ETV Bharat / city

ਮਾਨ ਕੈਬਨਿਟ ’ਚ ਵਿਭਾਗਾਂ ਦੀ ਵੰਡ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਮਹਿਕਮਾ - 5 ਨਵੇਂ ਮੰਤਰੀਆਂ ਨੂੰ ਮਿਲੇ ਵਿਭਾਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਨਵੇਂ ਅਤੇ ਪੁਰਾਣੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਕੈਬਨਿਟ ’ਚ ਸ਼ਾਮਲ ਹੋਏ 5 ਨਵੇਂ ਮੰਤਰੀਆਂ ਨੂੰ ਉਨ੍ਹਾਂ ਦੇ ਵਿਭਾਗ ਦੇ ਦਿੱਤੇ ਗਏ ਹਨ।

ਸੀਐੱਮ ਮਾਨ ਨੇ ਵੰਡੇ ਵਿਭਾਗ
ਸੀਐੱਮ ਮਾਨ ਨੇ ਵੰਡੇ ਵਿਭਾਗ
author img

By

Published : Jul 5, 2022, 1:25 PM IST

Updated : Jul 5, 2022, 2:56 PM IST

ਚੰਡੀਗੜ੍ਹ: ਬੀਤੇ ਦਿਨ ਪੰਜਾਬ ਕੈਬਨਿਟ ’ਚ 5 ਨਵੇਂ ਮੰਤਰੀਆਂ ਵੱਲੋਂ ਸਹੁੰ ਚੁੱਕੀ ਗਈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਭਾਗ ਵੰਡੇ ਗਏ ਹਨ। ਇਸ ਸਬੰਧੀ ਸੀਐੱਮ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ।

  • ਮੰਤਰੀ ਮੰਡਲ ਵਿਸਥਾਰ ਤੋਂ ਬਾਅਦ ਨਵੇਂ ਅਤੇ ਪੁਰਾਣੇ ਸਾਥੀਆਂ ਨੂੰ ਵਿਭਾਗਾਂ ਦੀ ਵੰਡ ਦੀ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ…

    ਮੈਨੂੰ ਪੂਰਨ ਆਸ ਹੈ ਕੀ ਇਹ ਟੀਮ ਪੂਰੀ ਇਮਾਨਦਾਰੀ ਦੇ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰੇਗੀ ਅਤੇ ਰੰਗਲਾ ਪੰਜਾਬ ਬਨਾਉਣ ‘ਚ ਅਹਿਮ ਭੂਮਿਕਾ ਨਿਭਾਏਗੀ…
    ਸਾਰਿਆਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ pic.twitter.com/Wa6Q2R4mEN

    — Bhagwant Mann (@BhagwantMann) July 5, 2022 " class="align-text-top noRightClick twitterSection" data=" ">

ਸੀਐੱਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੰਤਰੀ ਮੰਡਲ ਵਿਸਥਾਰ ਤੋਂ ਬਾਅਦ ਨਵੇਂ ਅਤੇ ਪੁਰਾਣੇ ਸਾਥੀਆਂ ਨੂੰ ਵਿਭਾਗਾਂ ਦੀ ਵੰਡ ਦੀ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ। ਮੈਨੂੰ ਪੂਰਨ ਆਸ ਹੈ ਕੀ ਇਹ ਟੀਮ ਪੂਰੀ ਇਮਾਨਦਾਰੀ ਦੇ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰੇਗੀ ਅਤੇ ਰੰਗਲਾ ਪੰਜਾਬ ਬਨਾਉਣ ‘ਚ ਅਹਿਮ ਭੂਮਿਕਾ ਨਿਭਾਏਗੀ। ਸਾਰਿਆਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੇਂ ਅਤੇ ਪੁਰਾਣੇ ਮੰਤਰੀਆਂ ਨੂੰ ਵਿਭਾਗਾ ਦੀ ਵੰਡ ਕੀਤੀ ਗਈ ਹੈ। ਜੋ ਹੇਠ ਲਿਖੇ ਮੁਤਾਬਿਕ ਹਨ...

  1. ਕੈਬਨਿਟ ਮੰਤਰੀ ਅਮਨ ਅਰੋੜਾ: ਸੂਚਨਾ ਅਤੇ ਲੋਕ ਸੰਪਰਕ, ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ, ਹਾਊਸਿੰਗ ਅਤੇ ਸ਼ਹਿਰੀ ਵਿਕਾਸ।
  2. ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ: ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਭੂਮੀ ਅਤੇ ਪਾਣੀ ਦੀ ਸੰਭਾਲ, ਪ੍ਰਸ਼ਾਸਨਿਕ ਸੁਧਾਰ।
  3. ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ: ਸੁਤੰਤਰਤਾ ਸੈਨਾਨੀ, ਰੱਖਿਆ ਸੇਵਾ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ।
  4. ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ: ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ, ਚੋਣ।
  5. ਕੈਬਨਿਟ ਮੰਤਰੀ ਅਨਮੋਲ ਗਗਨ ਮਾਨ: ਸੈਰ-ਸਪਾਟਾ ਅਤੇ ਸੱਭਿਆਚਾਰ ਮਾਮਲੇ, ਨਿਵੇਸ਼ ਅਤੇ ਤਰੱਕੀ, ਕਿਰਤ ਅਤੇ ਸ਼ਿਕਾਇਤਾਂ ਦਾ ਨਿਵਾਰਨ।

ਮੀਤ ਹੇਅਰ ਤੋਂ ਵਾਪਲ ਲਿਆ ਸਕੂਲ ਐਜੁਕੇਸ਼ਨ: ਇਸ ਵਿਭਾਗ ਵੰਡ ਦੇ ਦੌਰਾਨ ਸਭ ਤੋਂ ਅਹਿਮ ਗੱਲ ਇਹ ਹੈ ਕਿ ਗੁਰਮੀਤ ਮੀਤ ਹੇਅਰ ਕੋਲੋਂ ਸਕੂਲ ਐਜੁਕੇਸ਼ਨ ਦਾ ਵਿਭਾਗ ਲੈ ਲਿਆ ਗਿਆ ਹੈ। ਇਸ ਵਿਭਾਗ ਨੂੰ ਹੁਣ ਜੇਲ੍ਹ ਅਤੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਨੂੰ ਸੌਂਪ ਦਿੱਤਾ ਗਿਆ ਹੈ। ਦੱਸ ਦਈਏ ਕਿ ਸਿੱਖਿਆ ਵਿਭਾਗ ਆਮ ਆਦਮੀ ਪਾਰਟੀ ਦਾ ਅਹਿਮ ਵਿਭਾਗ ਹੈ। ਬਜਟ ਦੌਰਾਨ ਵੀ ਇਸ ਸਬੰਧੀ ਕਈ ਐਲਾਨ ਕੀਤੇ ਗਏ ਸੀ।

ਅਜੇ ਵੀ ਸਿਹਤ ਵਿਭਾਗ ਸੀਐੱਮ ਮਾਨ ਕੋਲ: ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੋਲ ਇਸ ਸਮੇਂ 28 ਵਿਭਾਗ ਹਨ। ਵਿਭਾਗਾਂ ਦੀ ਵੰਡ ਦੌਰਾਨ ਅਜੇ ਵੀ ਸਿਹਤ ਵਿਭਾਗ ਸੀਐੱਮ ਮਾਨ ਕੋਲ ਹੀ ਹੈ। ਇਸਦੇ ਨਾਲ ਹੀ ਗ੍ਰਹਿ ਵਿਭਾਗ ਅਤੇ ਲੋਕਲ ਗਰਵਨਮੇਂਟ ਵਿਭਾਗ ਵੀ ਸੀਐੱਮ ਮਾਨ ਦੇ ਕੋਲ ਹੀ ਹੈ।

ਇਹ ਵੀ ਪੜੋ: ਪੰਜਾਬ ਦੇ ਨਵੇਂ ਕਾਰਜਕਾਰੀ ਡੀਜੀਪੀ ਗੌਰਵ ਯਾਦਵ ਨੇ ਸਾਂਭਿਆ ਅਹੁਦਾ

Last Updated : Jul 5, 2022, 2:56 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.