ETV Bharat / city

ਹੁਣ ਪੰਜਾਬ ਵਿੱਚ ਵਿਧਾਇਕਾਂ ਨੂੰ ਮਿਲੇਗੀ ਇੱਕ ਪੈਨਸ਼ਨ

ਪੰਜਾਬ ਦੇ ਰਾਜਪਾਲ ਵੱਲੋਂ ਇੱਕ ਵਿਧਾਇਕ ਇੱਕ ਪੈਨਸ਼ਨ ਵਾਲੇ ਗਜ਼ਟ ਨੂੰ ਮਨਜ਼ੂਰੀ ਦੇ ਦਿੱਤੀ ਹੈ. ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ.ਸੀਐੱਮ ਮਾਨ ਦਾ ਕਹਿਣਾ ਹੈ ਕਿ ਇਸ ਨਾਲ

ਵਿਧਾਇਕਾਂ ਨੂੰ ਮਿਲੇਗੀ ਇੱਕ ਪੈਨਸ਼ਨ
ਵਿਧਾਇਕਾਂ ਨੂੰ ਮਿਲੇਗੀ ਇੱਕ ਪੈਨਸ਼ਨ
author img

By

Published : Aug 13, 2022, 3:38 PM IST

Updated : Aug 13, 2022, 5:58 PM IST

ਚੰਡੀਗੜ੍ਹ: ਪੰਜਾਬ ’ਚ ਸੱਤਾ ’ਚ ਆਉਣ ਬਾਅਦ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵੱਲੋਂ ਇੱਕ ਤੋਂ ਬਾਅਦ ਇੱਕ ਵੱਡਾ ਕਦਮ ਚੁੱਕਿਆ ਜਾ ਰਿਹਾ ਹੈ। ਇਸੇ ਦੇ ਚੱਲਦੇ ਪੰਜਾਬ ’ਚ ਹੁਣ ਰਾਜਪਾਲ ਵੱਲੋਂ ਇੱਕ ਵਿਧਾਇਕ ਇੱਕ ਪੈਨਸ਼ਨ ਵਾਲੇ ਗਜ਼ਟ ਨੂੰ ਮਨਜ਼ੂਰੀ ਦਿੱਤੀ ਗਈ ਹੈ। ਜਿਸ ਕਾਰਨ ਸਾਬਕਾ ਵਿਧਾਇਕਾਂ ਨੂੰ ਵੱਡਾ ਝਟਕਾ ਲੱਗਾ ਹੈ। ਇਸ ਸਬੰਧ ’ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਵੀ ਕੀਤਾ ਗਿਆ ਹੈ।

  • ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਬ ਜੀ ਨੇ ‘ਇੱਕ ਵਿਧਾਇਕ- ਇੱਕ ਪੈਨਸ਼ਨ “ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ…ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ… pic.twitter.com/fNIQugyKIz

    — Bhagwant Mann (@BhagwantMann) August 13, 2022 " class="align-text-top noRightClick twitterSection" data=" ">

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਹੈ ਕਿ ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਸਾਹਬ ਜੀ ਨੇ ‘ਇੱਕ ਵਿਧਾਇਕ- ਇੱਕ ਪੈਨਸ਼ਨ “ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ। ਇਸਦੇ ਨਾਲ ਹੀ ਸੀਐੱਮ ਭਗਵੰਤ ਮਾਨ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ।

  • ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਵਲੋੰ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਕਿਸੇ ਨੂੰ ਵੀ ਸਰਕਾਰੀ ਖਜਾਨੇ ਦੀ ਲੁੱਟ ਨਹੀ ਕਰਨ ਦਿੱਤੀ ਜਾਵੇਗੀ । “ਇੱਕ ਐਮ.ਐਲ.ਏ. ਇੱਕ ਪੈਂਨਸ਼ਨ” ਨਾਲ ਸਰਕਾਰੀ ਖਜਾਨੇ ਦੀ ਲੁੱਟ ਰੁਕੇਗੀ । pic.twitter.com/7z9bvxIGet

    — Gurmeet Singh Meet Hayer (@meet_hayer) August 13, 2022 " class="align-text-top noRightClick twitterSection" data=" ">

ਇਸ ਸਬੰਧੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਟਵੀਟ ਕਰ ਕਿਹਾ ਹੈ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਵਲੋੰ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਕਿਸੇ ਨੂੰ ਵੀ ਸਰਕਾਰੀ ਖਜਾਨੇ ਦੀ ਲੁੱਟ ਨਹੀ ਕਰਨ ਦਿੱਤੀ ਜਾਵੇਗੀ। “ਇੱਕ ਐਮ.ਐਲ.ਏ. ਇੱਕ ਪੈਂਨਸ਼ਨ” ਨਾਲ ਸਰਕਾਰੀ ਖਜਾਨੇ ਦੀ ਲੁੱਟ ਰੁਕੇਗੀ।

  • Previous Punjab Govts with malafide interests drained Govt treasury & filled their own pockets by exploiting 'One MLA Multiple Pensions'. Losing elections would lead to profits for ex-MLAs!
    Today Mann Govt introduced 'One MLA One Pension' saving crores of rupees of the exchequer. pic.twitter.com/3YM6fIr6aR

    — Raghav Chadha (@raghav_chadha) August 13, 2022 " class="align-text-top noRightClick twitterSection" data=" ">

ਆਪ ਦੇ ਰਾਜਸਭਾ ਮੈਂਬਰ ਰਾਘਵ ਚੱਢਾ ਨੇ ਵੀ ਟਵੀਟ ਕਰਦਿਆਂ ਕਿਹਾ ਕਿ ਪਿਛਲੀਆਂ ਪੰਜਾਬ ਸਰਕਾਰਾਂ ਨੇ 'ਇਕ ਵਿਧਾਇਕ ਕਈ ਪੈਨਸ਼ਨਾਂ' ਦਾ ਸ਼ੋਸ਼ਣ ਕਰਕੇ ਸਰਕਾਰੀ ਖਜ਼ਾਨੇ ਨੂੰ ਚੂਨਾ ਲਾਇਆ ਅਤੇ ਆਪਣੀਆਂ ਜੇਬਾਂ ਭਰੀਆਂ। ਅੱਜ ਮਾਨ ਸਰਕਾਰ ਨੇ ਸਰਕਾਰੀ ਖਜ਼ਾਨੇ ਦੇ ਕਰੋੜਾਂ ਰੁਪਏ ਦੀ ਬੱਚਤ ਕਰਦੇ ਹੋਏ 'ਇਕ ਵਿਧਾਇਕ ਇਕ ਪੈਨਸ਼ਨ' ਦੀ ਸ਼ੁਰੂਆਤ ਕੀਤੀ।

ਕਾਬਿਲੇਗੌਰ ਹੈ ਕਿ ਸੱਤਾ ਚ ਆਉਣ ਤੋਂ ਬਾਅਦ ਹੀ ਆਮ ਆਦਮੀ ਪਾਰਟੀ ਨੇ ਇਸ ਸਬੰਧੀ ਆਰਡੀਨੈਂਸ ਪਾਸ ਕਰਕੇ ਰਾਜਪਾਲ ਨੂੰ ਭੇਜ ਦਿੱਤਾ ਸੀ। ਜਿਸ ਤੇ ਰਾਜਪਾਲ ਨੇ ਇਸ ਬਿੱਲ ਨੂੰ ਵਿਧਾਨਸਭਾ ਚ ਪਾਸ ਕਰਨ ਲਈ ਆਖਿਆ ਸੀ। ਫਿਲਹਾਲ ਹੁਣ ਰਾਜਪਾਲ ਵੱਲੋਂ ਇਸ ’ਤੇ ਮਨਜ਼ੂਰੀ ਮਿਲ ਗਈ ਹੈ। ਉੱਥੇ ਹੀ ਦੂਜੇ ਪਾਸੇ ਇੱਕ ਵਿਧਾਇਕ ਪੈਨਸ਼ਨ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵਿਰੋਧੀਆਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ ਸੀ।

ਪੈਨਸ਼ਨਰਾਂ ਦੀ ਗਿਣਤੀ: ਕਾਬਿਲੇਗੌਰ ਹੈ ਕਿ ਇਸ ਵਾਰ ਆਮ ਆਦਮੀ ਪਾਰਟੀ ਨੇ 78 ਵਿਧਾਇਕਾਂ ਨੂੰ ਹਰਾਇਆ ਹੈ ਅਤੇ ਉਹ ਸਾਬਕਾ ਵਿਧਾਇਕ ਬਣ ਗਏ ਹਨ। ਕੁੱਲ ਮਿਲਾ ਕੇ ਪੰਜਾਬ ਵਿਚ ਅਜਿਹੇ ਸਾਬਕਾ ਵਿਧਾਇਕਾਂ ਦੀ ਗਿਣਤੀ 353 (353 were eligible for multiple pension) ਬਣ ਗਈ ਹੈ, ਜੋ ਪੈਨਸ਼ਨ ਲੈਣ ਦੇ ਹੱਕਦਾਰ ਹਨ। ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਹ ਐਲਾਨ ਕੀਤਾ ਸੀ ਕਿ ਜੇਕਰ ਉਹ ਸੱਤਾ ਵਿੱਚ ਆਈ ਤਾਂ ਵੱਧ ਪੈਨਸ਼ਨਾਂ ਨੂੰ ਬੰਦ ਕਰ ਦਿੱਤਾ ਜਾਵੇਗਾ।

ਬਹੁ-ਪੈਨਸ਼ਨਧਾਰਕ ਸਾਬਕਾ ਵਿਧਾਇਕ:ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਕੁਝ ਹੋਰ ਵੀ ਅਜਿਹੇ ਸਾਬਕਾ ਵਿਧਾਇਕ ਹਨ, ਜਿਨ੍ਹਾਂ ਦੀਆਂ ਪੈਨਸ਼ਨਾਂ ਪੰਜ ਤੋਂ ਛੇ ਬਣਦੀਆਂ ਹਨ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮਨਪ੍ਰੀਤ ਸਿੰਘ ਬਾਦਲ, ਬੀਬੀ ਰਾਜਿੰਦਰ ਕੌਰ ਭੱਠਲ, ਲਾਲ ਸਿੰਘ ਅਤੇ ਪਰਮਿੰਦਰ ਸਿੰਘ ਢੀਂਡਸਾ ਅਜਿਹੇ ਸਾਬਕਾ ਵਿਧਾਇਕ ਹਨ ਜਿਹੜੇ ਪੰਜ ਤੋਂ ਛੇ ਪੈਨਸ਼ਨ ਲੈਣ ਦੇ ਹੱਕਦਾਰ ਬਣੇ ਹੋਏ ਸੀ। ਸੁਖਬੀਰ ਸਿੰਘ ਬਾਦਲ ਦੋ ਵਾਰ ਵਿਧਾਇਕ ਰਹੇ ਹਨ।

ਇਹ ਵੀ ਪੜੋ: ਐਨਆਈਏ ਨੇ ਪਾਕਿਸਤਾਨੀ ਅੱਤਵਾਦੀ ਰਿੰਦਾ ਉੱਤੇ ਦੱਸ ਲੱਖ ਦਾ ਇਨਾਮ ਐਲਾਨਿਆ

Last Updated : Aug 13, 2022, 5:58 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.