ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ੇ ’ਤੇ ਨਕੇਲ ਕੱਸਣ ਲਈ ਡੀਸੀ ਅਤੇ ਐਸਐਸਪੀ ਦੇ ਨਾਲ ਮੀਟਿੰਗ ਸੱਦੀ ਗਈ। ਜਿਸ ’ਚ ਸੀਐੱਮ ਮਾਨ ਨੇ ਨਸ਼ੇ ’ਤੇ ਨਕੇਲ ਕੱਸਣ ਦੇ ਲਈ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ। ਇਸ ਸਬੰਧੀ ਸੀਐੱਮ ਮਾਨ ਵੱਲੋਂ ਟਵੀਟ ਵੀ ਕੀਤਾ ਗਿਆ।
ਸੀਐੱਮ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਡੀਸੀ ਅਤੇ ਐਸਐਸਪੀ ਦੇ ਨਾਲ ਮੀਟੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਐਸਐਸਪੀ ਨੂੰ ਨਿਰਦੇਸ਼ ਦਿੱਤੇ ਹਨ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਾ ਜਾਵੇ।
-
ਅੱਜ DCs ਤੇ SSPs ਦੀ ਮੀਟਿੰਗ ਸੱਦੀ। SSPs ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ
— Bhagwant Mann (@BhagwantMann) May 12, 2022 " class="align-text-top noRightClick twitterSection" data="
ਨਸ਼ੇ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ...ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ
ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ 'ਤੇ ਯੋਜਨਾ ਬਣਾ ਰਹੇ ਹਾਂ pic.twitter.com/5zPHRLnndx
">ਅੱਜ DCs ਤੇ SSPs ਦੀ ਮੀਟਿੰਗ ਸੱਦੀ। SSPs ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ
— Bhagwant Mann (@BhagwantMann) May 12, 2022
ਨਸ਼ੇ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ...ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ
ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ 'ਤੇ ਯੋਜਨਾ ਬਣਾ ਰਹੇ ਹਾਂ pic.twitter.com/5zPHRLnndxਅੱਜ DCs ਤੇ SSPs ਦੀ ਮੀਟਿੰਗ ਸੱਦੀ। SSPs ਨੂੰ ਨਿਰਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਾ ਜਾਵੇ
— Bhagwant Mann (@BhagwantMann) May 12, 2022
ਨਸ਼ੇ ਖ਼ਿਲਾਫ਼ ਅਸੀਂ ਵੱਡੀ ਜੰਗ ਛੇੜ ਰਹੇ ਹਾਂ...ਨਸ਼ੇ ਦੇ ਵਪਾਰ 'ਤੇ ਫ਼ੁੱਲ ਸਟਾਪ ਲੱਗਣ ਤੱਕ ਰੁਕਾਂਗੇ ਨਹੀਂ
ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ 'ਤੇ ਯੋਜਨਾ ਬਣਾ ਰਹੇ ਹਾਂ pic.twitter.com/5zPHRLnndx
ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਖਿਲਾਫ ਉਨ੍ਹਾਂ ਵੱਲੋਂ ਵੱਡੀ ਜੰਗ ਛੇੜੀ ਜਾ ਰਹੀ ਹੈ। ਨਸ਼ੇ ਦੇ ਵਪਾਰ ’ਤੇ ਫੁੱਲ ਸਟਾਪ ਲੱਗਣ ਤੱਕ ਉਹ ਨਹੀਂ ਰੁਕਣਗੇ। ਇਸ ਤੋਂ ਇਲਾਵਾ ਸੀਐੱਮ ਮਾਨ ਨੇ ਇਹ ਵੀ ਕਿਹਾ ਕਿ ਨਸ਼ੇ ਦੇ ਸ਼ਿਕਾਰ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ ’ਤੇ ਯੋਜਨਾ ਬਣਾਈ ਜਾ ਰਹੀ ਹੈ।
ਇਸ ਤੋਂ ਪਹਿਲਾਂ ਵੀ ਕੀਤੀ ਗਈ ਸੀ ਮੀਟਿੰਗ: ਕਾਬਿਲੇਗੌਰ ਹੈ ਕਿ ਸੀਐੱਮ ਮਾਨ ਵੱਲੋਂ ਸੀਨੀਅਰ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ ਸੀ ਜਿਸ ’ਚ ਸੀਐੱਮ ਮਾਨ ਵੱਲੋਂ ਸੀਨੀਅਰ ਅਧਿਕਾਰੀਆਂ ਨੂੰ ਨਸ਼ੇ ਦੇ ਖਾਤਮੇ ਦੇ ਲਈ ਸੀਨੀਅਰ ਅਧਿਕਾਰੀਆਂ ਨੂੰ ਦੋਸ਼ੀ ਖਿਲਾਫ ਸਖਤ ਐਕਸ਼ਨ ਲੈਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ। ਨਾਲ ਹੀ ਉਨ੍ਹਾਂ ਨੇ ਕਿਹਾ ਸੀ ਕਿ ਸਾਡੇ ਨੌਜਵਾਨ ਪੀੜਤ ਹਨ ਦੋਸ਼ੀ ਨਹੀਂ।
ਸੀਐੱਮ ਮਾਨ ਨੇ ਕਿਹਾ ਸੀ ਕਿ ਪਹਿਲਾਂ ਵੇਚਣ ਵਾਲਿਆਂ ਨੂੰ ਫੜ ਕੇ ਨਸ਼ੇ ਦੀ ਚੇਨ ਤੋੜੀ ਜਾਵੇਗੀ ਫਿਰ ਨੌਜਵਾਨਾਂ ਦਾ ਮੁੜ ਵਸੇਬਾ ਕਰਾਇਆ ਜਾਵੇਗਾ। ਨਾਲ ਹੀ ਉਨ੍ਹਾਂ ਨੇ ਲਿਖਿਆ ਸਾਡਾ ਖੁਆਬ ਨਸ਼ਾ ਮੁਕਤ ਪੰਜਾਬ।
ਇਹ ਵੀ ਪੜੋ: ਮੁੜ ਸਰਹੱਦ ’ਤੇ ਦਿਖਿਆ ਡਰੋਨ, ਬੀਐੱਸਐਫ ਦੇ ਜਵਾਨਾਂ ਨੇ ਕੀਤੀ ਫਾਇਰਿੰਗ