ETV Bharat / city

ਸੀਐੱਮ ਮਾਨ ਦਾ ਵੱਡਾ ਫੈਸਲਾ, ਘਰ-ਘਰ ਪਹੁੰਚੇਗਾ ਰਾਸ਼ਨ

ਪੰਜਾਬ ਦੇ ਲੋਕਾਂ ਦੇ ਹਿੱਤ ਦੇ ਲਈ ਮਾਨ ਸਰਕਾਰ ਵੱਲੋਂ ਰਾਸ਼ਨ ਦੀ ਡੋਰ ਸਟੈਪ ਡਿਲਵਰੀ ਸ਼ੁਰੂ (CM Bhagwant Mann big announcement on door step delivery of rations) ਕੀਤੀ ਜਾਵੇਗੀ। ਇਸ ਲਈ ਲੋਕਾਂ ਨੂੰ ਲੰਬੀਆਂ ਲੰਬੀਆਂ ਕਤਾਰਾਂ ਚ ਖੜ੍ਹਣ ਦੀ ਲੋੜ ਨਹੀਂ ਹੋਵੇਗੀ।

ਸੀਐੱਮ ਮਾਨ ਦਾ ਵੱਡਾ ਫੈਸਲਾ
ਸੀਐੱਮ ਮਾਨ ਦਾ ਵੱਡਾ ਫੈਸਲਾ
author img

By

Published : Mar 28, 2022, 11:22 AM IST

Updated : Mar 28, 2022, 3:49 PM IST

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰਾਸ਼ਨ ਸਬੰਧੀ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਨਾਲ ਲੋਕਾਂ ਨੂੰ ਫਾਇਦਾ ਹੋਵੇਗਾ। ਦਿੱਲੀ ਮਾਡਲ ਦੀ ਤਰਜ਼ ਤੇ ਪੰਜਾਬ ਚ ਇੱਕ ਹੋਰ ਸਕੀਮ ਦਾ ਐਲਾਨ ਕੀਤਾ ਗਿਆ ਹੈ।

ਰਾਸ਼ਨ ਦੀ ਡੋਰ ਸਟੈਪ ਡਿਲਵਰੀ: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਚ ਰਾਸ਼ਨ ਦੀ ਡੋਰ ਸਟੈਪ ਡਿਲਵਰੀ ਸ਼ੁਰੂ ਹੋਵੇਗੀ। ਘਰ-ਘਰ ਚ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ। ਸੀਐੱਮ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਕੁਝ ਹੀ ਦਿਨਾਂ ’ਚ ਡੋਰ ਸਟੈਪ ਡਿਲਵਰੀ ਹੋਵੇਗੀ। ਸਾਰਿਆਂ ਨੂੰ ਸਾਫ ਸੁਥਰਾ ਰਾਸ਼ਨ ਮਿਲੇਗਾ। ਇਸ ਤੋਂ ਇਲਾਵਾ ਡਿਪੂ ਤੋਂ ਵੀ ਰਾਸ਼ਨ ਲੈਣ ਦੀ ਸੁਵਿਧਾ ਹੋਵੇਗੀ।

ਸਾਥ ਸੁਥਰਾ ਮਿਲੇਗਾ ਰਾਸ਼ਨ: ਲੋਕਾਂ ਦੇ ਡੋਰ ਸਟੈਪ ਰਾਸ਼ਨ ਦੀ ਡਿਲਵਰੀ ਕੀਤੀ ਜਾਵੇਗੀ। ਇਨ੍ਹਾਂ ਹੀ ਨਹੀਂ ਸਾਫ ਬੋਰੀਆਂ ’ਚ ਰਾਸ਼ਨ ਦਿੱਤਾ ਜਾਵੇਗਾ। ਇਸ ਲਈ ਕਿਸੇ ਵੀ ਗਰੀਬ ਨੂੰ ਆਪਣੀ ਦਿਹਾੜੀ ਨਹੀ ਤੋੜਨੀ ਪਵੇਗੀ। ਉਨ੍ਹਾਂ ਦੇ ਘਰ ’ਚ ਰਾਸ਼ਨ ਪਹੁੰਚਾਇਆ ਜਾਵੇਗਾ। ਜੋ ਕਿ ਉਨ੍ਹਾਂ ਦੇ ਖਾਣਯੋਗ ਹੋਵੇਗਾ।

ਸੀਐੱਮ ਮਾਨ ਦਾ ਵੱਡਾ ਫੈਸਲਾ
ਸੀਐੱਮ ਮਾਨ ਦਾ ਵੱਡਾ ਫੈਸਲਾ

ਦਿੱਲੀ ’ਚ ਕਿਸ ਤਰ੍ਹਾਂ ਵੰਡਿਆ ਜਾਂਦਾ ਹੈ ਰਾਸ਼ਨ: ਦੱਸ ਦਈਏ ਕਿ ਸੀਐੱਮ ਮਾਨ ਵੱਲੋਂ ਦਿੱਲੀ ਮਾਡਲ ’ਤੇ ਤਹਿਤ ਇਹ ਐਲਾਨ ਕੀਤਾ ਗਿਆ ਹੈ। ਉੱਥੇ ਹੀ ਜੇਕਰ ਗੱਲ ਕੀਤੀ ਜਾਵੇ ਦਿੱਲੀ ਦੀ ਤਾਂ ਉੱਥੇ ਆਮ ਆਦਮੀ ਪਾਰਟੀ ਵੱਲੋਂ ਰਾਸ਼ਨ ਦੇ ਤੌਰ ਤੇ ਲੋਕਾਂ ਨੂੰ ਕਣਕ, ਚਾਵਲ, ਚੀਨੀ ਆਦਿ ਵਸਤੂਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜਦਕਿ ਪੰਜਾਬ ਵਿੱਚ ਅਜਿਹਾ ਨਹੀਂ ਹੈ। ਪੰਜਾਬ ’ਚ ਪਹਿਲਾਂ ਹੀ ਦੋ ਰੁਪਏ ਕਿੱਲੋ ਲੋਕਾਂ ਨੂੰ ਦਿੱਤੀ ਜਾ ਰਹੀ ਹੈ।

ਖਤਮ ਹੋਣ ਦੀ ਕਾਗਾਰ ’ਤੇ ਡਿੱਪੂ ਹੋਲਡਰ: ਦੂਜੇ ਪਾਸੇ ਇਹ ਗੱਲ ਵੀ ਸਾਫ਼ ਹੈ ਕਿ ਪੰਜਾਬ ਵਿੱਚ ਚਾਲੀ ਲੱਖ ਕਾਰਡ ਹੋਲਡਰਾਂ ਨੂੰ ਕਣਕ ਸਪਲਾਈ ਕਰਨ ਵਾਲੇ 18,344 ਡਿੱਪੂ ਨਹੀਂ ਚਾਹੁੰਦੇ ਕਿ ਪੰਜਾਬ ਵਿੱਚ ਸਰਕਾਰ ਲੋਕਾਂ ਨੂੰ ਘਰ ਘਰ ਜਾ ਕੇ ਰਾਸ਼ਨ ਮੁਹੱਈਆ ਕਰਾਏ ਕਿਉਂਕਿ ਇਸ ਤਰ੍ਹਾਂ ਹੋਣ ਨਾਲ ਇਨ੍ਹਾਂ ਡਿਪੂਆਂ ਦੇ ਮਾਲਕਾਂ ਨੂੰ ਸਿੱਧੇ ਤੌਰ ’ਤੇ ਇਹ ਨੁਕਸਾਨ ਹੋਵੇਗਾ ਕਿ ਜੋ ਕਮਿਸ਼ਨ ਉਨ੍ਹਾਂ ਨੂੰ ਇਸ ਕੰਮ ਦੇ ਬਦਲੇ ਮਿਲਦਾ ਉਹ ਬੰਦ ਹੋ ਜਾਵੇਗਾ। ਡਿੱਪੂ ਹੋਲਡਰਾਂ ਦਾ ਇਹ ਵੀ ਕਹਿਣਾ ਹੈ ਕਿ ਪਿਛਲੇ ਕਰੀਬ ਡੇਢ ਸਾਲ ਤੋਂ ਸਰਕਾਰ ਦੀ ਭੇਜੀ ਹੋਈ ਕਣਕ ਲੋਕਾਂ ਤੱਕ ਪਹੁੰਚਾ ਰਹੇ ਪਰ ਇਸ ਦੇ ਬਦਲੇ ਉਨ੍ਹਾਂ ਨੂੰ ਬਣਦਾ ਕਮਿਸ਼ਨ ਨਹੀਂ ਮਿਲ ਰਿਹਾ।

ਕੇਂਦਰ ਸਰਕਾਰ ਉੱਤੇ ਵਰ੍ਹੇ ਕੇਜਰੀਵਾਲ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਪੰਜਾਬ ਸਰਕਾਰ ਦੇ ਡੋਰ ਸਟੈਪ ਡਿਲੀਵਰੀ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਘਰ-ਘਰ ਰਾਸ਼ਨ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ਨਾਲ ਹੀ ਕਿਹਾ ਕਿ ਦਿੱਲੀ 'ਚ ਅਸੀਂ ਕਰਨਾ ਚਾਹੁੰਦੇ ਸੀ ਪਰ ਕੇਂਦਰ ਸਰਕਾਰ ਨੇ ਸਾਨੂੰ ਰੋਕਣ ਨਹੀਂ ਦਿੱਤਾ। ਪਰ ਹੁਣ ਪੰਜਾਬ ਵਿੱਚ ਇਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਪੰਜਾਬ ਦੇ CM ਭਗਵੰਤ ਮਾਨ ਨੇ ਪੰਜਾਬ ਦੇ ਗਰੀਬਾਂ ਲਈ ਬਹੁਤ ਹੀ ਸ਼ਾਨਦਾਰ ਐਲਾਨ ਕੀਤਾ ਹੈ, ਮੈਂ ਸਮਝਦਾ ਹਾਂ ਕਿ ਇਸ ਤਰ੍ਹਾਂ ਦਾ ਕੰਮ ਪੂਰੇ ਦੇਸ਼ ਵਿੱਚ ਹੋਣਾ ਚਾਹੀਦਾ ਹੈ।

ਸੀਐੱਮ ਮਾਨ ਦਾ ਵੱਡਾ ਫੈਸਲਾ

ਮਾਨ ਦੇ ਐਲਾਨ 'ਤੇ ਕੇਜਰੀਵਾਲ ਨੇ ਕੀਤੀ ਸਲਾਘਾ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਪੰਜਾਬ ਸਰਕਾਰ ਦੇ ਡੋਰ ਸਟੈਪ ਡਿਲੀਵਰੀ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਘਰ-ਘਰ ਰਾਸ਼ਨ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ਨਾਲ ਹੀ ਕਿਹਾ ਕਿ ਦਿੱਲੀ 'ਚ ਅਸੀਂ ਕਰਨਾ ਚਾਹੁੰਦੇ ਸੀ ਪਰ ਕੇਂਦਰ ਸਰਕਾਰ ਨੇ ਸਾਨੂੰ ਰੋਕਣ ਨਹੀਂ ਦਿੱਤਾ। ਪਰ ਹੁਣ ਪੰਜਾਬ ਵਿੱਚ ਇਸ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਪੰਜਾਬ ਦੇ CM ਭਗਵੰਤ ਮਾਨ ਨੇ ਪੰਜਾਬ ਦੇ ਗਰੀਬਾਂ ਲਈ ਬਹੁਤ ਹੀ ਸ਼ਾਨਦਾਰ ਐਲਾਨ ਕੀਤਾ ਹੈ, ਮੈਂ ਸਮਝਦਾ ਹਾਂ ਕਿ ਇਸ ਤਰ੍ਹਾਂ ਦਾ ਕੰਮ ਪੂਰੇ ਦੇਸ਼ ਵਿੱਚ ਹੋਣਾ ਚਾਹੀਦਾ ਹੈ।

ਪੰਜਾਬ ਦੇ ਗਰੀਬਾਂ ਨੂੰ ਹੋਵੇਗਾ ਇਸ ਦਾ ਕਾਫੀ ਫਾਇਦਾ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਹੋ ਗਏ ਹਨ, ਪਰ ਲੋਕਾਂ ਨੂੰ ਆਪਣੇ ਘਰਾਂ ਲਈ ਰਾਸ਼ਨ ਲੈਣ ਲਈ ਲੰਬੀਆਂ ਲਾਈਨਾਂ ਵਿੱਚ ਖੜ੍ਹਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੀਜ਼ਾ ਇੱਕ ਫੋਨ ਕਰਨ 'ਤੇ ਆ ਜਾਂਦਾ ਹੈ ਪਰ ਫਿਰ ਵੀ ਲੋਕਾਂ ਨੂੰ ਰਾਸ਼ਨ ਲਈ ਲੰਬੀਆਂ ਲਾਈਨਾਂ ਲਾਉਣੀਆਂ ਪੈਂਦੀਆਂ ਹਨ। ਘਰ-ਘਰ ਰਾਸ਼ਨ ਸਕੀਮ ਤਹਿਤ ਜੋ ਵੀ ਕਣਕ, ਚਾਵਲ ਅਤੇ ਦਾਲ ਹੈ, ਉਸ ਨੂੰ ਚੰਗੀ ਤਰ੍ਹਾਂ ਪੈਕ ਕਰਕੇ ਸਰਕਾਰ ਵੱਲੋਂ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਨਾਲ ਪੰਜਾਬ ਦੇ ਗਰੀਬਾਂ ਨੂੰ ਇਸ ਦਾ ਕਾਫੀ ਫਾਇਦਾ ਹੋਵੇਗਾ।

ਅਸੀਂ ਦਿੱਲੀ ਵਿੱਚ ਲਾਗੂ ਕਰਨ ਲਈ ਬਹੁਤ ਸੰਘਰਸ਼ ਕਰ ਰਹੇ ਹਾਂ, ਸਭ ਕੁਝ ਕੀਤਾ ਗਿਆ ਸੀ, ਅਸੀਂ ਸਾਰੇ ਕੰਮ ਕੀਤੇ ਸਨ, ਕੇਂਦਰ ਦੀ ਭਾਜਪਾ ਸਰਕਾਰ ਨੇ ਇਸ ਨੂੰ ਰੋਕ ਦਿੱਤਾ, ਅਜਿਹਾ ਕਰਨ ਨਹੀਂ ਦਿੱਤਾ, ਇਹ ਸਹੀ ਨਹੀਂ ਹੈ।

ਅੰਗਰੇਜ਼ੀ ਵਿੱਚ ਇੱਕ ਕਹਾਵਤ ਹੈ ਕਿ ਜਿਸ ਵਿਚਾਰ ਦਾ ਸਮਾਂ ਆ ਗਿਆ ਹੋਵੇ, ਉਸ ਨੂੰ ਕੋਈ ਨਹੀਂ ਰੋਕ ਸਕਦਾ। ਇਸ ਦੇ ਪਿੱਛੇ ਕੁਦਰਤ ਦਾ ਹੱਥ ਹੈ, ਇਸ ਦਾ ਸਮਾਂ ਆ ਗਿਆ ਹੈ। ਇਸ ਨੂੰ ਦਿੱਲੀ ਵਿੱਚ ਲਾਗੂ ਨਹੀਂ ਕਰਨ ਦਿੱਤਾ ਗਿਆ, ਪਰ ਪੰਜਾਬ ਵਿੱਚ ਲਾਗੂ ਕਰਨ ਕਰਨ ਤੋਂ ਸ਼ਰੂਆਤ ਹੋ ਚੁੱਕੀ ਹੈ।

ਇਹ ਵੀ ਪੜੋ: ਚੰਡੀਗੜ੍ਹ ’ਚ ਕੇਂਦਰੀ ਸਰਵਿਸਿਜ਼ ਨਿਯਮ ਲਾਗੂ ਕਰਨ ਦੇ ਫ਼ੈਸਲੇ ਦਾ ਖਹਿਰਾ ਵਲੋਂ ਵਿਰੋਧ

Last Updated : Mar 28, 2022, 3:49 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.