ETV Bharat / city

ਮੂਸੇਵਾਲਾ ਦੇ ਘਰ ਦੋ ਘੰਟੇ ਦੇਰੀ ਨਾਲ ਪਹੁੰਚੇ ਸੀਐੱਮ ਮਾਨ, ਇਹ ਸੀ ਕਾਰਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਿੰਡ ਮੂਸੇ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਨਾਲ ਹੀ ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਘਰ ’ਚ ਸੁਰੱਖਿਆ ਕੀਤੇ ਜਾਣ ਤੋਂ ਬਾਅਦ ਲੋਕਾਂ ਵੱਲੋਂ ਵਿਰੋਧ ਕੀਤਾ ਗਿਆ ਜਿਸ ਕਾਰਨ ਸੀਐੱਮ ਮਾਨ ਆਪਣੇ ਸਮੇਂ ਤੋਂ 2 ਘੰਟੇ ਦੀ ਦੇਰੀ ਦੇ ਨਾਲ ਪਹੁੰਚੇ।

ਮੂਸੇਵਾਲਾ ਦੇ ਘਰ ਦੇਰੀ ਨਾਲ ਪਹੁੰਚੇ ਸੀਐੱਮ ਮਾਨ

author img

By

Published : Jun 3, 2022, 1:59 PM IST

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਇੱਕ ਪਾਸੇ ਜਿੱਥੇ ਪਰਿਵਾਰ ਸਦਮੇ ’ਚ ਹੈ ਉੱਥੇ ਹੀ ਦੂਜੇ ਪਾਸੇ ਉਨ੍ਹਾਂ ਦੇ ਸਮਰਥਕਾਂ ’ਚ ਵੀ ਸੋਗ ਹੈ। ਉਨ੍ਹਾਂ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਕਈ ਮੰਤਰੀ, ਵਿਧਾਇਕ ਅਤੇ ਕਈ ਸਿਆਸੀ ਆਗੂ ਉਨ੍ਹਾਂ ਦੇ ਮਾਪਿਆਂ ਦੇ ਨਾਲ ਮੁਲਾਕਾਤ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਦੇ ਪਿੰਡ ਮੂਸੇ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਮੂਸੇਵਾਲਾ ਦੇ ਮਾਪਿਆਂ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਇਸ ਸਬੰਧੀ ਕਈ ਤਸਵੀਰਾਂ ਵੀ ਸਾਹਮਣੇ ਆਈਆਂ ਜਿਸ ਚ ਸੀਐੱਮ ਮੂਸੇਵਾਲਾ ਦੀ ਮਾਤਾ ਨੂੰ ਗਲ ਨਾਲ ਲਗਾਇਆ ਹੋਇਆ ਹੈ।

ਦੱਸ ਦਈਏ ਕਿ ਸੀਐੱਮ ਮਾਨ ਨੂੰ ਮੂਸੇਵਾਲਾ ਦੇ ਪਰਿਵਾਰ ਨਾਲ 8 ਵਜੇ ਮੁਲਾਕਾਤ ਕਰਨ ਦੇ ਲਈ ਪਹੁੰਚਣਾ ਸੀ ਪਰ ਉਹ ਤਕਰੀਬਨ 2 ਘੰਟੇ ਦੇਰੀ ਦੇ ਨਾਲ ਪਹੁੰਚੇ। ਜਿਸ ਦਾ ਮੁੱਖ ਕਾਰਨ ਮੂਸਾ ਪਿੰਡ ਚ ਹੋਇਆ ਵਿਰੋਧ ਸੀ। ਜੀ ਹਾਂ ਸੀਐੱਮ ਮਾਨ ਦੇ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਨੂੰ ਮੂਸਾ ਪਿੰਡ ਚ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਬਿਨਾਂ ਮਿਲੇ ਵਾਪਸ ਪਰਤੇ ਵਿਧਾਇਕ ਗੁਰਪ੍ਰੀਤ ਸਿੰਘ: ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਸਨ, ਜਿਹਨਾਂ ਦਾ ਲੋਕਾਂ ਨੇ ਵਿਰੋਧ ਕੀਤਾ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਵਿਧਾਇਕ ਨੇ ਲੋਕਾਂ ਨੂੰ ਹੱਥ ਜੋੜ ਕੇ ਮੁਆਫੀ ਵੀ ਮੰਗੀ, ਪਰ ਲੋਕਾਂ ਨੇ ਉਹਨਾਂ ਨੂੰ ਘਰ ਦੇ ਅੰਦਰ ਨਹੀਂ ਜਾਣ ਦਿੱਤਾ।

ਮੁੱਖ ਮੰਤਰੀ ਦਾ ਵੀ ਕਰਾਂਗੇ ਵਿਰੋਧ: ਇਸ ਮੌਕੇ ਲੋਕਾਂ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਦਾ ਵੀ ਵਿਰੋਧ ਕਰਾਂਗੇ, ਸਾਰੇ ਇਥੇ ਸਿਆਸਤ ਚਮਕਾਉਣ ਆ ਰਹੇ ਹਨ। ਉਹਨਾਂ ਨੇ ਕਿਹਾ ਕਿ ਪਹਿਲਾਂ ਵੀ ਇਥੇ ਸਿਆਸੀ ਲੋਕ ਆਏ ਅਸੀਂ ਸਭ ਦਾ ਸਤਿਕਾਰ ਕੀਤਾ, ਪਰ ਅੱਜ ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਸਾਰਾ ਪਿੰਡ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਤੇ ਸਾਡੇ ਰਿਸ਼ਤੇਦਾਰਾਂ ਨੂੰ ਵੀ ਮੋੜਿਆ ਜਾ ਰਿਹਾ ਹੈ, ਜਿਸ ਕਾਰਨ ਸਾਡੇ ਵਿੱਚ ਰੋਸ ਹੈ ਤੇ ਅਸੀਂ ਹੁਣ ਇਥੇ ਕਿਸੇ ਵੀ ਸਿਆਸੀ ਲੀਡਰ ਨੂੰ ਨਹੀਂ ਵੜਨ ਦੇਵਾਂਗੇ।

ਕੋਈ ਵਿਧਾਇਕ ਨਹੀਂ ਪਹੁੰਚਿਆ ਸਸਕਾਰ ’ਤੇ: ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਅੰਤਿਮ ਸਸਕਾਰ ਸਮੇਂ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਨਹੀਂ ਪਹੁੰਚਿਆ ਸੀ। ਜਿਸ ਨੂੰ ਲੈ ਕੇ ਵਿਰੋਧੀਆਂ ਵੱਲੋਂ ਵੀ ਲਗਾਤਾਰ ਆਮ ਆਦਮੀ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ। ਇਸ ਵਿਰੋਧ ਤੋਂ ਬਾਅਦ ਕਈ ਵਿਧਾਇਕ ਉਨ੍ਹਾਂ ਦੇ ਘਰ ਪਹੁੰਚੇ ਅਤੇ ਮੂਸੇਵਾਲਾ ਦੇ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ। ਬੀਤੇ ਦਿਨ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਵੱਲੋਂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।

ਸੰਗਰੂਰ ਚੋਣਾਂ ਨੂੰ ਲੈਕੇ ਚਿੰਤਾ: ਜ਼ਿਕਰ-ਏ-ਖਾਸ ਹੈ ਕਿ ਸੰਗਰੂਰ ਦੀ ਜ਼ਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਚਿੰਤਾ ਚ ਹੈ। ਕਿਉਂਕਿ ਲੰਘੀਆਂ ਵਿਧਾਨਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਨੂੰ ਨੌਜਵਾਨਾਂ ਦਾ ਹੀ ਸਾਥ ਮਿਲਿਆ ਸੀ ਪਰ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਮਾਨ ਸਰਕਾਰ ਨੂੰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਸ ਤਰ੍ਹਾਂ ਵਾਪਸੀ ਘਟਨਾ: ਮਸ਼ਹੂਰ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਲੱਗਣ ਤੋਂ ਬਾਅਦ ਇਸ ਨੂੰ ਗੰਭੀਰ ਜ਼ਖਮੀ ਹਾਲਾਤ ਵਿੱਚ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਦੌਰਾਨ ਹਮਲਾਵਰਾਂ ਨੇ ਲਗਭਗ 30 ਤੋਂ 35 ਰੋਂਦ ਫਾਇਰ ਕੀਤੇ, ਜਿਸ ਵਿਚ ਸਿੱਧੂ ਦੇ ਲਗਭਗ 7 ਗੋਲ਼ੀਆਂ ਲੱਗੀਆਂ ਸਨ।

ਇਹ ਵੀ ਪੜੋ: ਮੂਸੇਵਾਲਾ ਕਤਲ ਕਾਂਡ ਮਾਮਲੇ: ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ 2 ਲੋਕ ਹਰਿਆਣਾ 'ਚ ਗ੍ਰਿਫਤਾਰ- ਸੂਤਰ

ETV Bharat Logo

Copyright © 2024 Ushodaya Enterprises Pvt. Ltd., All Rights Reserved.