 16 ਉਮੀਦਵਾਰ ਚੋਣ ਮੈਦਾਨ 'ਚ ਹਨ। ਇੰਨ੍ਹਾਂ 'ਚ ਪੰਜ ਉਮੀਦਵਾਰ ਅਜਿਹੇ ਹਨ, ਜਿਨ੍ਹਾਂ ਦੀ ਆਪਸੀ ਟੱਕਰ ਹੋਣ ਦੀ ਸੰਭਾਵਨਾ ਹੈ। ਇਸ 'ਚ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦਾ ਨਾਮ ਸ਼ਾਮਲ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਸਿਮਰਨਜੀਤ ਸਿੰਘ ਮਾਨ , ਕਾਂਗਰਸ ਤੋਂ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਕਮਲਦੀਪ ਕੌਰ ਰਾਜੋਆਣਾ ਅਤੇ ਭਾਜਪਾ ਤੋਂ ਕੇਵਲ ਸਿੰਘ ਢਿੱਲੋਂ ਚੋਣ ਮੈਦਾਨ 'ਚ ਹਨ।
ਇਹ ਵੀ ਪੜੋ: ਪਿਓ ਪੁੱਤ ਦੀ ਲੜਾਈ ’ਚ ਚੱਲੀ ਗੋਲੀ, ਪੋਤੇ ਦੀ ਮੌਤ